ਸਿੱਖਿਆ ਬੋਰਡ ਦੀ ਕਾਰਗੁਜ਼ਾਰੀ ਹੋਰ ਬਿਹਤਰ ਬਣਾਉਣ ''ਤੇ ਜ਼ੋਰ

Thursday, Mar 29, 2018 - 11:46 AM (IST)

ਸਿੱਖਿਆ ਬੋਰਡ ਦੀ ਕਾਰਗੁਜ਼ਾਰੀ ਹੋਰ ਬਿਹਤਰ ਬਣਾਉਣ ''ਤੇ ਜ਼ੋਰ

ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਵਿਚ ਵਿਦਿਆਰਥੀਆਂ, ਮਾਪਿਆਂ ਦੀ ਭਲਾਈ ਦੇ ਨਾਲ-ਨਾਲ ਬੋਰਡ ਵਲੋਂ ਸਿੱਖਿਆ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਨ ਲਈ ਮੀਟਿੰਗ 'ਚ ਪੇਸ਼ ਏਜੰਡੇ 'ਤੇ ਬਹੁਤ ਮਹੱਤਵਪੂਰਨ ਤੇ ਵਿਸਥਾਰ ਨਾਲ ਭਰਵੀਂ ਚਰਚਾ ਕੀਤੀ ਗਈ। ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਪਹਿਲਾਂ ਬੋਰਡ ਦੇ ਨਵ-ਨਿਯੁਕਤ ਚੇਅਰਮੈਨ ਮਨੋਹਰ ਕਾਂਤ ਕਲੋਹੀਆ ਨੇ ਆਪਣੀ ਪਲੇਠੀ ਮੀਟਿੰਗ ਵਿਚ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ। ਮੀਟਿੰਗ ਵਿਚ ਹਾਜ਼ਰ ਮੈਂਬਰਾਂ ਨੇ ਆਪਣੇ-ਆਪਣੇ ਕੀਮਤੀ ਸੁਝਾਅ ਪੇਸ਼ ਕਰਦਿਆਂ ਬੋਰਡ ਦੀ ਕਾਰਗੁਜ਼ਾਰੀ ਨੂੰ ਹੋਰ ਬਿਹਤਰ, ਸਰਲ ਤੇ ਲੋਕ ਸਹੂਲਤ ਪੱਖੀ ਬਣਾਉਣ ਦੇ ਸੁਝਾਅ ਦਿੱਤੇ। ਮੀਟਿੰਗ ਵਿਚ ਬੱਚਿਆਂ ਮਾਪਿਆਂ ਤੇ ਆਮ ਲੋਕਾਂ ਨੂੰ ਦਰਪੇਸ਼ ਕਠਿਨਾਈਆਂ ਦਾ ਤੁਰੰਤ ਹੱਲ ਕਰਨ ਦੀ ਲੋੜ 'ਤੇ ਜ਼ੋਰ ਦਿੱਤਾ। ਬੁਲਾਰੇ ਨੇ ਦੱਸਿਆ ਕਿ ਮੀਟਿੰਗ ਵਿਚ ਬੋਰਡ ਨੂੰ ਤਕਨੀਕੀ ਪੱਖੋਂ ਹੋਰ ਸੁਧਾਰਨ, ਰਾਜ ਸਰਕਾਰ ਦੇ ਸਿੱਖਿਆ ਪ੍ਰਬੰਧ ਨੂੰ ਹੋਰ ਮਜ਼ਬੂਤ ਕਰਨ ਤੇ ਤਰਜੀਹ ਦੇਣ, ਵਿਦਿਆਰਥੀਆਂ ਦੀਆਂ ਗੁੰਝਲਦਾਰ ਸਮੱਸਿਆਵਾਂ ਨੂੰ ਖਤਮ ਕਰਨ, ਈ-ਸਰਟੀਫਿਕੇਟ ਮੁਹੱਈਆ ਕਰਵਾਉਣ, ਵਿਦਿਆਰਥੀਆਂ/ਮਾਪਿਆਂ ਨੂੰ ਬੋਰਡ ਦੇ ਮੁੱਖ ਦਫਤਰ ਦੇ ਚੱਕਰਾਂ ਤੋਂ ਮੁਕਤ ਕਰਨ, ਈ-ਸਰਟੀਫਿਕੇਟਾਂ ਰਾਹੀਂ ਭਵਿੱਖ 'ਚ ਵਿਦਿਆਰਥੀਆਂ ਦੇ ਅਗਲੇਰੀ ਪੜ੍ਹਾਈ ਲਈ ਆਸਾਨ ਦਾਖਲਿਆਂ ਤੇ ਨੌਕਰੀਆਂ ਪ੍ਰਾਪਤ ਕਰਨ 'ਚ ਸਹੂਲਤ ਮਿਲਣ, ਪ੍ਰੀਖਿਆ ਸੁਧਾਰਾਂ ਸਬੰਧੀ ਲਏ ਗਏ ਫੈਸਲਿਆਂ ਦੀ ਪ੍ਰੋੜਤਾ ਕਰਨ, ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਦੇ ਯਤਨਾਂ 'ਤੇ ਖੁੱਲ੍ਹ ਕੇ ਚਰਚਾ ਕੀਤੀ ਗਈ।


Related News