ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਤੇ ਬਾਰ੍ਹਵੀਂ ਜਮਾਤ ਦੀਆਂ ਅਨੁਪੂਰਕ ਪ੍ਰੀਖਿਆਵਾਂ ਦੀ ਤਾਰੀਖ਼ਾਂ ਦਾ ਐਲਾਨ

Tuesday, Aug 01, 2023 - 07:09 PM (IST)

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਦਸਵੀਂ ਤੇ ਬਾਰ੍ਹਵੀਂ ਜਮਾਤ ਦੀਆਂ ਅਨੁਪੂਰਕ ਪ੍ਰੀਖਿਆਵਾਂ ਦੀ ਤਾਰੀਖ਼ਾਂ ਦਾ ਐਲਾਨ

ਮੁਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੀਆਂ ਕੰਪਾਰਟਮੈਂਟ ਰੀ ਅਪੀਅਰ (ਸਮੇਤ ਓਪਨ ਸਕੂਲ) ਅਤੇ ਵਾਧੂ ਵਿਸ਼ੇ ਲਈ ਅਨੁਪੂਰਕ ਪ੍ਰਯੋਗੀ ਪ੍ਰੀਖਿਆਵਾਂ 8 ਸਤੰਬਰ ਤੋਂ 13 ਸਤੰਬਰ ਤੱਕ ਕਰਵਾਈਆਂ ਜਾਣਗੀਆਂ। ਇਸ ਸੰਬੰਧ ਵਿਚ ਜਾਣਕਾਰੀ ਦਿੰਦਿਆਂ ਉੱਪ ਸਕੱਤਰ (ਸੀਨੀਅਰ ਸੈਕੰਡਰੀ/ਕੰਡਕਟ) ਮਨਮੀਤ ਸਿੰਘ ਭੱਠਲ ਨੇ ਦੱਸਿਆ ਕਿ ਇਨ੍ਹਾਂ ਪ੍ਰਯੋਗੀ ਪ੍ਰੀਖਿਆਵਾਂ ਸਬੰਧੀ ਡੇਟਸ਼ੀਟ ਅਤੇ ਹੋਰ ਵਧੇਰੇ ਜਾਣਕਾਰੀ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ’ਤੇ ਉਪਲੱਬਧ ਕਰਵਾ ਦਿੱਤੀ ਗਈ ਹੈ। 

ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਦੇ ਇਨ੍ਹਾਂ ਸਕੂਲਾਂ ਵਿਚ 5 ਅਗਸਤ ਤੱਕ ਛੁੱਟੀਆਂ ਦਾ ਐਲਾਨ

ਉਨ੍ਹਾਂ ਦੱਸਿਆ ਕਿ ਲੋੜ ਸਮੇਂ ਈਮੇਲ srsecconduct.pseb@punjab.gov.in ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਪ੍ਰਯੋਗੀ ਪ੍ਰੀਖਿਆਵਾਂ ਲਈ ਸਰਕਾਰ ਵੱਲੋਂ ਕੋਵਿਡ 19 ਸਬੰਧੀ ਸਮੇਂ-ਸਮੇਂ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਤੇ ਕਰਵਾਉਣੀ ਵੀ ਯਕੀਨੀ ਬਣਾਈ ਜਾਵੇ।

ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਇਸ ਵੱਡੀ ਯੋਜਨਾ ’ਤੇ ਕੰਮ ਕਰ ਰਿਹਾ ਕੇਂਦਰ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 


author

Gurminder Singh

Content Editor

Related News