ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ-12ਵੀਂ ਦੇ ਨਤੀਜਿਆਂ ਦੀਆਂ ਤਾਰੀਖ਼ਾਂ ਜਾਰੀ, ਲੱਖਾਂ ਵਿਦਿਆਰਥੀਆਂ ਦੀਆਂ...

Friday, May 08, 2026 - 10:55 AM (IST)

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ-12ਵੀਂ ਦੇ ਨਤੀਜਿਆਂ ਦੀਆਂ ਤਾਰੀਖ਼ਾਂ ਜਾਰੀ, ਲੱਖਾਂ ਵਿਦਿਆਰਥੀਆਂ ਦੀਆਂ...

ਚੰਡੀਗੜ੍ਹ/ਲੁਧਿਆਣਾ (ਵੈੱਬ ਡੈਸਕ, ਵਿੱਕੀ) : ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਦੇ ਨਤੀਜਿਆਂ ਦੇ ਐਲਾਨ ਨੂੰ ਲੈ ਕੇ ਤਾਰੀਖਾਂ ਜਾਰੀ ਕਰ ਦਿੱਤੀਆਂ ਹਨ। ਬੋਰਡ ਦੇ ਮੁਤਾਬਕ 10ਵੀਂ ਜਮਾਤ ਦਾ ਨਤੀਜਾ 11 ਮਈ, ਜਦੋਂ ਕਿ 12ਵੀਂ ਜਮਾਤ ਦਾ ਨਤੀਜਾ 13 ਮਈ ਨੂੰ ਐਲਾਨਿਆ ਜਾਵੇਗਾ। ਤਾਰੀਖ਼ਾਂ ਦੇ ਐਲਾਨ ਤੋਂ ਬਾਅਦ ਲੱਖਾਂ ਵਿਦਿਆਰਥੀਆਂ ਦੀਆਂ ਥੜਕਣਾਂ ਤੇਜ਼ ਹੋ ਗਈਆਂ ਹਨ।

ਇਹ ਵੀ ਪੜ੍ਹੋ : ਪੰਜਾਬ 'ਚ ਤਨਖ਼ਾਹਾਂ ਅਤੇ ਪੈਨਸ਼ਨਾਂ ਨੂੰ ਲੈ ਕੇ ਪਿਆ ਨਵਾਂ ਪੰਗਾ, ਲੱਖਾਂ ਪਰਿਵਾਰ ਹੋ ਰਹੇ ਪ੍ਰਭਾਵਿਤ

ਬੋਰਡ ਵਲੋਂ ਵਿਦਿਆਰਥੀਆਂ ਅਤੇ ਮਾਪਿਆਂ ਲਈ ਵਿਸ਼ੇਸ਼ ਸੁਨੇਹਾ ਜਾਰੀ ਕਰਦੇ ਹੋਏ ਕਿਹਾ ਗਿਆ ਹੈ ਕਿ ਨਤੀਜੇ ਦੌਰਾਨ ਜੇਕਰ ਕਿਸੇ ਵਿਦਿਆਰਥੀ ਨੂੰ ਤਣਾਅ, ਚਿੰਤਾ ਜਾਂ ਮਾਨਸਿਕ ਦਬਾਅ ਮਹਿਸੂਸ ਹੋਵੇ ਤਾਂ ਉਨ੍ਹਾਂ ਲਈ ਟੋਲ ਫਰੀ ਹੈਲਪਲਾਈਨ ਸ਼ੁਰੂ ਕੀਤੀ ਗਈ ਹੈ। ਇਸ ਹੈਲਪਲਾਈਨ 'ਤੇ ਤਜੁਰਬੇਕਾਰ ਸਾਈਕੋਲੋਜਿਸਟ ਵਿਦਿਆਰਥੀਆਂ ਦੀ ਕਾਊਂਸਲਿੰਗ ਕਰਨਗੇ।

ਇਹ ਵੀ ਪੜ੍ਹੋ : ਪੰਜਾਬ 'ਚ ਸਮਾਰਟ ਬਿਜਲੀ ਮੀਟਰਾਂ ਨੂੰ ਲੈ ਕੇ ਵੱਡੀ ਖ਼ਬਰ, ਪੂਰਾ ਮਾਮਲਾ ਜਾਣ ਹਰ ਕੋਈ ਹੋਵੇਗਾ ਹੈਰਾਨ

ਟੋਲ ਫਰੀ ਹੈਲਪਲਾਈਨ ਨੰਬਰ 9549-161-161

ਬੋਰਡ ਨੇ ਵਿਦਿਆਰਥੀਆਂ ਨੂੰ ਸੁਨੇਹਾ ਦਿੰਦੇ ਹੋਏ ਕਿਹਾ ਹੈ ਕਿ ਪ੍ਰੀਖਿਆ ਨਤੀਜੇ ਜ਼ਿੰਦਗੀ ਦੀ ਆਖ਼ਰੀ ਮੰਜ਼ਿਲ ਨਹੀਂ ਹੁੰਦੇ, ਸਗੋਂ ਅੱਗੇ ਵੱਧਣ ਦਾ ਇਕ ਪੜਾਅ ਹੁੰਦੇ ਹਨ। ਵਿਦਿਆਰਥੀਆਂ ਨੂੰ ਖ਼ੁਦ 'ਤੇ ਭਰੋਸਾ ਰੱਖਣ, ਸਕਾਰਾਤਮਕ ਸੋਚ ਬਣਾਈ ਰੱਖਣ ਅਤੇ ਮਿਹਨਤ ਜਾਰੀ ਰੱਖਣ ਦੀ ਅਪੀਲ ਕੀਤੀ ਗਈ ਹੈ। ਨਾਲ ਹੀ ਸਾਰੇ ਵਿਦਿਆਰਥੀਆਂ ਨੂੰ ਚੰਗੇ ਭਵਿੱਖ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e


author

Babita

Content Editor

Related News