...ਹੁਣ PSEB ਵੱਲੋਂ ਇਸ ਤਰੀਕ ਨੂੰ ਐਲਾਨਿਆ ਜਾਵੇਗਾ 5ਵੀਂ ਜਮਾਤ ਦਾ ਨਤੀਜਾ

Wednesday, Apr 05, 2023 - 09:46 PM (IST)

...ਹੁਣ PSEB ਵੱਲੋਂ ਇਸ ਤਰੀਕ ਨੂੰ ਐਲਾਨਿਆ ਜਾਵੇਗਾ 5ਵੀਂ ਜਮਾਤ ਦਾ ਨਤੀਜਾ

ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਸਾਲ ਲਈ ਗਈ 5ਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਭਲਕੇ 6 ਅਪ੍ਰੈਲ ਨੂੰ ਬਾਅਦ ਦੁਪਹਿਰ 3.30 ਵਜੇ ਐਲਾਨਿਆ ਜਾਵੇਗਾ। ਇਸ ਸਬੰਧੀ ਸਿੱਖਿਆ ਬੋਰਡ ਦੇ ਇਕ ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਿੱਖਿਆ ਬੋਰਡ ਦੀ ਚੇਅਰਪਰਸਨ ਇਸ ਨਤੀਜੇ ਦਾ ਐਲਾਨ ਕਰਨਗੇ।

ਇਹ ਵੀ ਪੜ੍ਹੋ : ਭਾਜਪਾ ਆਗੂ ਤਰੁਣ ਚੁੱਘ ਨੇ ਸਿੱਖਿਆ ਮੰਤਰੀ 'ਤੇ ਵਿਅੰਗ ਕਰਦਿਆਂ ਇਹ ਗੱਲ

ਜ਼ਿਕਰਯੋਗ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈ ਗਈ 5ਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਕੁਝ ਤਕਨੀਕੀ ਕਾਰਨਾਂ ਦੇ ਚੱਲਦੇ ਅੱਜ ਨਹੀਂ ਐਲਾਨਿਆ ਜਾ ਸਕਿਆ। ਪਹਿਲਾਂ ਇਹ ਅੰਦਾਜ਼ਾ ਲਾਇਆ ਜਾ ਰਿਹਾ ਸੀ ਕਿ ਇਹ ਨਤੀਜਾ 5 ਅਪ੍ਰੈਲ ਨੂੰ ਐਲਾਨਿਆ ਜਾਵੇਗਾ। ਸਿੱਖਿਆ ਬੋਰਡ ਦੇ ਬਹੁਤ ਵੀ ਭਰੋਸੇਯੋਗ ਸੂਤਰਾਂ ਨੇ ਦੱਸਿਆ ਕਿ ਕੁਝ ਤਕਨੀਕੀ ਕਾਰਨਾਂ ਕਰਕੇ ਇਹ ਨਤੀਜਾ ਅਜੇ ਪੂਰੀ ਤਰ੍ਹਾਂ ਤਿਆਰ ਨਹੀਂ ਹੋ ਸਕਿਆ ਸੀ। ਲਗਾਤਾਰ ਚੱਲ ਰਹੀਆਂ ਛੁੱਟੀਆਂ ਦੇ ਕਾਰਨ ਵੀ ਨਤੀਜਾ ਲੇਟ ਹੋਇਆ ਹੈ। ਇਸ ਤੋਂ ਇਲਾਵਾ ਵਿਦਿਆਰਥੀਆਂ ਦੇ ਪ੍ਰੈਕਟੀਕਲ ਵੀ ਕਾਫੀ ਦੇਰੀ ਨਾਲ ਸਮਾਪਤ ਹੋਏ ਹਨ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


author

Mukesh

Content Editor

Related News