10ਵੀਂ ਤੇ 12ਵੀਂ ਦੀਆਂ ਮੁਲਤਵੀ ਪ੍ਰੀਖਿਆਵਾਂ ਸਬੰਧੀ ''ਪੰਜਾਬ ਬੋਰਡ'' ਦਾ ਵੱਡਾ ਫ਼ੈਸਲਾ

Saturday, Sep 26, 2020 - 08:10 AM (IST)

10ਵੀਂ ਤੇ 12ਵੀਂ ਦੀਆਂ ਮੁਲਤਵੀ ਪ੍ਰੀਖਿਆਵਾਂ ਸਬੰਧੀ ''ਪੰਜਾਬ ਬੋਰਡ'' ਦਾ ਵੱਡਾ ਫ਼ੈਸਲਾ

ਲੁਧਿਆਣਾ (ਵਿੱਕੀ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਾਰਚ-2020 'ਚ 10ਵੀਂ ਜਮਾਤ ਦੀਆਂ ਰੋਕੀਆਂ ਗਈਆਂ ਅਤੇ 12ਵੀਂ ਕਲਾਸ ਦੀਆਂ ਅਨੁਪੂਰਕ ਪ੍ਰੀਖਿਆਵਾਂ ਅਕਤੂਬਰ ਦੇ ਆਖ਼ਰੀ ਹਫ਼ਤੇ ’ਚ ਲੈਣ ਦਾ ਫ਼ੈਸਲਾ ਕੀਤਾ ਗਿਆ ਹੈ। ਇਸ ਸਬੰਧ 'ਚ ਬੋਰਡ ਦੇ ਸਕੱਤਰ ਮੁਹੰਮਦ ਤਾਇਬ ਨੇ ਦੱਸਿਆ ਕਿ ਰਾਜ 'ਚ ਕੋਵਿਡ-19 ਮਹਾਮਾਰੀ ਦੇ ਪ੍ਰਕੋਪ ਕਾਰਨ ਪੰਜਾਬ ਸਰਕਾਰ ਵੱਲੋਂ ਲਾਗੂ ਕਰਫਿਊ ਅਤੇ ਲਾਕਡਾਊਨ ਕਾਰਨ ਸਿੱਖਿਆ ਬੋਰਡ ਵੱਲੋਂ ਕਰਵਾਈਆਂ ਜਾ ਰਹੀਆਂ ਮਾਰਚ-2020 ਦੀਆਂ ਸਾਲਾਨਾ ਪ੍ਰੀਖਿਆਵਾਂ ਰੋਕਣੀਆਂ ਪਈਆਂ ਸਨ।

ਹਾਲਾਤ ਸੁਧਰਨ ਕਾਰਨ ਹੁਣ 10ਵੀਂ ਕਲਾਸ ਦੀ ਓਪਨ ਸਕੂਲ ਪ੍ਰਣਾਲੀ, ਪ੍ਰਦਰਸ਼ਨ ਸੁਧਾਰ ਅਤੇ ਵਾਧੂ ਵਿਸ਼ਾ ਕੈਟਾਗਰੀ ਦੇ ਉਨ੍ਹਾਂ ਪ੍ਰੀਖਿਆਰਥੀਆਂ ਜਿਨ੍ਹਾਂ ਦਾ ਨਤੀਜਾ ਹਾਲੇ ਤੱਕ ਐਲਾਨ ਨਹੀਂ ਕੀਤਾ ਗਿਆ, 26 ਅਕਤੂਬਰ 2020 ਤੋਂ 11 ਨਵੰਬਰ 2020 ਅਤੇ 12ਵੀਂ ਕਲਾਸ ਦੀ ਸਪਲੀਮੈਂਟਰੀ, ਪ੍ਰਦਰਸ਼ਨ ਸੁਧਾਰ ਅਤੇ ਵਾਧੂ ਵਿਸ਼ਾ ਕੈਟਾਗਰੀ ਦੀ ਪ੍ਰੀਖਿਆ 26 ਅਕਤੂਬਰ 2020 ਤੋਂ 17 ਨਵੰਬਰ 2020 ਤੱਕ ਸਿੱਖਿਆ ਬੋਰਡ ਵੱਲੋਂ ਨਿਰਧਾਰਤ ਪ੍ਰੀਖਿਆ ਕੇਂਦਰਾਂ ’ਤੇ ਕਰਵਾਈ ਜਾਵੇਗੀ।

ਇਨ੍ਹਾਂ ਪ੍ਰੀਖਿਆਵਾਂ ਨਾਲ ਨਾਲ ਸਾਲ 2004 ਤੋਂ 10ਵੀਂ ਅਤੇ 12ਵੀਂ ਕਲਾਸ ਨੂੰ ਦਿੱਤੇ ਗਏ ਗੋਲਡਨ ਚਾਂਸ ਦੇ ਅਧੀਨ ਅਪੀਅਰ ਹੋਣ ਵਾਲੇ ਪ੍ਰੀਖਿਆਰਥੀਆਂ ਦੀ ਵੀ ਪ੍ਰੀਖਿਆ ਹੋਵੇਗੀ। ਪ੍ਰੀਖਿਆ ਦਾ ਸਮਾਂ ਸਵੇਰੇ 11.00 ਤੋਂ 2.15 ਵਜੇ ਤੱਕ ਦਾ ਹੋਵੇਗਾ। ਪ੍ਰੀਖਿਆ ਅਤੇ ਡੇਟਸ਼ੀਟ ਦੇ ਸਬੰਧ ’ਚ ਪੂਰੀ ਜਾਣਕਾਰੀ ਬੋਰਡ ਦੀ ਵੈੱਬਸਾਈਟ ’ਤੇ ਵੀ ਉਪਲੱਬਧ ਹੈ।
 


author

Babita

Content Editor

Related News