ਪੰਜਾਬ ਬੋਰਡ 12ਵੀਂ ਦੀਆਂ ਪ੍ਰੀਖਿਆਵਾਂ ਸ਼ੁਰੂ
Saturday, Mar 02, 2019 - 11:23 AM (IST)
ਜਲੰਧਰ (ਸੁਮਿਤ)— ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈਆਂ ਜਾਣ ਵਾਲੀਆਂ 12ਵੀਂ ਕਲਾਸ ਦੀਆਂ ਪ੍ਰੀਖਿਆਵਾਂ ਬੀਤੇ ਦਿਨ ਤੋਂ ਸ਼ੁਰੂ ਹੋ ਗਈਆਂ ਹਨ। ਜ਼ਿਲੇ ਭਰ 'ਚ ਬਣਾਏ ਗਏ 191 ਪ੍ਰੀਖਿਆ ਕੇਂਦਰਾਂ 'ਤੇ ਬੀਤੇ ਦਿਨਪੰਜਾਬੀ ਦਾ ਪੇਪਰ ਹੋਇਆ। ਜਾਣਕਾਰੀ ਮੁਤਾਬਕ ਜ਼ਿਲੇ ਭਰ ਤੋਂ ਫਲਾਈਂਗ ਟੀਮਾਂ ਨੂੰ ਕੋਈ ਵੀ ਨਕਲਚੀ ਨਹੀਂ ਮਿਲਿਆ ਅਤੇ ਸਾਰੇ ਪ੍ਰੀਖਿਆ ਕੇਂਦਰਾਂ 'ਤੇ ਪ੍ਰੀਖਿਆ ਸ਼ਾਂਤੀਪੂਰਵਕ ਸੰਪੰਨ ਹੋਈ। ਜ਼ਿਲਾ ਅਧਿਕਾਰੀ ਹਰਿੰਦਰਪਾਲ ਸਿੰਘ ਨੇ ਦੱਸਿਆ ਕਿ ਵਿਭਾਗ ਵੱਲੋਂ ਨਕਲਵਿਹੀਣ ਪ੍ਰੀਖਿਆ ਦੇ ਪੂਰੇ ਪ੍ਰਬੰਧ ਕੀਤੇ ਗਏ ਹਨ।
ਉਨ੍ਹਾਂ ਨੇ ਕਿਹਾ ਕਿ ਪੰਜਾਬੀ ਦੀ ਪ੍ਰੀਖਿਆ 'ਚ ਸਾਰੇ ਪ੍ਰੀਖਿਆ ਕੇਂਦਰਾਂ 'ਤੇ ਅਮਨ ਸ਼ਾਂਤੀ ਰਹੀ ਅਤੇ ਕੋਈ ਸ਼ਿਕਾਇਤ ਨਹੀਂ ਮਿਲੀ। ਸਵੇਰੇ ਪ੍ਰੀਖਿਆ ਸ਼ੁਰੂ ਹੋਣ ਤੋਂ ਪਹਿਲਾਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੋਸ਼ਲ ਮੀਡੀਆ ਜ਼ਰੀਏ ਸਾਰੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਕਿਹਾ ਕਿ ਮਿਹਨਤ ਕਦੀ ਵੀ ਵਿਅਰਥ ਨਹੀਂ ਜਾਂਦੀ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀ ਈਮਾਨਦਾਰੀ ਨਾਲ ਪ੍ਰੀਖਿਆ ਦੇਣ ਤਾਂ ਜੋ ਆਉਣ ਵਾਲੇ ਸਮੇਂ 'ਚ ਚੰਗੇ ਸਮਾਜ ਦਾ ਨਿਰਮਾਣ ਹੋ ਸਕੇ।