PSEB 8ਵੀਂ ਜਮਾਤ ਦੇ ਨਤੀਜੇ ''ਚ ਜਲੰਧਰ ਦਾ ਸੂਬੇ ਭਰ ’ਚੋਂ 14ਵਾਂ ਸਥਾਨ, ਪਹਿਲੇ ਨੰਬਰ ''ਤੇ ਰਹੀ ਦ੍ਰਿਸ਼ਟੀ
Wednesday, May 01, 2024 - 06:00 PM (IST)
ਜਲੰਧਰ (ਸੁਮਿਤ ਦੁੱਗਲ)–ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ ਮਾਰਚ ਮਹੀਨੇ ਲਈ ਗਈ 8ਵੀਂ ਜਮਾਤ ਦੀ ਪ੍ਰੀਖਿਆ ਦਾ ਨਤੀਜਾ ਮੰਗਲਵਾਰ ਐਲਾਨ ਦਿੱਤਾ। ਬੋਰਡ ਵੱਲੋਂ ਐਲਾਨੀ ਗਈ ਮੈਰਿਟ ਸੂਚੀ ਵਿਚ ਜਲੰਧਰ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਨਾਲ ਸਬੰਧਤ 20 ਵਿਦਿਆਰਥੀ ਆਪਣਾ ਸਥਾਨ ਬਣਾਉਣ ਵਿਚ ਸਫ਼ਲ ਰਹੇ। ਜ਼ਿਲ੍ਹੇ ਦਾ ਓਵਰਆਲ ਨਤੀਜਾ 98.20 ਫ਼ੀਸਦੀ ਰਿਹਾ। ਜ਼ਿਲ੍ਹੇ ਭਰ ਦੇ ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨਾਲ ਸਬੰਧਤ ਸਕੂਲਾਂ ਦੇ 21 ਹਜ਼ਾਰ 599 ਵਿਦਿਆਰਥੀਆਂ ਨੇ 8ਵੀਂ ਜਮਾਤ ਦੀ ਪ੍ਰੀਖਿਆ ਵਿਚ ਹਿੱਸਾ ਲਿਆ। ਇਨ੍ਹਾਂ ਵਿਚੋਂ 21 ਹਜ਼ਾਰ 210 ਵਿਦਿਆਰਥੀ ਪਾਸ ਹੋਏ।
ਜੇਕਰ ਪਾਸ ਫ਼ੀਸਦੀ ਦੀ ਗੱਲ ਕੀਤੀ ਜਾਵੇ ਤਾਂ ਸੂਬੇ ਭਰ ਵਿਚੋਂ ਜਲੰਧਰ ਜ਼ਿਲ੍ਹੇ ਦਾ 14ਵਾਂ ਸਥਾਨ ਰਿਹਾ। ਸਭ ਤੋਂ ਉੱਪਰ ਜ਼ਿਲ੍ਹਾ ਪਠਾਨਕੋਟ ਰਿਹਾ, ਜਦਕਿ ਸਭ ਤੋਂ ਹੇਠਲੇ ਸਥਾਨ ’ਤੇ ਜ਼ਿਲ੍ਹਾ ਮੋਗਾ ਰਿਹਾ। ਬੋਰਡ ਵੱਲੋਂ ਜਾਰੀ ਕੀਤੀ ਗਈ ਮੈਰਿਟ ਸੂਚੀ ਮੁਤਾਬਕ ਜਲੰਧਰ ਜ਼ਿਲ੍ਹੇ ਵਿਚ ਸੇਵਕ ਪਬਲਿਕ ਹਾਈ ਸਕੂਲ ਨਕੋਦਰ ਦੀ ਵਿਦਿਆਰਥਣ ਦ੍ਰਿਸ਼ਟੀ ਨੇ 596/600 ਲੈ ਕੇ ਜ਼ਿਲੇ ਭਰ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ। ਇਸ ਦੇ ਨਾਲ ਹੀ ਸਰਕਾਰੀ ਸਕੂਲ ਲਾਡੋਵਾਲੀ ਰੋਡ ਜਲੰਧਰ ਦੇ ਮਹੇਸ਼ ਕੁਮਾਰ, ਸਰਕਾਰੀ ਸਕੂਲ ਲੜਕੇ ਭੋਗਪੁਰ ਦੇ ਰਮਨਪ੍ਰੀਤ ਸਿੰਘ, ਐਕਸੇਲਸ਼ੀਅਰ ਕਾਨਵੈਂਟ ਹਾਈ ਸਕੂਲ ਗੋਰਾਇਆ ਦੀ ਆਂਚਲ ਸ਼ਰਮਾ ਨੇ 594/600 ਅੰਕ ਲੈ ਕੇ ਸਾਂਝੇ ਰੂਪ ਨਾਲ ਜ਼ਿਲੇ ਭਰ ਵਿਚੋਂ ਦੂਜਾ ਅਤੇ ਜਥੇਦਾਰ ਲਕਸ਼ਮਣ ਸਿੰਘ ਮੈਮੋਰੀਅਲ ਸਕੂਲ ਦੀ ਜੈਸਮੀਨ ਅਤੇ ਸਰਕਾਰੀ ਹਾਈ ਸਕੂਲ ਤਲਵਣ ਦੀ ਪ੍ਰਭਨੂਰ ਨੇ 593/600 ਅੰਕ ਲੈ ਕੇ ਸਾਂਝੇ ਰੂਪ ਨਾਲ ਜ਼ਿਲ੍ਹੇ ਵਿਚੋਂ ਤੀਜਾ ਸਥਾਨ ਹਾਸਲ ਕੀਤਾ। ਇਨ੍ਹਾਂ ਤੋਂ ਇਲਾਵਾ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਤ ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ ਦੇ 14 ਹੋਰ ਵਿਦਿਆਰਥੀਆਂ ਨੇ ਵੀ ਮੈਰਿਟ ਵਿਚ ਸਥਾਨ ਬਣਾਇਆ।
ਇਹ ਵੀ ਪੜ੍ਹੋ- ਹਾਈ ਵੋਲਟੇਜ ਤਾਰਾਂ ਦੀ ਲਪੇਟ 'ਚ ਆਉਣ ਨਾਲ 24 ਸਾਲਾ ਨੌਜਵਾਨ ਦੀ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ
ਜੁੜਵਾਂ ਭੈਣਾਂ ਨੇ ਮੈਰਿਟ ਵਿਚ ਬਣਾਇਆ ਸਥਾਨ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 8ਵੇਂ ਜਮਾਤ ਦੇ ਨਤੀਜੇ ਵਿਚ ਸਰਕਾਰੀ ਹਾਈ ਸਕੂਲ ਤਲਵਣ ਵਿਚ ਪੜ੍ਹਨ ਵਾਲੀਆਂ 2 ਜੁੜਵਾਂ ਭੈਣਾਂ ਨੇ ਮੈਰਿਟ ਲਿਸਟ ਵਿਚ ਆਪਣਾ ਸਥਾਨ ਸੁਰੱਖਿਅਤ ਕੀਤਾ। ਦੋਵੇਂ ਭੈਣਾਂ ਪ੍ਰਭਨੂਰ ਅਤੇ ਨਵਨੂਰ ਨੇ ਕ੍ਰਮਵਾਰ 593/600 ਅਤੇ 590/600 ਅੰਕ ਹਾਸਲ ਕਰ ਕੇ ਆਪਣੇ ਮਾਤਾ-ਪਿਤਾ ਅਤੇ ਸਕੂਲ ਦਾ ਨਾਂ ਰੌਸ਼ਨ ਕੀਤਾ। ਇਨ੍ਹਾਂ ਦੋਵਾਂ ਦਾ ਕਹਿਣਾ ਸੀ ਕਿ ਉਹ ਅੱਗੇ ਚੱਲ ਕੇ ਡਾਕਟਰ ਬਣਨਾ ਚਾਹੁੰਦੀਆਂ ਹਨ ਅਤੇ ਮਨੁੱਖਤਾ ਦੀ ਸੇਵਾ ਕਰਨੀ ਚਾਹੁੰਦੀਆਂ ਹਨ। ਇਨ੍ਹਾਂ ਦੇ ਪਿਤਾ ਲਖਵਿੰਦਰ ਸਿੰਘ ਦੁਕਾਨਦਾਰ ਹਨ, ਜਦਕਿ ਮਾਤਾ ਜਸਵਿੰਦਰ ਕੌਰ ਪ੍ਰਾਈਵੇਟ ਸਕੂਲ ਵਿਚ ਅਧਿਆਪਕਾ ਹੈ। ਇਨ੍ਹਾਂ ਦੋਵਾਂ ਭੈਣਾਂ ਦੇ ਮਾਤਾ-ਪਿਤਾ ਨੇ ਆਪਣੀਆਂ ਬੇਟੀਆਂ ਦੀ ਇਸ ਸ਼ਾਨਦਾਰ ਉਪਲੱਬਧੀ ਲਈ ਉਨ੍ਹਾਂ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਅੱਗੇ ਪੜ੍ਹਾਈ ਵਿਚ ਕਿਸੇ ਤਰ੍ਹਾਂ ਦੀ ਕਮੀ ਨਹੀਂ ਆਉਣ ਦੇਣਗੇ।
ਇਹ ਵੀ ਪੜ੍ਹੋ- ਪੰਜਾਬ ਦੇ ਨੌਜਵਾਨ ਨੇ ਨਿਊਜ਼ੀਲੈਂਡ 'ਚ ਗੱਡੇ ਝੰਡੇ, ਪੁਲਸ ਮਹਿਕਮੇ 'ਚ ਹਾਸਲ ਕੀਤਾ ਇਹ ਵੱਡਾ ਮੁਕਾਮ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8