ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨੇ 10ਵੀਂ ਜਮਾਤ ਦੇ ਨਤੀਜੇ, ਜਾਣੋ ਪੂਰੇ ਸੂਬੇ 'ਚੋਂ ਕਿਸੇ ਨੇ ਕੀਤਾ ਟੌਪ

Friday, May 16, 2025 - 02:55 PM (IST)

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਐਲਾਨੇ 10ਵੀਂ ਜਮਾਤ ਦੇ ਨਤੀਜੇ, ਜਾਣੋ ਪੂਰੇ ਸੂਬੇ 'ਚੋਂ ਕਿਸੇ ਨੇ ਕੀਤਾ ਟੌਪ

ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਨ੍ਹਾਂ ਨਤੀਜਿਆਂ ਦੌਰਾਨ ਕੁੜੀਆਂ ਨੇ ਪੂਰੇ ਪੰਜਾਬ 'ਚੋਂ ਬਾਜ਼ੀ ਮਾਰ ਲਈ ਹੈ। ਪਹਿਲੇ ਸਥਾਨ 'ਤੇ ਫ਼ਰੀਦਕੋਟ ਦੀ ਅਕਸ਼ਨੂਰ ਕੌਰ ਰਹੀ, ਜਿਸ ਨੇ 100 ਫ਼ੀਸਦੀ (650 'ਚੋਂ 650) ਅੰਕ ਹਾਸਲ ਕੀਤੇ ਹਨ, ਜਦੋਂ ਕਿ ਸ੍ਰੀ ਮੁਕਤਸਰ ਸਾਹਿਬ ਦੀ ਰਤਿੰਦਰਦੀਪ ਕੌਰ ਨੇ ਦੂਜਾ ਸਥਾਨ ਹਾਸਲ ਕੀਤਾ।

ਇਹ ਵੀ ਪੜ੍ਹੋ : ਗਰਮੀਆਂ ਦੀਆਂ ਛੁੱਟੀਆਂ ਦਾ ਹੋ ਗਿਆ ਐਲਾਨ! ਖ਼ਬਰ 'ਚ ਪੜ੍ਹੋ ਪੂਰੀ UPDATE

ਉਸ ਨੇ ਵੀ 100 ਫ਼ੀਸਦੀ ਅੰਕ (650 'ਚੋਂ 650) ਹਾਸਲ ਕੀਤੇ ਹਨ। ਇਸੇ ਤਰ੍ਹਾਂ ਮਲੇਰਕੋਟਲਾ ਦੀ ਅਰਸ਼ਦੀਪ ਕੌਰ ਨੂੰ ਤੀਜਾ ਸਥਾਨ ਮਿਲਿਆ ਹੈ। ਅਰਸ਼ਦੀਪ ਕੌਰ ਨੇ 100 ਫ਼ੀਸਦੀ ਅੰਕ ਹਾਸਲ ਕੀਤੇ ਹਨ।

PunjabKesari

ਇਹ ਵੀ ਪੜ੍ਹੋ : ਪੰਜਾਬ 'ਚ ਕੇਜਰੀਵਾਲ ਦਾ ਵੱਡਾ ਐਲਾਨ, ਸਾਡਾ ਕੋਈ ਮੰਤਰੀ ਨਸ਼ੇ ਨਹੀਂ ਕਰਦਾ (ਵੀਡੀਓ)

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਅਤੇ ਸਕੱਤਰ ਅਮਨਿੰਦਰ ਕੌਰ ਬਰਾੜ ਨੇ ਦੱਸਿਆ ਕਿ ਪੂਰੇ ਸੂਬੇ 'ਚੋਂ 95.61 ਫ਼ੀਸਦੀ ਬੱਚੇ ਪਾਸ ਹੋਏ ਹਨ। ਇਨ੍ਹਾਂ 'ਚੋਂ 96.85 ਫ਼ੀਸਦੀ ਕੁੜੀਆਂ ਅਤੇ 94.50 ਫ਼ੀਸਦੀ ਮੁੰਡੇ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8 
 


author

Babita

Content Editor

Related News