ਪੰਜਾਬ ਸਕੂਲ ਸਿੱਖਿਆ ਬੋਰਡ ਨੇ ਲਿਆ ਵੱਡਾ ਫ਼ੈਸਲਾ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਮਿਲੇਗੀ ਰਾਹਤ

Saturday, May 02, 2026 - 10:20 AM (IST)

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਲਿਆ ਵੱਡਾ ਫ਼ੈਸਲਾ, ਵਿਦਿਆਰਥੀਆਂ ਅਤੇ ਮਾਪਿਆਂ ਨੂੰ ਮਿਲੇਗੀ ਰਾਹਤ

ਮੋਹਾਲੀ (ਰਣਬੀਰ) : ਪੰਜਾਬ 'ਚ ਸਕੂਲੀ ਸਿੱਖਿਆ ਪ੍ਰਣਾਲੀ ਨੂੰ ਡਿਜੀਟਲ ਅਤੇ ਪਾਰਦਰਸ਼ੀ ਬਣਾਉਣ ਵੱਲ ਇੱਕ ਵੱਡਾ ਬਦਲਾਅ ਆਉਣ ਜਾ ਰਿਹਾ ਹੈ। 2026-27 ਅਕਾਦਮਿਕ ਸੈਸ਼ਨ ਤੋਂ ਪੰਜਾਬ ਸਕੂਲ ਸਿੱਖਿਆ ਬੋਰਡ (ਪੀ. ਐੱਸ. ਈ. ਬੀ.) ਸਕੂਲਾਂ ਦੇ ਪਹਿਲੀ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਨੂੰ ਸਿੱਧੀਆਂ ਕਿਤਾਬਾਂ ਮੁਹੱਈਆ ਕਰਵਾਏਗਾ। ਇਸ ਪੂਰੀ ਪ੍ਰਕਿਰਿਆ ਨੂੰ ਆਸਾਨ ਬਣਾਉਣ ਲਈ ਬੋਰਡ ਵੱਲੋਂ ਇੱਕ ਸਮਰਪਿਤ ਈ-ਕਾਮਰਸ ਪੋਰਟਲ ਅਤੇ ਮੋਬਾਇਲ ਐਪ ਤਿਆਰ ਕੀਤੀ ਗਈ ਹੈ, ਜਿਸ ਰਾਹੀਂ ਕਿਤਾਬਾਂ ਦੀ ਖ਼ਰੀਦ ਅਤੇ ਵੰਡ ਪੂਰੀ ਤਰ੍ਹਾਂ ਆਨਲਾਈਨ ਕੀਤੀ ਜਾਵੇਗੀ। ਨਵੀਂ ਪ੍ਰਣਾਲੀ ਅਧੀਨ ਵਿਦਿਆਰਥੀ ਅਤੇ ਮਾਪੇ ਘਰ ਬੈਠੇ ਹੀ ਮੋਬਾਇਲ ਐਪ ਜਾਂ ਆਨਲਾਈਨ ਪੋਰਟਲ ਰਾਹੀਂ ਆਪਣੀ ਲੋੜ ਮੁਤਾਬਕ ਕਿਤਾਬਾਂ ਦਾ ਆਰਡਰ ਦੇ ਸਕਣਗੇ। ਇਸ ਦੇ ਨਾਲ ਹੀ ਸਕੂਲਾਂ ਨੂੰ ਜਮਾਤ ਅਤੇ ਵਿਸ਼ੇ ਅਨੁਸਾਰ ਆਪਣੀ ਮੰਗ ਡਿਜੀਟਲ ਤੌਰ ‘ਤੇ ਅਪਲੋਡ ਕਰਨੀ ਹੋਵੇਗੀ।

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਗਰਮੀ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ! ਕਿਸ ਤਾਰੀਖ਼ ਤੋਂ ਹੋਣਗੀਆਂ ਸ਼ੁਰੂ?

ਹਰ ਵਿਦਿਆਰਥੀ ਨੂੰ ਵੱਖਰਾ ਲਾਗ-ਇਨ ਕ੍ਰੈਡੈਂਸ਼ਲ ਦਿੱਤਾ ਜਾਵੇਗਾ, ਜਿਸ ਨਾਲ ਮਾਪੇ ਸਿੱਧੇ ਪੋਰਟਲ ‘ਤੇ ਜਾ ਕੇ ਆਰਡਰ ਕਰ ਸਕਣ ਅਤੇ ਪੂਰੀ ਪ੍ਰਕਿਰਿਆ ‘ਤੇ ਨਿਗਰਾਨੀ ਰੱਖ ਸਕਣ। ਇਸ ਪਹਲ ਦਾ ਮੁੱਖ ਮਕਸਦ ਕਿਤਾਬਾਂ ਦੀ ਸਪਲਾਈ 'ਚ ਵਿਚੋਲਿਆਂ ਦੀ ਭੂਮਿਕਾ ਖ਼ਤਮ ਕਰਨਾ, ਲਾਗਤ ਘਟਾਉਣਾ ਅਤੇ ਸਮੇਂ ‘ਤੇ ਕਿਤਾਬਾਂ ਦੀ ਉਪਲੱਬਧਤਾ ਯਕੀਨੀ ਬਣਾਉਣਾ ਹੈ। ਨਵੀਂ ਪ੍ਰਣਾਲੀ 'ਚ ਸਕੂਲ ਸਿਰਫ਼ ਵੰਡ ਦੀ ਜ਼ਿੰਮੇਵਾਰੀ ਨਿਭਾਉਣਗੇ ਅਤੇ ਕਿਸੇ ਵੀ ਕਿਸਮ ਦਾ ਵਾਧੂ ਸ਼ੁਲਕ ਨਹੀਂ ਲੈ ਸਕਣਗੇ।

ਇਹ ਵੀ ਪੜ੍ਹੋ : ਪੰਜਾਬ ਦੇ ਹਜ਼ਾਰਾਂ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਿੱਤਾ ਸੁਨਹਿਰੀ ਮੌਕਾ

ਸਪੱਸ਼ਟ ਨਿਰਦੇਸ਼ ਦਿੱਤੇ ਗਏ ਹਨ ਕਿ ਛੋਟ ਵਾਲੀ ਛਪੀ ਕੀਮਤ ਤੋਂ ਵੱਧ ਕੋਈ ਰਕਮ ਨਹੀਂ ਵਸੂਲੀ ਜਾਵੇਗੀ, ਜਿਸ ਨਾਲ ਮਾਪਿਆਂ ‘ਤੇ ਆਰਥਿਕ ਬੋਝ ਘਟੇਗਾ। ਬੋਰਡ ਦੇ ਚੇਅਰਮੈਨ ਅਮਰਪਾਲ ਸਿੰਘ ਨੇ ਦੱਸਿਆ ਕਿ ਇਸ ਪੋਰਟਲ ਨੂੰ ਸੁਰੱਖਿਅਤ ਆਨਲਾਈਨ ਭੁਗਤਾਨ ਗੇਟਵੇ ਨਾਲ ਜੋੜਿਆ ਗਿਆ ਹੈ, ਜਿਸ ਨਾਲ ਲੈਣ-ਦੇਣ ਪੂਰੀ ਤਰ੍ਹਾਂ ਪਾਰਦਰਸ਼ੀ ਅਤੇ ਸੁਰੱਖਿਅਤ ਰਹੇਗਾ। ਉਨ੍ਹਾਂ ਕਿਹਾ ਕਿ ਸਿਸਟਮ ਨੂੰ ਇਸ ਤਰ੍ਹਾਂ ਤਿਆਰ ਕੀਤਾ ਗਿਆ ਹੈ ਕਿ ਓਵਰ ਚਾਰਜਿੰਗ ਦੀ ਕੋਈ ਸੰਭਾਵਨਾ ਨਾ ਰਹੇ ਅਤੇ ਹਰ ਪੱਧਰ ‘ਤੇ ਜਵਾਬਦੇਹੀ ਯਕੀਨੀ ਬਣਾਈ ਜਾ ਸਕੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e


 


author

Babita

Content Editor

Related News