ਪੰਜਾਬ ਸਕੂਲ ਸਿੱਖਿਆ ਬੋਰਡ ਨੇ ਨਵੇਂ ਚੇਅਰਮੈਨ ਦੀ ਨਿਯੁਕਤੀ ਲਈ ਕੀਤਾ ਖੋਜ ਕਮੇਟੀ ਦਾ ਗਠਨ
Thursday, Jan 12, 2023 - 06:27 PM (IST)

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਵੇਂ ਚੇਅਰਮੈਨ ਦੀ ਨਿਯੁਕਤੀ ਕਰਨ ਲਈ ਖੋਜ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਦਾ ਗਠਨ ਸਕੂਲ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਆਈ. ਏ. ਐੱਸ . ਜਸਪ੍ਰੀਤ ਤਲਵਾਰ ਵੱਲੋਂ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਇਸ ਕਮੇਟੀ 'ਚ ਪੰਜਾਬ ਸਰਕਾਰ ਦੇ ਮੁੱਖ ਸਕੱਤਰ , ਸਕੂਲ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ , ਅੰਮ੍ਰਿਤਸਰ ਦੇ ਵਾਈਸ ਚਾਂਸਲਰ ਸ਼ਾਮਲ ਹਨ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੈਅਰਮੈਨ ਦੀ ਨਿਯੁਕਤੀ ਦੀ ਪ੍ਰਕਿਰਿਆ ਨੂੰ 30 ਦਿਨਾਂ ਦੇ ਅੰਦਰ-ਅੰਦਰ ਪੂਰਾ ਕੀਤੇ ਜਾਣ ਦੇ ਹੁਕਮ ਦਿੱਤੇ ਗਏ ਹਨ।
ਇਹ ਵੀ ਪੜ੍ਹੋ- 2021 'ਚ ਦਰਜ ਹੋਈ FIR ਰੱਦ ਕਰਵਾਉਣ ਲਈ ਹਾਈ ਕੋਰਟ ਪਹੁੰਚੇ ਸੁਖਬੀਰ ਬਾਦਲ, ਜਾਣੋ ਕੀ ਸੀ ਮਾਮਲਾ
ਜ਼ਿਕਰਯੋਗ ਹੈ ਕਿ ਬੀਤੇ ਦਿਨ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾਕਟਰ ਯੋਗਰਾਜ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਹੁਣ ਪੰਜਾਬ ਸਰਕਾਰ ਨੇ ਸਿੱਖਿਆ ਬੋਰਡ ਦੇ ਚੇਅਰਮੈਨ ਤੋਂ ਅਸਤੀਫੇ ਦੀ ਮੰਗ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਇਸ ਦੌਰਾਨ ਪੰਜਾਬ ਸਰਕਾਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਪ੍ਰੋਫੈਸਰ ਯੋਗਰਾਜ ਨੂੰ ਕਿਹਾ ਹੈ ਕਿ ਉਹ ਅਗਲੇ ਹੁਕਮਾਂ ਤੱਕ ਚੇਅਰਮੈਨ ਵਜੋਂ ਕੰਮ ਕਰਦੇ ਰਹਿਣਗੇ।
ਇਹ ਵੀ ਪੜ੍ਹੋ- 'ਭਾਰਤ ਜੋੜੋ ਯਾਤਰਾ' ਦੌਰਾਨ ਰਾਹੁਲ ਗਾਂਧੀ ਨੇ ਕੀਤਾ ਸੰਬੋਧਨ, ਕਹੀਆਂ ਅਹਿਮ ਗੱਲਾਂ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।