PSEB ਵੱਲੋਂ ਪੰਜ ਦਹਾਕੇ ਪੁਰਾਣੇ ''ਵਿਦਿਆਰਥੀਆਂ'' ਨੂੰ ਨਵੇਂ ਸਾਲ ਦਾ ਵੱਡਾ ਤੋਹਫ਼ਾ, ਕੀਤਾ ਅਹਿਮ ਐਲਾਨ

12/29/2020 9:04:39 AM

ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਸਾਲ 1970 ਤੋਂ ਸਾਲ 2003 ਤੱਕ ਪ੍ਰੀਖਿਆ ਪਾਸ ਕਰ ਚੁੱਕੇ ਪ੍ਰੀਖਿਆਰਥੀਆਂ ਨੂੰ ਆਪਣੀ ਕਾਰਗੁਜ਼ਾਰੀ ਵਧਾਉਣ ਲਈ ਸੁਨਹਿਰੀ ਮੌਕਾ ਦਿੰਦੇ ਹੋਏ ਅਹਿਮ ਐਲਾਨ ਕੀਤਾ ਗਿਆ ਹੈ। ਸਿੱਖਿਆ ਬੋਰਡ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਇਹ ਮੌਕਾ ਮਾਰਚ 1970 ਤੋਂ ਮਾਰਚ 2003 ਦੌਰਾਨ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈਆਂ ਗਈਆਂ 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਪਾਸ ਕਰਨ ਵਾਲੇ ਪ੍ਰੀਖਿਆਰਥੀਆਂ ਨੂੰ ਆਪਣੀ ਕਾਰਗੁਜ਼ਾਰੀ ਵਧਾਉਣ ਲਈ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : CBSE ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, ਪ੍ਰੀਖਿਆ ਲਈ ਜਾਰੀ ਹੋਇਆ ਨਵਾਂ ਪੈਟਰਨ

ਇਸ ਦੇ ਨਾਲ-ਨਾਲ ਮਾਰਚ-2020 'ਚ ਓਪਨ ਸਕੂਲ ਪ੍ਰਣਾਲੀ ਅਧੀਨ 10ਵੀਂ ਜਮਾਤ ਦੀ ਪ੍ਰੀਖਿਆ ਦੇਣ ਵਾਲੇ ਪ੍ਰੀਖਿਆਰਥੀਆਂ ਦੀ ਜੁਲਾਈ/ਅਗਸਤ 'ਚ ਲਈ ਜਾਣ ਵਾਲੀ ਰੀ-ਅਪੀਅਰ ਪ੍ਰੀਖਿਆ, ਜੋ ਕੋਵਿਡ-19 ਕਾਰਣ ਨਹੀਂ ਕਰਵਾਈ ਜਾ ਸਕੀ, ਦੇ ਏਵਜ਼ 'ਚ ਮਾਰਚ-2021 ਦੀ ਸਲਾਨਾ ਪ੍ਰੀਖਿਆ ਤੋਂ ਬਾਅਦ ਲਈ ਜਾਣ ਵਾਲੀ ਅਨੁਪੂਰਕ ਪ੍ਰੀਖਿਆ 'ਚ ਅਪੀਅਰ ਹੋਣ ਦਾ ਇਕ ਹੋਰ ਮੌਕਾ ਵੀ ਮੁਹੱਈਆ ਕੀਤਾ ਗਿਆ ਹੈ। ਕੰਟਰੋਲਰ ਪ੍ਰੀਖਿਆਵਾਂ ਨੇ ਦੱਸਿਆ ਕਿ ਸੁਨਹਿਰੀ ਮੌਕੇ ਦੀ ਪ੍ਰੀਖਿਆ ਲਈ ਉੱਕਾ-ਪੁੱਕਾ 15000 ਰੁਪਏ ਪ੍ਰੀਖਿਆ ਫ਼ੀਸ ਨਿਰਧਾਰਿਤ ਕੀਤੀ ਗਈ ਹੈ।

ਇਹ ਵੀ ਪੜ੍ਹੋ : UT ਪ੍ਰਸ਼ਾਸਕ ਦੇ ਸਲਾਹਕਾਰ ਮਨੋਜ ਪਰਿਦਾ ਦਾ 'ਫੇਸਬੁੱਕ ਅਕਾਊਂਟ' ਹੈਕ, ਲੋਕਾਂ ਨੂੰ ਚੌਕਸ ਰਹਿਣ ਦੀ ਕੀਤੀ ਅਪੀਲ

12ਵੀਂ ਜਮਾਤ ਦੇ ਸਿਰਫ ਉਨ੍ਹਾਂ ਪ੍ਰੀਖਿਆਰਥੀਆਂ ਨੂੰ ਸੁਨਹਿਰੀ ਮੌਕਾ ਦਿੱਤਾ ਜਾਵੇਗਾ, ਜਿਨ੍ਹਾਂ ਨੇ 10+2 ਪੈਟਰਨ ਅਧੀਨ 12ਵੀਂ ਦੀ ਪ੍ਰੀਖਿਆ ਪਾਸ ਕੀਤੀ ਹੈ। ਓਪਨ ਸਕੂਲ ਪ੍ਰਣਾਲੀ ਅਧੀਨ ਰੀ-ਅਪੀਅਰ ਦੇਣ ਵਾਲੇ ਪ੍ਰੀਖਿਆਰਥੀਆਂ ਲਈ 1050 ਰੁਪਏ ਪ੍ਰੀਖਿਆ ਫ਼ੀਸ ਨਿਰਧਾਰਿਤ ਕੀਤੀ ਗਈ ਹੈ ਅਤੇ ਪ੍ਰੀਖਿਆ ਦੇਣ ਵਾਲੇ ਪ੍ਰੀਖਿਆਰਥੀਆਂ ਦੀ 10ਵੀਂ ਜਮਾਤ ਦੀ ਰੀ-ਅਪੀਅਰ ਵਿਸ਼ਿਆਂ ਦੀ ਪ੍ਰੀਖਿਆ ਸੁਨਹਿਰੀ ਮੌਕੇ ਦੀ ਪ੍ਰੀਖਿਆ ਦੇ ਨਾਲ ਹੀ ਜਨਵਰੀ-2021 ਦੇ ਅਖ਼ੀਰਲੇ ਹਫ਼ਤੇ 'ਚ ਲਈ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਦੇ ਮੰਤਰੀਆਂ ਦੀ 'ਅਸ਼ਵਨੀ ਸ਼ਰਮਾ' ਨੂੰ ਚਿਤਾਵਨੀ, 'ਮਰਿਆਦਾ ਦੀਆਂ ਹੱਦਾਂ ਪਾਰ ਨਾ ਕਰੋ'

ਇਨ੍ਹਾਂ ਪ੍ਰੀਖਿਆਵਾਂ ਲਈ ਬਿਨਾ ਲੇਟ ਫ਼ੀਸ ਪ੍ਰੀਖਿਆ ਫਾਰਮ ਭਰਨ ਅਤੇ ਆਨਲਾਈਨ ਪ੍ਰੀਖਿਆ ਫ਼ੀਸ ਜਮ੍ਹਾਂ ਕਰਵਾਉਣ ਲਈ ਆਖ਼ਰੀ ਮਿਤੀ 7 ਜਨਵਰੀ, 2021 ਅਤੇ ਪ੍ਰੀਖਿਆ ਫਾਰਮ ਜਮ੍ਹਾਂ ਕਰਵਾਉਣ ਦੀ ਆਖ਼ਰੀ ਮਿਤੀ 14 ਜਨਵਰੀ, 2021 ਤੈਅ ਕੀਤੀ ਗਈ ਹੈ। ਪ੍ਰਤੀ ਪ੍ਰੀਖਿਆਰਥੀ 1000 ਰੁਪਏ ਲੇਟ ਫ਼ੀਸ ਨਾਲ ਪ੍ਰੀਖਿਆ ਫਾਰਮ ਭਰਨ ਅਤੇ ਆਨਲਾਈਨ ਪ੍ਰੀਖਿਆ ਫ਼ੀਸ ਜਮ੍ਹਾਂ ਕਰਵਾਉਣ ਲਈ ਆਖ਼ਰੀ ਮਿਤੀ 11 ਜਨਵਰੀ, 2021 ਅਤੇ ਪ੍ਰੀਖਿਆ ਫਾਰਮ ਜਮ੍ਹਾਂ ਕਰਵਾਉਣ ਦੀ ਆਖ਼ਰੀ ਮਿਤੀ 15 ਜਨਵਰੀ, 2021 ਹੋਵੇਗੀ।
ਨੋਟ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜ ਦਹਾਕੇ ਪੁਰਾਣੇ ਵਿਦਿਆਰਥੀਆਂ ਨੂੰ ਦਿੱਤੇ ਸੁਨਹਿਰੀ ਮੌਕੇ ਬਾਰੇ ਦਿਓ ਰਾਏ


Babita

Content Editor

Related News