10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, PSEB ਨੇ ਡੇਟਸ਼ੀਟ 'ਚ ਕੀਤੀ ਤਬਦੀਲੀ

Thursday, Nov 04, 2021 - 03:29 PM (IST)

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖ਼ਬਰ, PSEB ਨੇ ਡੇਟਸ਼ੀਟ 'ਚ ਕੀਤੀ ਤਬਦੀਲੀ

ਮੋਹਾਲੀ (ਨਿਆਮੀਆਂ)- ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਦੀ ਨਵੰਬਰ 2021 ਵਿਚ ਹੋਣ ਵਾਲੀ ਪ੍ਰੀਖਿਆ ਦੀ ਡੇਟਸ਼ੀਟ ਵਿਚ ਥੋੜ੍ਹੀ ਤਬਦੀਲੀ ਕੀਤੀ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਪ੍ਰੀਖਿਆ ਕੰਟਰੋਲਰ ਜਨਕਰਾਜ ਮਹਿਰੋਕ ਨੇ ਦੱਸਿਆ ਕਿ 12 ਨਵੰਬਰ ਨੂੰ ਨੈਸ਼ਨਲ ਅਚੀਵਮੈਂਟ ਸਰਵੇ (ਨੈੱਸ) ਦੀ ਭਾਰਤ ਪੱਧਰ ’ਤੇ ਹੋ ਰਹੀ ਪ੍ਰੀਖਿਆ ਕਾਰਨ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਡੇਟਸ਼ੀਟ ਵਿਚ ਇਹ ਤਬਦੀਲੀ ਕੀਤੀ ਹੈ।

ਇਹ ਵੀ ਪੜ੍ਹੋ: ਜਲੰਧਰ: ਦੀਵਾਲੀ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਸੜਕ ਹਾਦਸੇ ਨੇ ਬੁਝਾਏ ਦੋ ਘਰਾਂ ਦੇ ਚਿਰਾਗ

ਉਨ੍ਹਾਂ ਦੱਸਿਆ ਕਿ 10ਵੀਂ ਜਮਾਤ ਦੀ 12 ਨਵੰਬਰ ਨੂੰ ਹੋਣ ਵਾਲੀ ਵਿਗਿਆਨ ਦੀ ਪ੍ਰੀਖਿਆ ਹੁਣ 23 ਨਵੰਬਰ ਨੂੰ ਹੋਵੇਗੀ। ਇਸੇ ਤਰ੍ਹਾਂ 12ਵੀਂ ਜਮਾਤ ਦੀ 12 ਨਵੰਬਰ ਨੂੰ ਹੋਣ ਵਾਲੀ ਹਿਸਟਰੀ, ਕੈਮਿਸਟਰੀ, ਬਿਜ਼ਨੈੱਸ ਇਕਨਾਮਿਕਸ, ਕੁਆਂਟੇਟਿਵ ਮੈਥਸ ਦੀ ਪ੍ਰੀਖਿਆ 26 ਨਵੰਬਰ ਨੂੰ ਲਈ ਜਾਵੇਗੀ। ਉਨ੍ਹਾਂ ਨੇ ਦੱਸਿਆ ਕਿ ਬਾਕੀ ਪ੍ਰੀਖਿਆਵਾਂ ਪਹਿਲਾਂ ਤੋਂ ਜਾਰੀ ਡੇਟਸ਼ੀਟ ਅਨੁਸਾਰ ਹੀ ਲਈਆਂ ਜਾਣਗੀਆਂ। ਡੇਟਸ਼ੀਟ ਅਤੇ ਹੋਰ ਜਾਣਕਾਰੀ ਬੋਰਡ ਦੀ ਵੈੱਬਸਾਈਟ ’ਤੇ ਵੀ ਉਪਲੱਬਧ ਕਰਵਾ ਦਿੱਤੀ ਗਈ ਹੈ।

ਇਹ ਵੀ ਪੜ੍ਹੋ: ਸੋਸ਼ਲ ਮੀਡੀਆ 'ਤੇ ਉੱਠੀ ਮੰਗ, ਕਿਲੋਵਾਟ ਦੇ ਹਿਸਾਬ ਨਾਲ ਨਹੀਂ, ਸਗੋਂ ਇਸ ਆਧਾਰ ’ਤੇ ਦਿੱਤੀ ਜਾਵੇ ਸਸਤੀ ਬਿਜਲੀ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News