ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਅੱਠਵੀਂ, ਦਸਵੀਂ, ਬਾਰਵ੍ਹੀ ਦੀਆਂ ਅਨੁਪੂਰਵਕ ਪ੍ਰੀਖਿਆਵਾਂ ਅੱਜ ਤੋਂ

07/04/2024 11:18:28 AM

ਮੋਗਾ (ਗੋਪੀ ਰਾਊਕੇ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਠਵੀਂ, ਦਸਵੀਂ ਅਤੇ ਬਾਰਵ੍ਹੀਂ ਸ਼੍ਰੇਣੀ ਅਨੁਪੂਰਕ ਪ੍ਰੀਖਿਆਵਾਂ ਜੁਲਾਈ-2024 (ਸਮੇਤ ਓਪਨ ਸਕੂਲ) ਮਿਤੀ 04-07-2024 ਤੋਂ 20-07-2024 ਤੱਕ ਸਵੇਰੇ 11 ਵਜੇ ਤੋਂ ਦੁਪਹਿਰ 2.15 ਵਜੇ ਤੱਕ ਬੋਰਡ ਵੱਲੋਂ ਤਹਿਸੀਲ ਪੱਧਰ ’ਤੇ ਸਥਾਪਿਤ ਕੀਤੇ ਪ੍ਰੀਖਿਆ ਕੇਂਦਰਾਂ ਵਿਚ ਕਰਵਾਈਆਂ ਜਾ ਰਹੀਆਂ ਹਨ। ਜ਼ਿਲ੍ਹਾ ਮੈਜਿਸਟ੍ਰੇਟ ਮੋਗਾ ਕੁਲਵੰਤ ਸਿੰਘ ਵੱਲੋਂ ਇਨ੍ਹਾਂ ਪ੍ਰੀਖਿਆਵਾਂ ਨੂੰ ਅਮਨ ਅਮਾਨ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਮੋਗਾ ਵਿਚ ਬਣੇ ਪ੍ਰੀਖਿਆ ਕੇਂਦਰਾਂ ਦੇ ਆਸ-ਪਾਸ ਧਾਰਾ 144 ਸੀ.ਆਰ.ਪੀ.ਸੀ. ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਪ੍ਰੀਖਿਆ ਕੇਂਦਰ ਦੇ 100 ਮੀਟਰ ਦੇ ਘੇਰੇ ਅੰਦਰ ਵਿਦਿਆਰਥੀਆਂ ਅਤੇ ਡਿਊਟੀ ਸਟਾਫ ਤੋਂ ਬਿਨਾਂ ਆਮ ਲੋਕਾਂ ਦੇ ਇਕੱਠੇ ਹੋਣ ’ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕਰ ਦਿੱਤੇ ਹਨ।

ਇਹ ਹੁਕਮ 4 ਜੁਲਾਈ 2024 ਤੋਂ 20 ਜੁਲਾਈ 2024 ਤੱਕ ਸਵੇਰੇ 11 ਵਜੇ ਤੋਂ ਦੁਪਹਿਰ 2:15 ਵਜੇ ਤੱਕ ਲਾਗੂ ਰਹਿਣਗੇ। ਜ਼ਿਕਰਯੋਗ ਹੈ ਕਿ ਇਹ ਪ੍ਰੀਖਿਆ ਕੇਂਦਰ ਏ.ਡੀ. ਸੀਨੀਅਰ ਸੈਕੰਡਰੀ ਸਕੂਲ ਧਰਮਕੋਟ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬਾਘਾਪੁਰਾਣਾ, ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੋਗਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਿਹਾਲ ਸਿੰਘ ਵਾਲਾ ਵਿਖੇ ਆਯੋਜਿਤ ਕੀਤੇ ਗਏ ਹਨ।


Gurminder Singh

Content Editor

Related News