ਪੰਜਾਬ ਸਕੂਲ ਸਿੱਖਿਆ ਬੋਰਡ ਦੇ 133 ਕਰੋੜ ਜਾਰੀ ਕਰਨ ਦੀ ਪ੍ਰਵਾਨਗੀ

Thursday, Jan 03, 2019 - 09:21 AM (IST)

ਪੰਜਾਬ ਸਕੂਲ ਸਿੱਖਿਆ ਬੋਰਡ ਦੇ 133 ਕਰੋੜ ਜਾਰੀ ਕਰਨ ਦੀ ਪ੍ਰਵਾਨਗੀ

ਚੰਡੀਗੜ•: ਵਿੱਤੀ ਘਾਟਾਂ ਨਾਲ ਜੂਝ ਰਹੇ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਵਿੱਤੀ ਤੋਰ ਤੇ ਮੁੜ ਪੈਰਾਂ ਸਿਰ ਕਰਨ ਲਈ ਸਿੱਖਿਆ ਮੰਤਰੀ ਪੰਜਾਬ ਸ਼੍ਰੀ ਓਮ ਪ੍ਰਕਾਸ਼ ਸੋਨੀ ਦੀਆਂ ਕੋਸ਼ਿਸ਼ਾਂ ਨੂੰ ਬੂਰ ਪੈ ਗਿਆ ਹੈ, ਜਿਸ ਨਾਲ ਪੰਜਾਬ ਸਕੂਲ ਸਿੱਖਿਆ ਬੋਰਡ ਵਿੱਤੀ ਤੋਰ ਤੇ ਵੱਡੀ ਰਾਹਤ ਮਿਲ ਗਈ ਹੈ। ਇੱਥੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਅਗਵਾਈ ਵਿੱਚ ਹੋਈ ਮੀਟਿੰਗ ਦੌਰਾਨ ਵਿੱਤ ਵਿਭਾਗ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ 133 ਕਰੋੜ ਰੁਪਏ ਜਾਰੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਬੋਰਡ ਨੂੰ ਇਹ ਰਾਸ਼ੀ ਅਗਲੇ ਤਿੰਨ ਮਹੀਨੇ ਦੌਰਾਨ ਤਿੰਨ ਕਿਸ਼ਤਾਂ 'ਚ ਮਿਲੇਗੀ। ਇਸ ਮੀਟਿੰਗ 'ਚ ਸਿੱਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਅਤੇ ਭਲ਼ਾਈ ਮੰਤਰੀ ਸਾਧੂ ਸਿੰਘ ਧਰਮਸੋਤ ਹਾਜ਼ਰ ਸਨ। 
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਦੱਸਿਆਂ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਰਾਜ ਦੇ ਐਸ. ਸੀ. /ਬੀ. ਸੀ ਵਿਦਿਆਰਥੀਆਂ ਨੂੰ ਹਰ ਸਾਲ ਨਵੀਆਂ ਕਿਤਾਬਾਂ ਮੁਫਤ 'ਚ ਦਿੱਤੀਆ ਜਾਂਦੀਆਂ ਹਨ ਅਤੇ ਨਾਲ ਹੀ ਦਸਵੀਂ ਅਤੇ ਬਾਰਵ੍ਹੀਂ ਜਮਾਤ 'ਚ ਪੜ੍ਹਦੇ ਵਿੱਦਿਆਰਥੀਆਂ ਤੋਂ ਪ੍ਰੀਖਿਆ ਫੀਸ ਨਹੀਂ ਲਈ ਜਾਂਦੀ। 
ਸੋਨੀ ਨੇ ਦੱਸਿਆ ਕਿ ਐਸ.ਸੀ./ਬੀ. ਸੀ ਵਿਦਿਆਰਥੀਆਂ ਨੂੰ ਕਿਤਾਬਾਂ ਅਤੇ ਪ੍ਰੀਖਿਆ ਫੀਸ ਦੀ ਭਲਾਈ ਵਿਭਾਗ ਵਲੋਂ ਪ੍ਰਤੀਪੂਰਤੀ ਕੀਤੀ ਜਾਂਦੀ ਹੈ ਪਰ ਬੀਤੇ ਕਈ ਸਾਲਾਂ ਤੋਂ ਇਹ ਰਾਸ਼ੀ ਭਲਾਈ ਵਿਭਾਗ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਇਸ ਰਕਮ ਦੀ ਅਦਾਇਗੀ ਬੀਤੇ ਕਈ ਵਰ੍ਹਿਆਂ ਤੋਂ ਨਹੀਂ ਕੀਤੀ ਸੀ, ਜਿਸ ਕਾਰਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਡੀ ਵਿੱਤੀ ਸੰਕਟ ਦਾ ਸਾਹਮਣਾਂ ਕਰਨਾ ਪੈ ਰਿਹਾ ਸੀ, ਜਿਸ ਕਾਰਨ ਬੋਰਡ ਆਪਣੇ ਮੁਲਾਜ਼ਮਾਂ ਅਤੇ ਅਧਿਕਾਰੀਆਂ ਨੂੰ ਤਨਖਾਹ ਦੇਣ ਵਿੱਚ ਵੀ ਔਖਿਆਈ ਦਾ ਸਾਹਮਣਾ ਕਰ ਰਿਹਾ ਸੀ।


author

Babita

Content Editor

Related News