ਪੰਜਾਬ ਸਕੂਲ ਸਿੱਖਿਆ ਬੋਰਡ ਨੇ ਰੱਦ ਕੀਤੀ ਇਹ ਪ੍ਰੀਖਿਆ, ਜਾਣੋ ਦੁਬਾਰਾ ਕਦੋਂ ਲਈ ਜਾਵੇਗੀ

Monday, Mar 24, 2025 - 04:41 PM (IST)

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਰੱਦ ਕੀਤੀ ਇਹ ਪ੍ਰੀਖਿਆ, ਜਾਣੋ ਦੁਬਾਰਾ ਕਦੋਂ ਲਈ ਜਾਵੇਗੀ

ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਸ਼੍ਰੇਣੀ ਦੇ ਸੰਗੀਤ ਗਾਇਨ ਵਿਸ਼ੇ (ਵਿਸ਼ਾ ਕੋਡ 30) ਦੀ ਮਿਤੀ 12-03-25 ਨੂੰ ਲਈ ਗਈ ਪ੍ਰੀਖਿਆ ਨੂੰ ਤਕਨੀਕੀ ਕਾਰਨਾਂ ਕਰਕੇ ਰੱਦ ਕਰ ਦਿੱਤਾ ਗਿਆ ਹੈ। ਇਸ ਸਬੰਧ 'ਚ ਬੋਰਡ ਵੱਲੋਂ ਸਪੱਸ਼ਟ ਕੀਤਾ ਗਿਆ ਹੈ ਕਿ ਵਿਸ਼ੇਸ਼ ਲੋੜਾਂ ਵਾਲੇ ਵਿਦਿਆਰਥੀਆਂ ਲਈ ਸੰਗੀਤ ਗਾਇਨ (ਵਿਸ਼ਾ ਕੋਡ 30) ਡੀ. ਏ. ਦੀ ਪ੍ਰੀਖਿਆ ਰੱਦ ਨਹੀਂ ਕੀਤੀ ਗਈ ਹੈ। ਮਿਤੀ 12-03-2025 ਨੂੰ ਲਈ ਗਈ ਸਧਾਰਨ ਪ੍ਰੀਖਿਆਰਥੀਆਂ ਦੀ ਸੰਗੀਤ ਗਾਇਨ (ਵਿਸ਼ਾ ਕੋਡ 30) ਦੀ ਰੱਦ ਕੀਤੀ ਗਈ ਪ੍ਰੀਖਿਆ ਦਾ ਮੁੜ ਇਮਤਿਹਾਨ ਮਿਤੀ 05-04-25 ਨੂੰ ਪਹਿਲਾਂ ਨਿਰਧਾਰਿਤ ਪ੍ਰੀਖਿਆ ਕੇਂਦਰਾਂ 'ਚ ਪਹਿਲਾਂ ਵਾਲੇ ਸਮੇਂ ਅਨੁਸਾਰ ਹੀ ਲਿਆ ਜਾਵੇਗਾ। 

ਇਹ ਵੀ ਪੜ੍ਹੋ : ਗਰਮੀਆਂ 'ਚ ਪੰਜਾਬੀਆਂ ਨੂੰ ਮਿਲੇਗੀ ਵੱਡੀ ਰਾਹਤ! ਪਾਵਰਕਾਮ ਨੇ ਹੁਣੇ ਤੋਂ ਖਿੱਚੀ ਤਿਆਰੀ

ਇਸ ਬਾਰੇ ਬੋਰਡ ਅਧਿਕਾਰੀਆਂ ਵੱਲੋਂ ਵਿਸ਼ੇਸ਼ ਜਾਣਕਾਰੀ ਦਿੰਦੇ ਹੋਏ ਸਪੱਸ਼ਟ ਕੀਤਾ ਗਿਆ ਹੈ ਕਿ ਮਿਤੀ 28-03-25 ਨੂੰ ਸੰਗੀਤਵਾਦਨ (ਮਿਊਜ਼ੀਕਲ ਇੰਸਟਰੂਮੈਂਟਲ), (ਵਿਸ਼ਾ ਕੋਡ 31) ਵਿਸ਼ੇ ਦੀ ਪ੍ਰੀਖਿਆ ਪਹਿਲਾਂ ਜਾਰੀ ਸ਼ਡਿਊਲ ਅਨੁਸਾਰ ਹੀ ਲਈ ਜਾਵੇਗੀ।

ਇਹ ਵੀ ਪੜ੍ਹੋ : ਪਿੰਡ ਦੇ ਗੁਰਦੁਆਰੇ 'ਚ ਅੱਧੀ ਰਾਤੀਂ ਕਰਨੀ ਪੈ ਗਈ ANNOUNCEMENT, ਦਿਖਿਆ ਕੁੱਝ ਅਜਿਹਾ ਕਿ... (ਤਸਵੀਰਾਂ)

ਇਨ੍ਹਾਂ ਪ੍ਰੀਖਿਆਵਾਂ ਨਾਲ ਜੁੜੇ ਸਬੰਧਿਤ ਪ੍ਰੀਖਆਰਥੀ ਅਤੇ ਸਟਾਫ਼ ਇਸ ਜਾਣਕਾਰੀ ਨੂੰ ਧਿਆਨ 'ਚ ਰੱਖਣ ਅਤੇ ਕਿਸੇ ਤਰ੍ਹਾਂ ਦੀ ਕੋਈ ਵੀ ਲੋੜੀਂਦੀ ਜਾਣਕਾਰੀ ਲਈ ਬੋਰਡ ਦੀ ਅਧਿਕਾਰਿਤ ਵੈੱਬਸਾਈਟ www.pseb.ac.in ਜਾਂ ਕੰਟਰੋਲ ਰੂਮ ਦੇ ਲੈਂਡ-ਲਾਈਨ ਨੰ: 0172-5227136,37,38 ਤੇ ਸੰਪਰਕ ਕੀਤਾ ਜਾ ਸਕਦਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News