ਪੰਜਾਬ ਸਕੂਲ ਸਿੱਖਿਆ ਬੋਰਡ ਦੇ ਇਨ੍ਹਾਂ ਵਿਦਿਆਰਥੀਆਂ ਲਈ ਅਹਿਮ ਖ਼ਬਰ, ਪ੍ਰੀਖਿਆਵਾਂ ਦਾ ਸ਼ਡਿਊਲ ਜਾਰੀ
Monday, Jul 31, 2023 - 06:30 PM (IST)
ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀ ਕੰਪਾਰਟਮੈਂਟ, ਰੀਅਪੀਅਰ (ਸਮੇਤ ਓਪਨ ਸਕੂਲ) ਅਨੁਪੂਰਕ, ਵਾਧੂ ਵਿਸ਼ਾ ਦੀਆਂ ਪ੍ਰੀਖਿਆਵਾਂ ਲਈ ਸ਼ਡਿਊਲ ਜਾਰੀ ਕਰ ਦਿੱਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿੱਖਿਆ ਬੋਰਡ ਦੇ ਉਪ-ਸਕੱਤਰ (ਬਾਰ੍ਹਵੀਂ) ਨੇ ਦੱਸਿਆ ਕਿ ਜਿਹੜੇ ਪ੍ਰੀਖਿਆਰਥੀ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀ ਦੀ ਕੰਪਾਰਟਮੈਂਟ, ਰੀਅਪੀਅਰ ਦੀ ਪ੍ਰੀਖਿਆਵਾਂ ਵੱਖ-ਵੱਖ ਕਾਰਨਾ ਕਰਕੇ ਦੇਣ ਤੋਂ ਵਾਂਝੇ ਰਹਿ ਗਏ ਸਨ, ਉਨ੍ਹਾਂ ਦੀ ਮੁੜ ਪ੍ਰੀਖਿਆ ਮਿਤੀ 11-08-2023 ਤੋਂ ਮਿਤੀ 06-09-2023 ਤੱਕ ਬੋਰਡ ਵੱਲੋਂ ਸਥਾਪਿਤ ਪ੍ਰੀਖਿਆ ਕੇਂਦਰਾਂ ਵਿਚ ਕਰਵਾਈ ਜਾਵੇਗੀ।
ਇਹ ਵੀ ਪੜ੍ਹੋ : ਪੰਜਾਬ ਲਈ ਮੌਸਮ ਵਿਭਾਗ ਨੇ ਮੁੜ ਜਾਰੀ ਕੀਤਾ ਅਲਰਟ, ਇਨ੍ਹਾਂ ਤਾਰੀਖਾਂ ਨੂੰ ਪੈ ਸਕਦਾ ਹੈ ਭਾਰੀ ਮੀਂਹ
ਦਸਵੀਂ ਸ਼੍ਰੇਣੀ ਦੀ ਪ੍ਰੀਖਿਆ ਮਿਤੀ 11-08-2023 ਤੋਂ ਮਿਤੀ 04-09-2023 ਤੱਕ ਅਤੇ ਬਾਰ੍ਹਵੀਂ ਸ਼੍ਰੇਣੀ ਦੀ ਪ੍ਰੀਖਿਆ 11-08-2023 ਤੋਂ 06-09-2023 ਤੱਕ (ਸਵੇਰ ਦੇ ਸੈਸ਼ਨ ਵਿਚ ਸਵੇਰੇ 10.00 ਵਜੇ ਤੋਂ ਦੁਪਹਿਰ 01.15 ਵਜੇ ਤੱਕ) ਕਰਵਾਈ ਜਾਵੇਗੀ। ਡੇਟਸ਼ੀਟ ਅਤੇ ਹੋਰ ਵਧੇਰੇ ਜਾਣਕਾਰੀ ਲਈ ਬੋਰਡ ਦੀ ਵੈੱਬ-ਸਾਈਟ www.pseb.ac.in ’ਤੇ ਸੰਪਰਕ ਕੀਤਾ ਜਾ ਸਕਦਾ ਹੈ।
ਇਹ ਵੀ ਪੜ੍ਹੋ : ਪੰਜਾਬ ਪੁਲਸ ਦੇ ਏ. ਐੱਸ. ਆਈ. ਦੇ ਪੁੱਤ ਨੂੰ ਪੁਲਸ ਨੇ ਕੀਤਾ ਗ੍ਰਿਫ਼ਤਾਰ, ਕਾਰਨਾਮਾ ਸੁਣ ਹੋਵੋਗੇ ਹੈਰਾਨ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਕਲਿੱਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8