ਪੰਜਾਬ ਸਕੂਲ ਸਿੱਖਿਆ ਬੋਰਡ ਦਾ ਸਖ਼ਤ ਰੁਖ, ਸੂਬੇ ਦੇ ਸਾਰੇ ਸਕੂਲਾਂ ਲਈ ਨਵੇਂ ਨਿਰਦੇਸ਼ ਜਾਰੀ
Tuesday, Jul 21, 2026 - 11:14 AM (IST)
ਅੰਮ੍ਰਿਤਸਰ (ਦਲਜੀਤ)- ਪੰਜਾਬ ਸਕੂਲ ਸਿੱਖਿਆ ਬੋਰਡ ਨੇ ਸੈਸ਼ਨ 2026-27 ਲਈ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਸਬੰਧੀ ਵਿਸਥਾਰਪੂਰਵਕ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ। ਬੋਰਡ ਦੇ ਰਜਿਸਟ੍ਰੇਸ਼ਨ/ਕੰਟੀਨਿਊਏਸ਼ਨ ਵਿਭਾਗ ਵੱਲੋਂ ਜਾਰੀ ਪੱਤਰ ਵਿਚ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਮਾਨਤਾ ਪ੍ਰਾਪਤ ਨਿੱਜੀ ਸਕੂਲਾਂ ਨੂੰ ਨਿਰਧਾਰਿਤ ਸਮੇਂ ਅੰਦਰ ਰਜਿਸਟ੍ਰੇਸ਼ਨ ਪ੍ਰਕਿਰਿਆ ਪੂਰੀ ਕਰਨ ਦੇ ਸਖ਼ਤ ਨਿਰਦੇਸ਼ ਦਿੱਤੇ ਗਏ ਹਨ। ਬੋਰਡ ਨੇ ਸਪੱਸ਼ਟ ਕੀਤਾ ਹੈ ਕਿ ਬੀ.ਐੱਲ.ਓ., ਐੱਸ.ਆਈ.ਆਰ., ਡਰੱਗ ਸਰਵੇ, ਸੈਕਟਰ ਅਫ਼ਸਰ ਅਤੇ ਸੁਪਰਵਾਈਜ਼ਰ ਵਰਗੀਆਂ ਸਰਕਾਰੀ ਡਿਊਟੀਆਂ ਵਿੱਚ ਰੁੱਝੇ ਸਕੂਲ ਮੁਖੀਆਂ ਨੂੰ ਧਿਆਨ ਵਿਚ ਰੱਖਦਿਆਂ ਇਹ ਸਮਾਂ-ਸਾਰਣੀ ਤੈਅ ਕੀਤੀ ਗਈ ਹੈ। ਇਸ ਦੇ ਬਾਵਜੂਦ ਸਾਰੇ ਸਕੂਲਾਂ ਲਈ ਵਿਦਿਆਰਥੀਆਂ ਦੀ ਰਜਿਸਟ੍ਰੇਸ਼ਨ ਆਨਲਾਈਨ ਪੋਰਟਲ ਰਾਹੀਂ ਕਰਨੀ ਲਾਜ਼ਮੀ ਹੋਵੇਗੀ।
ਇਹ ਵੀ ਪੜ੍ਹੋ- ਪੰਜਾਬ: ਜਾਨਲੇਵਾ ਬਿਮਾਰੀ ਕਾਰਨ 194 ਪਿੰਡ ਹਾਈ ਰਿਸਕ ਖੇਤਰ ਘੋਸ਼ਿਤ, ਪੁਰਸ਼-ਔਰਤਾਂ ਨਾਲ ਬੱਚੇ ਵੀ ਜਕੜੇ
ਬੋਰਡ ਅਨੁਸਾਰ, ਬਿਨਾਂ ਲੇਟ ਫ਼ੀਸ ਦੇ ਰਜਿਸਟ੍ਰੇਸ਼ਨ ਦੀ ਆਖ਼ਰੀ ਮਿਤੀ 8 ਅਗਸਤ 2026 ਹੈ। ਨਿਯਮਿਤ ਫ਼ੀਸ ਨਾਲ ਚਲਾਨ ਜਨਰੇਟ ਕਰਨ ਦੀ ਆਖ਼ਰੀ ਮਿਤੀ 3 ਅਗਸਤ ਨਿਰਧਾਰਿਤ ਕੀਤੀ ਗਈ ਹੈ, ਜਦਕਿ ਫ਼ੀਸ ਜਮ੍ਹਾ ਕਰਵਾ ਕੇ ਫ਼ਾਈਨਲ ਐਂਟਰੀ 8 ਅਗਸਤ ਤੱਕ ਕਰਨੀ ਲਾਜ਼ਮੀ ਹੋਵੇਗੀ। ਜੇਕਰ ਕੋਈ ਸਕੂਲ ਇਸ ਸਮੇਂ ਅੰਦਰ ਰਜਿਸਟ੍ਰੇਸ਼ਨ ਨਹੀਂ ਕਰਦਾ ਤਾਂ ਉਸ ਨੂੰ 2,000 ਲੇਟ ਫ਼ੀਸ ਦੇ ਨਾਲ 9 ਤੋਂ 26 ਅਗਸਤ ਤੱਕ ਚਲਾਨ ਜਨਰੇਟ ਕਰਨ ਦੀ ਆਗਿਆ ਹੋਵੇਗੀ। ਇਸ ਤੋਂ ਬਾਅਦ 31 ਅਗਸਤ ਤੱਕ ਫ਼ੀਸ ਜਮ੍ਹਾਂ ਕਰਵਾ ਕੇ ਰਜਿਸਟ੍ਰੇਸ਼ਨ ਪੂਰੀ ਕੀਤੀ ਜਾ ਸਕੇਗੀ। ਬੋਰਡ ਨੇ ਸਪੱਸ਼ਟ ਕੀਤਾ ਹੈ ਕਿ 31 ਅਗਸਤ ਤੋਂ ਬਾਅਦ ਕਿਸੇ ਵੀ ਹਾਲਤ ਵਿੱਚ ਕੋਈ ਨਵੀਂ ਐਂਟਰੀ ਸਵੀਕਾਰ ਨਹੀਂ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਅੰਮ੍ਰਿਤਸਰ : ਆਵਾਰਾ ਕੁੱਤਿਆਂ ਦੇ ਹਮਲੇ ’ਚ 70 ਸਾਲਾ ਬਜ਼ੁਰਗ ਦੀ ਮੌਤ, ਨੋਚ-ਨੋਚ ਖਾ ਕੇ ਗਏ ਕੁੱਤੇ
ਬੋਰਡ ਨੇ ਇਹ ਵੀ ਦੱਸਿਆ ਹੈ ਕਿ ਜਿਨ੍ਹਾਂ ਸਕੂਲਾਂ ਨੇ ਪਹਿਲਾਂ ਹੀ ਚਲਾਨ ਜਨਰੇਟ ਕਰ ਲਿਆ ਹੈ, ਉਹ ਚਲਾਨ ਦੀ ਮਿਆਦ ਖ਼ਤਮ ਹੋਣ ਤੋਂ ਪਹਿਲਾਂ ਹੀ ਬੈਂਕ ਵਿੱਚ ਫ਼ੀਸ ਜਮ੍ਹਾਂ ਕਰਵਾਉਣ। ਮਿਆਦ ਪੂਰੀ ਹੋਣ ਤੋਂ ਬਾਅਦ ਪੁਰਾਣਾ ਚਲਾਨ ਅਵੈਧ ਹੋ ਜਾਵੇਗਾ ਅਤੇ ਨਵਾਂ ਚਲਾਨ ਜਨਰੇਟ ਕਰਨਾ ਲਾਜ਼ਮੀ ਹੋਵੇਗਾ।
ਇਹ ਵੀ ਪੜ੍ਹੋ-ਪੰਜਾਬ 'ਚ 5 ਦਿਨ ਅਹਿਮ, ਕਿਤੇ ਕਾਲੀ ਘਟਾ ਤੇ ਕਿਤੇ ਤੇਜ਼ ਤੂਫਾਨ ਨਾਲ ਮੀਂਹ, ਇਨ੍ਹਾਂ ਜ਼ਿਲ੍ਹਿਆਂ 'ਚ Orange Alert
ਇਸ ਦੇ ਨਾਲ ਹੀ ਬੋਰਡ ਨੇ ਸਕੂਲਾਂ ਨੂੰ ਸਖ਼ਤ ਚਿਤਾਵਨੀ ਦਿੰਦਿਆਂ ਕਿਹਾ ਹੈ ਕਿ ਵਿਦਿਆਰਥੀਆਂ ਦੇ ਨਾਂ, ਜਨਮ ਮਿਤੀ, ਮਾਪਿਆਂ ਦੇ ਵੇਰਵੇ ਅਤੇ ਹੋਰ ਜਾਣਕਾਰੀ ਬਹੁਤ ਧਿਆਨ ਨਾਲ ਭਰੀ ਜਾਵੇ। ਰਜਿਸਟ੍ਰੇਸ਼ਨ ਦੌਰਾਨ ਹੋਈ ਕਿਸੇ ਵੀ ਗ਼ਲਤੀ ਲਈ ਸੰਬੰਧਿਤ ਸਕੂਲ ਹੀ ਪੂਰੀ ਤਰ੍ਹਾਂ ਜ਼ਿੰਮੇਵਾਰ ਹੋਵੇਗਾ ਅਤੇ ਬਾਅਦ ਵਿੱਚ ਹੋਣ ਵਾਲੀ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਦਾ ਖ਼ਮਿਆਜ਼ਾ ਵਿਦਿਆਰਥੀਆਂ ਨੂੰ ਭੁਗਤਣਾ ਪੈ ਸਕਦਾ ਹੈ। ਬੋਰਡ ਨੇ ਸਾਰੇ ਸਕੂਲ ਮੁਖੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਨਿਰਧਾਰਿਤ ਸਮੇਂ ਅੰਦਰ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਪੂਰੀ ਕਰਕੇ ਵਿਦਿਆਰਥੀਆਂ ਦੇ ਭਵਿੱਖ ਨੂੰ ਧਿਆਨ ਵਿਚ ਰੱਖਦਿਆਂ ਕਿਸੇ ਵੀ ਤਰ੍ਹਾਂ ਦੀ ਲਾਪ੍ਰਵਾਹੀ ਤੋਂ ਬਚਣ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
