ਪੰਜਾਬ ਸਕੂਲ ਸਿੱਖਿਆ ਬੋਰਡ ਦੇ ਨਤੀਜਿਆਂ ਦਾ ਇੰਤਜ਼ਾਰ ਕਰ ਰਹੇ ਵਿਦਿਆਰਥੀਆਂ ਲਈ ਵੱਡੀ ਖ਼ਬਰ

Wednesday, Apr 05, 2023 - 06:29 PM (IST)

ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਲਈ ਗਈ ਪੰਜਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਕੁਝ ਤਕਨੀਕੀ ਕਾਰਨਾਂ ਦੇ ਚੱਲਦੇ ਅੱਜ ਨਹੀਂ ਐਲਾਨਿਆ ਜਾ ਸਕਿਆ। ਪਹਿਲਾਂ ਇਹ ਅੰਦਾਜ਼ਾ ਲਾਇਆ ਜਾ ਰਿਹਾ ਸੀ ਕਿ ਇਹ ਨਤੀਜਾ 5 ਅਪ੍ਰੈਲ ਨੂੰ ਭਾਵ ਅੱਜ ਐਲਾਨਿਆ ਜਾਵੇਗਾ। ਸਿੱਖਿਆ ਬੋਰਡ ਦੇ ਬਹੁਤ ਵੀ ਭਰੋਸੇਯੋਗ ਸੂਤਰਾਂ ਨੇ ਦੱਸਿਆ ਕਿ ਕੁਝ ਤਕਨੀਕੀ ਕਾਰਨਾਂ ਦੇ ਚੱਲਦੇ ਇਹ ਨਤੀਜਾ ਅਜੇ ਪੂਰੀ ਤਰ੍ਹਾਂ ਤਿਆਰ ਨਹੀਂ ਹੋ ਸਕਿਆ ਹੈ, ਜਿਸ ਕਰਕੇ ਹੁਣ ਸ਼ਾਇਦ 7 ਅਪ੍ਰੈਲ ਨੂੰ ਵਿਦਿਆਰਥੀ ਆਪਣਾ ਪੰਜਵੀ ਜਮਾਤ ਦਾ ਨਤੀਜਾ ਵੇਖ ਸਕਣਗੇ। 

ਇਹ ਵੀ ਪੜ੍ਹੋ : ਥਾਣਾ ਡੇਹਲੋਂ ’ਚ ਤਾਇਨਾਤ ਏ. ਐੱਸ. ਆਈ. ਤੇ ਹੌਲਦਾਰ ਗ੍ਰਿਫ਼ਤਾਰ, ਹੈਰਾਨ ਕਰਨ ਵਾਲਾ ਹੈ ਮਾਮਲਾ

ਲਗਾਤਾਰ ਚੱਲ ਰਹੀਆਂ ਛੁੱਟੀਆਂ ਦੇ ਕਾਰਨ ਵੀ ਨਤੀਜਾ ਲੇਟ ਹੋਇਆ ਹੈ। ਇਸ ਤੋਂ ਇਲਾਵਾ ਵਿਦਿਆਰਥੀਆਂ ਦੇ ਪ੍ਰੈਕਟੀਕਲ ਵੀ ਕਾਫੀ ਦੇਰੀ ਨਾਲ ਸਮਾਪਤ ਹੋਏ ਹਨ। ਪਤਾ ਲੱਗਾ ਹੈ ਕਿ ਨਤੀਜਾ ਤਿਆਰ ਕਰਕੇ ਪ੍ਰਵਾਨਗੀ ਲਈ ਫਾਈਲ ਸਿੱਖਿਆ ਬੋਰਡ ਦੀ ਚੇਅਰਪਰਸਨ ਕੋਲ ਭੇਜੀ ਗਈ ਹੈ ਜਿਨ੍ਹਾਂ ਵੱਲੋਂ ਅਜੇ ਤੱਕ ਮਨਜ਼ੂਰੀ ਨਹੀਂ ਦਿੱਤੀ ਗਈ।

ਇਹ ਵੀ ਪੜ੍ਹੋ : ਇੰਸਟਾਗ੍ਰਾਮ ’ਤੇ ਹੁਸਨ ਦਾ ਜਲਵਾ ਦਿਖਾ ਕੇ ਬਲੈਕਮੇਲ ਕਰਨ ਵਾਲੀ ਜਸਨੀਤ ਕੌਰ ’ਤੇ ਹੋਇਆ ਵੱਡਾ ਖ਼ੁਲਾਸਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।


Gurminder Singh

Content Editor

Related News