ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 8ਵੀਂ ਅਤੇ 5ਵੀਂ ਜਮਾਤ ਦੀਆਂ ਅਨੁਪੂਰਕ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ

Friday, May 12, 2023 - 06:11 PM (IST)

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 8ਵੀਂ ਅਤੇ 5ਵੀਂ ਜਮਾਤ ਦੀਆਂ ਅਨੁਪੂਰਕ ਪ੍ਰੀਖਿਆਵਾਂ ਦੀ ਡੇਟਸ਼ੀਟ ਜਾਰੀ

ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ ਅਤੇ 8ਵੀਂ ਜਮਾਤ ਦੀ ਅਨੁਪੂਰਕ ਪ੍ਰੀਖਿਆ ਦੀ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ। ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਸਿੱਖਿਆ ਬੋਰਡ ਨੇ ਪ੍ਰੀਖਿਆ ਕੰਟਰੋਲਰ ਜਨਕ ਰਾਜ ਮਹਿਰੋਕ ਨੇ ਦੱਸਿਆ ਕਿ ਪੰਜਵੀਂ ਜਮਾਤ ਦੀ ਪ੍ਰੀਖਿਆ 4 ਜੁਲਾਈ ਤੋਂ ਸ਼ੁਰੂ ਹੋਵੇਗੀ ਅਤੇ 11 ਜੁਲਾਈ ਤਕ ਜਾਰੀ ਰਹੇਗੀ। ਅੱਠਵੀਂ ਦੀ ਪ੍ਰੀਖਿਆ 4 ਜੁਲਾਈ ਤੋਂ ਸ਼ੁਰੂ ਹੋ ਕੇ 15 ਜੁਲਾਈ ਤੱਕ ਚੱਲੇਗੀ। ਉਨ੍ਹਾਂ ਦੱਸਿਆ ਕਿ ਪੰਜਵੀ ਜਮਾਤ ਦੀ ਪ੍ਰੀਖਿਆ ਸੈਲਫ ਪ੍ਰੀਖਿਆ ਕੇਂਦਰਾਂ ਵਿਚ ਹੋਵੇਗੀ ਜਦੋਂ ਕਿ ਅੱਠਵੀਂ ਜਮਾਤ ਦੀ ਪ੍ਰੀਖਿਆ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਣਾਏ ਗਏ ਪ੍ਰੀਖਿਆ ਕੇਂਦਰਾਂ ’ਤੇ ਆਯੋਜਿਤ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ ਦੇ ਉਦਯੋਗਪਤੀਆਂ ਲਈ ਖ਼ੁਸ਼ਖਬਰੀ, ਵੱਡਾ ਐਲਾਨ ਕਰਨਗੇ ਮੁੱਖ ਮੰਤਰੀ ਭਗਵੰਤ ਮਾਨ

ਪੰਜਵੀਂ ਜਮਾਤ ਦੀ ਡੇਟ ਸ਼ੀਟ ਸਬੰਧੀ ਜਾਣਕਾਰੀ ਦਿੰਦਿਆਂ ਮਹਿਰੋਕ ਨੇ ਦੱਸਿਆ ਕਿ 4 ਜੁਲਾਈ ਨੂੰ ਅੰਗਰੇਜ਼ੀ, 5 ਜੁਲਾਈ ਨੂੰ ਪਹਿਲੀ ਭਾਸ਼ਾ ਪੰਜਾਬੀ, ਹਿੰਦੀ, ਉਰਦੂ, 6 ਜੁਲਾਈ ਨੂੰ ਸੁਆਗਤ ਜ਼ਿੰਦਗੀ, 7 ਜੁਲਾਈ ਨੂੰ ਦੂਜੀ ਭਾਸ਼ਾ ਪੰਜਾਬੀ, ਹਿੰਦੀ, ਉਰਦੂ, 10 ਜੁਲਾਈ ਨੂੰ ਵਾਤਾਵਰਨ ਸਿੱਖਿਆ ਅਤੇ 11 ਜੁਲਾਈ ਨੂੰ ਗਣਿਤ ਵਿਸ਼ੇ ਦੀ ਪ੍ਰੀਖਿਆ ਹੋਵੇਗੀ।

ਇਹ ਵੀ ਪੜ੍ਹੋ : ਬਠਿੰਡਾ ਵਿਖੇ ਸਪਾ ਸੈਂਟਰ ’ਚ ਚੱਲ ਰਹੇ ਦੇਹ ਵਪਾਰ ਦੇ ਅੱਡੇ ’ਤੇ ਪੁਲਸ ਦੀ ਰੇਡ, 4 ਔਰਤਾਂ ਸਮੇਤ 7 ਗ੍ਰਿਫਤਾਰ

8ਵੀ ਜਮਾਤ ਦੀ ਡੇਟ ਸ਼ੀਟ ਸਬੰਧੀ ਮਹਿਰੋਕ ਨੇ ਦੱਸਿਆ ਕਿ 4 ਜੁਲਾਈ ਨੂੰ ਅੰਗਰੇਜ਼ੀ, 5 ਜੁਲਾਈ ਨੂੰ ਪਹਿਲੀ ਭਾਸ਼ਾ ਪੰਜਾਬੀ, ਹਿੰਦੀ, ਉਰਦੂ, 6 ਜੁਲਾਈ ਨੂੰ ਸਮਾਜਿਕ ਸਿੱਖਿਆ, 7 ਜੁਲਾਈ ਨੂੰ ਸੁਆਗਤ ਜ਼ਿੰਦਗੀ, 10 ਜੁਲਾਈ ਨੂੰ ਵਿਗਿਆਨ, 11 ਜੁਲਾਈ ਨੂੰ ਗਣਿਤ, 12 ਜੁਲਾਈ ਨੂੰ ਕੰਪਿਊਟਰ ਸਾਇੰਸ, 13 ਜੁਲਾਈ ਨੂੰ ਦੂਜੀ ਭਾਸ਼ਾ ਪੰਜਾਬੀ, ਹਿੰਦੀ, ਉਰਦੂ, 14 ਜੁਲਾਈ ਨੂੰ ਸਿਹਤ ਅਤੇ ਸਰੀਰਕ ਸਿੱਖਿਆ ਅਤੇ 15 ਜੁਲਾਈ ਨੂੰ ਚੋਣਵੇਂ ਵਿਸ਼ਿਆਂ ਦੀ ਪ੍ਰੀਖਿਆ ਆਯੋਜਿਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਪਰਯੋਗੀ ਪ੍ਰੀਖਿਆਵਾਂ 17 ਜੁਲਾਈ ਤੋਂ ਲੈ ਕੇ 21 ਜੁਲਾਈ ਤੱਕ ਹੋਣਗੀਆਂ। ਪ੍ਰੀਖਿਆਵਾਂ ਸਬੰਧੀ ਵਿਦਿਆਰਥੀਆਂ ਨੂੰ ਮੁਕਤ ਕਰਵਾਉਣ ਦੀ ਜ਼ਿੰਮੇਵਾਰੀ ਹੈ ਪ੍ਰੀਖਿਆ ਕੇਂਦਰਾਂ ਦੇ ਸੁਪਰਡੈਂਟਾਂ ਦੀ ਹੋਵੇਗੀ।

ਇਹ ਵੀ ਪੜ੍ਹੋ : ਅੰਮ੍ਰਿਤਸਰ ਜ਼ਿਲ੍ਹੇ ’ਚ ਵਾਪਰਿਆ ਵੱਡਾ ਹਾਦਸਾ, ਖੇਤਾਂ ’ਚ ਨਾੜ ਨੂੰ ਲੱਗੀ ਅੱਗ ਕਾਰਨ ਜਿਊਂਦਾ ਸੜਿਆ ਵਿਅਕਤੀ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


author

Gurminder Singh

Content Editor

Related News