ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ, ਅੱਠਵੀ, ਦਸਵੀਂ ਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਦੀਆਂ ਤਾਰੀਖ਼ਾਂ ਦਾ ਐਲਾਨ

Friday, Dec 02, 2022 - 06:27 PM (IST)

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ, ਅੱਠਵੀ, ਦਸਵੀਂ ਤੇ ਬਾਰ੍ਹਵੀਂ ਦੀਆਂ ਪ੍ਰੀਖਿਆਵਾਂ ਦੀਆਂ ਤਾਰੀਖ਼ਾਂ ਦਾ ਐਲਾਨ

ਚੰਡੀਗੜ੍ਹ/ਲੁਧਿਆਣਾ (ਨਿਆਮੀਆਂ, ਵਿੱਕੀ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਫ਼ਰਵਰੀ/ਮਾਰਚ 2023 ਵਿਚ ਕਰਵਾਈਆਂ ਜਾਣ ਵਾਲੀਆਂ ਪੰਜਵੀਂ, ਅੱਠਵੀ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੀਆਂ ਸਲਾਨਾ ਪ੍ਰੀਖਿਆਵਾਂ ਦੀਆਂ ਮਿਤੀਆਂ ਨਿਰਧਾਰਤ ਕਰ ਦਿੱਤੀਆਂ ਗਈਆਂ ਹਨ। ਕੰਟਰੋਲਰ ਪ੍ਰੀਖਿਆਵਾਂ ਜੇ.ਆਰ.ਮਹਿਰੋਕ ਵੱਲੋਂ ਮੀਡੀਆ ਨੂੰ ਮੁਹੱਈਆ ਕਰਵਾਈ ਜਾਣਕਾਰੀ ਅਨੁਸਾਰ ਫ਼ਰਵਰੀ/ਮਾਰਚ 2023 ਵਿਚ ਕਰਵਾਈਆਂ ਜਾਣ ਵਾਲੀਆਂ ਸਲਾਨਾਂ ਪ੍ਰੀਖਿਆਵਾਂ ਵਿਚ ਪੰਜਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ 16 ਫ਼ਰਵਰੀ 2023 ਤੋਂ 24 ਫ਼ਰਵਰੀ 2023 ਤੱਕ, ਅੱਠਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ 20 ਫ਼ਰਵਰੀ 2023 ਤੋਂ 6 ਮਾਰਚ 2023 ਤੱਕ, ਦਸਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ 21 ਮਾਰਚ 2023 ਤੋਂ 18 ਅਪ੍ਰੈਲ 2023 ਤੱਕ ਅਤੇ ਬਾਰ੍ਹਵੀਂ ਸ਼੍ਰੇਣੀ ਦੀਆਂ ਪ੍ਰੀਖਿਆਵਾਂ 20 ਫ਼ਰਵਰੀ 2023 ਤੋਂ 13 ਅਪ੍ਰੈਲ 2023 ਤੱਕ ਕਰਵਾਈਆਂ ਜਾਣਗੀਆਂ।

ਇਹ ਵੀ ਪੜ੍ਹੋ : ਦਸੂਹਾ ਦੇ ਹਰਪ੍ਰੀਤ ਸਿੰਘ ਨੇ ਆਸਟ੍ਰੇਲੀਆ ’ਚ ਹਾਸਲ ਕੀਤਾ ਵੱਡਾ ਮੁਕਾਮ, ਫਖ਼ਰ ਨਾਲ ਉੱਚਾ ਹੋਇਆਂ ਪੰਜਾਬੀਆਂ ਦਾ ਸਿਰ

ਮਹਿਰੋਕ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਲਿਖਤੀ ਪ੍ਰੀਖਿਆਵਾਂ ਉਪਰੰਤ ਇਨ੍ਹਾਂ ਸਾਰੀਆਂ ਸ਼੍ਰੇਣੀਆਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ ਕਰਵਾਈਆਂ ਜਾਣਗੀਆਂ। ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੇ ਐੱਨ.ਐੱਸ.ਕਿਊ.ਐੱਫ ਵਿਸ਼ਿਆਂ ਦੀਆਂ, ਬਾਰ੍ਹਵੀਂ ਸ਼੍ਰੇਣੀ ਦੇ ਵੋਕੇਸ਼ਨਲ ਗਰੁੱਪ ਦੇ ਪ੍ਰਯੋਗੀ ਵਿਸ਼ਿਆਂ ਅਤੇ ਦਸਵੀਂ ਸ਼੍ਰੇਣੀ ਦੇ ਪ੍ਰੀ-ਵੋਕੇਸ਼ਨਲ ਵਿਸ਼ਿਆਂ ਦੀਆਂ ਪ੍ਰਯੋਗੀ ਪ੍ਰੀਖਿਆਵਾਂ ਮਿਤੀ 23 ਜਨਵਰੀ ਤੋਂ ਪਹਿਲੀ ਫ਼ਰਵਰੀ ਤੱਕ ਕਰਵਾਈਆਂ ਜਾਣਗੀਆਂ। ਇਹ ਪ੍ਰੀਖਿਆਵਾਂ ਕੋਵਿਡ-19 ਨੂੰ ਧਿਆਨ ਵਿਚ ਰੱਖਦੇ ਹੋਏ ਕਰਵਾਈਆਂ ਜਾਣਗੀਆਂ।

ਇਹ ਵੀ ਪੜ੍ਹੋ : ਅਮਰੀਕਾ ’ਚ ਡਿਟੇਨ ਕੀਤੇ ਗੈਂਗਸਟਰ ਗੋਲਡੀ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ

ਪੰਜਵੀਂ, ਅੱਠਵੀ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੀਆਂ ਪ੍ਰੀਖਿਆਵਾਂ ਸਬੰਧੀ ਡੇਟ-ਸ਼ੀਟ ਅਤੇ ਸੰਪੂਰਨ ਜਾਣਕਾਰੀ ਬਾਅਦ ਵਿਚ ਸਿੱਖਿਆ ਬੋਰਡ ਦੀ ਵੈੱਬ-ਸਾਈਟ www.pseb.ac.in ’ਤੇ ਉਪਲਬਧ ਕਰਵਾਈ ਜਾਵੇਗੀ। ਵਧੇਰੇ ਜਾਣਕਾਰੀ ਲਈ ਦਫ਼ਤਰੀ ਕੰਮ-ਕਾਜ ਵਾਲੇ ਦਿਨਾਂ ਵਿਚ ਟੈਲੀਫ਼ੋਨ ਨੰਬਰ 0172-5227333, 5227334 ’ਤੇ ਅਤੇ ਈ-ਮੇਲ ਆਈ.ਡੀ. conductpseb@gmail.com ਰਾਹੀਂ ਸੰਪਰਕ ਕੀਤਾ ਜਾ ਸਕਦਾ ਹੈ।

ਇਹ ਵੀ ਪੜ੍ਹੋ : ਅਕਾਲੀ ਦਲ ਖ਼ਿਲਾਫ਼ ਮੋਰਚਾ ਖੋਲ੍ਹਣ ਵਾਲੇ ਜਗਮੀਤ ਬਰਾੜ ਨੂੰ ਤਾਲਮੇਲ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਵੱਡਾ ਝਟਕਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

 


author

Gurminder Singh

Content Editor

Related News