PSEB ਦਾ ਵੱਡਾ ਫ਼ੈਸਲਾ: ਪੰਜਾਬ ਦੀਆਂ ਬੋਰਡ ਪ੍ਰੀਖਿਆਵਾਂ ਇਕ ਮਹੀਨੇ ਲਈ ਕੀਤੀਆਂ ਮੁਲਤਵੀ
Monday, Mar 15, 2021 - 07:05 PM (IST)
ਮੋਹਾਲੀ (ਨਿਆਮੀਆਂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ 2021 ਵਿੱਚ ਕਰਵਾਈ ਜਾਣ ਵਾਲੀ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ (ਸਮੇਤ ਓਪਨ ਸਕੂਲ) ਦੀਆਂ ਕੰਪਾਰਟਮੈਂਟ/ਰੀ-ਅਪੀਅਰ, ਵਾਧੂ ਵਿਸ਼ਾ, ਕਾਰਗੁਜ਼ਾਰੀ ਵਧਾਉਣ ਸਬੰਧੀ ਕੈਟਾਗਰੀਆਂ ਦੀਆਂ ਪ੍ਰੀਖਿਆਵਾਂ ਸੂਬੇ ਵਿੱਚ ਕੋਵਿਡ-19 ਦੇ ਵਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਲਗਪਗ ਇਕ ਮਹੀਨਾ ਮੁਲਤਵੀ ਕਰ ਦਿੱਤੀਆਂ ਗਈਆਂ ਹਨ।
ਇਹ ਵੀ ਪੜ੍ਹੋ : ਬੀਬੀ ਬਾਦਲ ਦੀ ਸਰਕਾਰੀ ਰਿਹਾਇਸ਼ ਨੂੰ ਲੈ ਕੇ ਰਾਜਾ ਵੜਿੰਗ ਦੀ ਕੇਂਦਰੀ ਮੰਤਰੀ ਹਰਦੀਪ ਪੁਰੀ ਨੂੰ ਚਿੱਠੀ
ਪੰਜਾਬ ਸਕੂਲ ਸਿੱਖਿਆ ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਸ਼੍ਰੀ ਜਨਕ ਰਾਜ ਮਹਿਰੋਕ ਵੱਲੋਂ ਜਾਰੀ ਜਾਣਕਾਰੀ ਅਨੁਸਾਰ 22 ਮਾਰਚ ਤੋਂ ਅਰੰਭ ਹੋਣ ਵਾਲੀ ਬਾਰ੍ਹਵੀਂ ਸ਼੍ਰੇਣੀ ਦੀ ਪ੍ਰੀਖਿਆ ਹੁਣ 20 ਅਪ੍ਰੈਲ 2021 (ਮੰਗਲਵਾਰ) ਤੋਂ 24 ਮਈ 2021 (ਸੋਮਵਾਰ) ਤੱਕ ਕਰਵਾਈ ਜਾਵੇਗੀ। ਜਦੋਂ ਕਿ ਦਸਵੀਂ ਸ਼੍ਰੇਣੀ ਦੀ 09 ਅਪ੍ਰੈਲ ਤੋਂ ਸ਼ੁਰੂ ਹੋਣ ਵਾਲੀ ਪਰੀਖਿਆ ਹੁਣ 04 ਮਈ 2021 (ਮੰਗਲਵਾਰ) ਤੋਂ 24 ਮਈ 2021 (ਸੋਮਵਾਰ) ਤੱਕ ਕਰਵਾਈ ਜਾਵੇਗੀ।
ਇਹ ਵੀ ਪੜ੍ਹੋ : ‘ਚਿੱਟੇ’ ਨੇ ਖੋਹ ਲਈਆਂ ਪਰਿਵਾਰ ਦੀਆਂ ਖ਼ੁਸ਼ੀਆਂ, ਚੜ੍ਹਦੀ ਜਵਾਨੀ ’ਚ ਜਹਾਨੋਂ ਤੁਰ ਗਿਆ ਪੁੱਤ
ਕੰਟਰੋਲਰ ਪ੍ਰੀਖਿਆਵਾਂ ਵੱਲੋਂ ਦਿੱਤੀ ਹੋਰ ਤਫ਼ਸੀਲ ਅਨੁਸਾਰ ਦਸਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ ਦਾ ਸਮਾਂ ਸਵੇਰ 10 ਵਜੇ ਤੋਂ ਦੁਪਹਿਰ 1:15 ਵਜੇ ਤੱਕ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਪਰੀਖਿਆਵਾਂ ਦਾ ਸਮਾਂ ਦੁਪਹਿਰ 2:00 ਵਜੇ ਤੋਂ ਸ਼ਾਮ 5:15 ਵਜੇ ਤੱਕ ਹੋਵੇਗਾ। ਇਹ ਪ੍ਰੀਖਿਆਵਾਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਥਾਪਿਤ ਪਰੀਖਿਆ ਕੇਂਦਰਾਂ ਤੇ ਹੀ ਕਰਵਾਈਆਂ ਜਾਣਗੀਆਂ ਜਿਨ੍ਹਾਂ ਦਾ ਐਲਾਨ ਰੋਲ ਨੰਬਰ ਜਾਰੀ ਕਰਨ ਵੇਲ਼ੇ ਹੀ ਕੀਤਾ ਜਾਵੇਗਾ। ਡੇਟਸ਼ੀਟ ਸਬੰਧੀ ਬਾਕੀ ਜਾਣਕਾਰੀ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬ-ਸਾਈਟ ਵੇਖ ਸਕਦੇ ਹੋ। ਬਾਰ੍ਹਵੀਂ ਸ਼੍ਰੇਣੀ ਦੀ ਪ੍ਰੀਖਿਆ ਸਬੰਧੀ ਜਾਣਕਾਰੀ ਲਈ ਫ਼ੋਨ ਨੰਬਰ 0172 5227151 ਅਤੇ ਦਸਵੀਂ ਸ਼੍ਰੇਣੀ ਦੀ ਪ੍ਰੀਖਿਆ ਸਬੰਧੀ ਜਾਣਕਾਰੀ ਲਈ 0172 5227324 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ਕੋਰੋਨਾ ਨੂੰ ਲੈ ਕੇ ਜਲੰਧਰ ਦੇ ਡੀ. ਸੀ. ਦੀ ਸਖ਼ਤੀ, ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਲਈ ਦਿੱਤੇ ਇਹ ਹੁਕਮ
ਨੋਟ- ਇਸ ਖ਼ਬਰ ਨਾਲ ਸਬੰਧਤ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ