ਮੀਂਹ ਤੇ ਹੜ੍ਹਾਂ ਵਿਚਾਲੇ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਫ਼ੈਸਲਾ, ਵਿਦਿਆਰਥੀਆਂ ਲਈ ਕਰ 'ਤਾ ਐਲਾਨ

Tuesday, Sep 02, 2025 - 11:07 AM (IST)

ਮੀਂਹ ਤੇ ਹੜ੍ਹਾਂ ਵਿਚਾਲੇ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਫ਼ੈਸਲਾ, ਵਿਦਿਆਰਥੀਆਂ ਲਈ ਕਰ 'ਤਾ ਐਲਾਨ

ਲੁਧਿਆਣਾ (ਵਿੱਕੀ) : ਪੰਜਾਬ ’ਚ ਹੜ੍ਹਾਂ ਅਤੇ ਖ਼ਰਾਬ ਮੌਸਮ ਦੀ ਸੰਭਾਵਨਾ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸਾਰੇ ਸਕੂਲਾਂ ’ਚ 3 ਸਤੰਬਰ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਇਸ ਦੇ ਨਾਲ ਹੀ ਪੰਜਾਬ ਸਕੂਲ ਸਿੱਖਿਆ ਬੋਰਡ (ਪੀ. ਐੱਸ. ਈ. ਬੀ.) ਵਲੋਂ ਦਾਖ਼ਲੇ ਅਤੇ ਰਜਿਸਟ੍ਰੇਸ਼ਨ ਦੀਆਂ ਤਾਰੀਖ਼ਾਂ ਵੀ ਬਦਲ ਦਿੱਤੀਆਂ ਗਈਆਂ ਹਨ। ਇਸ ਸਬੰਧ ’ਚ ਜਾਣਕਾਰੀ ਦਿੰਦੇ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਮੌਜੂਦਾ ਸਥਿਤੀ ਨੂੰ ਧਿਆਨ ’ਚ ਰੱਖਦੇ ਹੋਏ 8ਵੀਂ ਤੋਂ 12ਵੀਂ ਜਮਾਤ ਤੱਕ ਦੇ ਦਾਖ਼ਲਿਆਂ ਦੀਆਂ ਆਖ਼ਰੀ ਤਾਰੀਖ਼ਾਂ ਵੀ ਬਦਲ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਹੜ੍ਹਾਂ ਦੀ ਤਬਾਹੀ ਵਿਚਾਲੇ ਪ੍ਰੀਖਿਆਵਾਂ ਮੁਲਤਵੀ, ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੱਡਾ ਫ਼ੈਸਲਾ

ਡਾ. ਅਮਰਪਾਲ ਸਿੰਘ ਨੇ ਕਿਹਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਿਤ ਸਰਕਾਰੀ, ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਐਸੋਸੀਏਟਿਡ ਸਕੂਲਾਂ ਦੇ ਵਿਦਿਆਰਥੀਆਂ ਲਈ ਅਕਾਦਮਿਕ ਸੈਸ਼ਨ 2025-26 ’ਚ 8ਵੀਂ ਤੋਂ 12ਵੀਂ ਜਮਾਤ ਤੱਕ ਦੇ ਨਿਯਮਤ ਦਾਖ਼ਲਿਆਂ ਦੀ ਆਖ਼ਰੀ ਮਿਤੀ 29 ਅਗਸਤ ਤੋਂ ਵਧਾ ਕੇ 10 ਸਤੰਬਰ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਪੰਜਾਬ ਯੂਨੀਵਰਸਿਟੀ ਨਾਲ ਸਬੰਧਿਤ ਕਾਲਜਾਂ 'ਚ ਛੁੱਟੀਆਂ ਦਾ ਐਲਾਨ, ਅੱਜ ਦੀਆਂ ਪ੍ਰੀਖਿਆਵਾਂ ਵੀ ਮੁਲਤਵੀ

ਇਸੇ ਤਰ੍ਹਾਂ, ਰਜਿਸਟ੍ਰੇਸ਼ਨ ਅਤੇ ਨਿਰੰਤਰਤਾ ਦੀ ਆਖ਼ਰੀ ਮਿਤੀ ਜੋ ਪਹਿਲਾਂ 9 ਸਤੰਬਰ ਨਿਰਧਾਰਿਤ ਕੀਤੀ ਗਈ ਸੀ, ਹੁਣ 19 ਸਤੰਬਰ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਵਿਦਿਆਰਥੀਆਂ ਦੀ ਸਹੂਲਤ ਨੂੰ ਧਿਆਨ ’ਚ ਰੱਖਦੇ ਹੋਏ ਚੁੱਕਿਆ ਗਿਆ ਹੈ, ਤਾਂ ਜੋ ਮੌਸਮ ਅਤੇ ਹਾਲਾਤ ਤੋਂ ਪ੍ਰਭਾਵਿਤ ਕੋਈ ਵੀ ਵਿਦਿਆਰਥੀ ਆਪਣੀ ਪੜ੍ਹਾਈ ਅਤੇ ਦਾਖ਼ਲੇ ਤੋਂ ਵਾਂਝਾ ਨਾ ਰਹੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News