ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਵਿਦਿਆਰਥੀਆਂ ਲਈ ਇਕ ਹੋਰ ਵੱਡਾ ਫ਼ੈਸਲਾ

Tuesday, Mar 16, 2021 - 06:26 PM (IST)

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਕੂਲੀ ਵਿਦਿਆਰਥੀਆਂ ਨੂੰ ਵੱਖ-ਵੱਖ ਸਕੀਮਾਂ ਹੇਠ ਸਮੇਂ ਸਿਰ ਵਜੀਫ਼ਾ ਯਕੀਨੀ ਬਨਾਉਣ ਲਈ ਬੱਚਿਆਂ ਦੇ ਆਧਾਰ ਕਾਰਡ ਬਨਾਉਣ ਦੇ ਨਾਲ-ਨਾਲ ਬਾਇਓਮੈਟਿ੍ਰਕ ਅਪਡੇਸ਼ਨ ਦੇ ਵੀ ਹੁਕਮ ਜਾਰੀ ਕੀਤੇ ਹਨ। ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਇਥੇ ਸਕੂਲ ਸਿੱਖਿਆ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਸਕੂਲ ਸਿੱਖਿਆ ਨੇ ਇਸ ਸਬੰਧ ਵਿਚ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ। ਵਿਦਿਆਰਥੀਆਂ ਦੇ ਆਧਾਰ ਕਾਰਡਾਂ ਸਬੰਧੀ ਪ੍ਰਾਇਮਰੀ ਸਕੂਲਾਂ ਦਾ ਰੋਸਟਰ ਜ਼ਿਲ੍ਹਾ ਸਿੱਖਿਆ ਅਫਸਰ (ਐ.ਸਿ.) ਅਤੇ ਮਿਡਲ, ਹਾਈ ਤੇ ਸੀਨੀਅਰ ਸਕੈਂਡਰੀ ਲਈ ਰੋਸਟਰ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਵੱਲੋਂ ਤਿਆਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਅਕਾਲੀ ਸਿਆਸਤ ’ਚ ਧਮਾਕਾ, ਸੁਖਬੀਰ ਵਲੋਂ ਵਲਟੋਹਾ ਨੂੰ ਟਿਕਟ ਦੇਣ ਤੋਂ ਬਾਅਦ ਭੈਣ ਪਰਨੀਤ ਕੌਰ ਦਾ ਵੱਡਾ ਐਲਾਨ 

ਬੁਲਾਰੇ ਅਨੁਸਾਰ ਵਿਦਿਆਰਥੀਆਂ ਦੀਆਂ ਵੱਖ-ਵੱਖ ਵਜੀਫ਼ਾ ਸਕੀਮਾਂ ਲਈ ਆਧਾਰ ਕਾਰਡ ਹੋਣਾ ਜ਼ਰੂਰੀ ਹੈ। ਇਸ ਕਰਕੇ 5 ਤੋਂ 15 ਸਾਲ ਉਮਰ ਤੱਕ ਦੇ ਜਿਨ੍ਹਾਂ ਵਿਦਿਆਰਥੀਆਂ ਦੇ ਅਧਾਰ ਕਾਰਡ ਨਹੀਂ ਬਣੇ ਹਨ, ਉਨ੍ਹਾਂ ਦੇ ਆਧਾਰ ਕਾਰਡ ਬਨਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਜਿਨ੍ਹਾਂ ਵਿਦਿਆਰਥੀਆਂ ਦੇ ਆਧਾਰ ਕਾਰਡ ਬਣੇ ਹਨ, ਉਨ੍ਹਾਂ ਦੀ ਬਾਇਓਮੈਟਿ੍ਰਕ ਅਪਡੇਸ਼ਨ ਲਈ ਵੀ ਆਖਿਆ ਗਿਆ ਹੈ। ਇਹ ਪ੍ਰਕਿਰਿਆ ਨਵੇਂ ਅਕਾਦਮਿਕ ਸੈਸ਼ਨ ਤੋਂ (ਪਹਿਲੀ ਅਪ੍ਰੈਲ 2021) ਤੋਂ ਆਰੰਭ ਹੋਵੇਗੀ।

ਇਹ ਵੀ ਪੜ੍ਹੋ : ਕੋਰੋਨਾ ਦੇ ਖ਼ਤਰੇ ਕਾਰਨ ਪੰਜਾਬ ਸਰਕਾਰ ਦਾ ਇਕ ਹੋਰ ਵੱਡਾ ਫ਼ੈਸਲਾ, ਵਿਦਿਆਰਥੀਆਂ ਲਈ ਜਾਰੀ ਕੀਤੇ ਨਵੇਂ ਹੁਕਮ

ਆਧਾਰ ਕਾਰਡ ਬਨਾਉਣ ਲਈ ਖੁਰਾਕ ਅਤੇ ਸਿਵਲ ਸਪਲਾਈ ਵਿਭਾਗ 294 ਆਧਾਰ ਕਿੱਟਾਂ ਅਤੇ ਮਾਨਵੀ ਸ਼ਕਤੀ ਮੁਹੱਈਆ ਕਰਵਾਏਗਾ ਅਤੇ ਇਹ ਵੱਖ-ਵੱਖ ਥਾਵਾਂ ’ਤੇ ਜਾ ਕੇ ਬੱਚਿਆਂ ਦੇ ਆਧਾਰ ਕਾਰਡ ਬਨਾਉਣਗੇ। ਇਸ ਲਈ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਅਤੇ ਸਕੂਲ ਮੁਖੀਆਂ ਵੱਲੋਂ ਸਹਿਯੋਗ ਦਿੱਤਾ ਜਾਵੇਗਾ। ਆਧਾਰ ਬਾਇਓਮੈਟਿ੍ਰਕ ਅਪਡੇਸ਼ਨ ਪ੍ਰਾਇਮਰੀ ਸਕੂਲਾਂ ਦੇ ਵਿਦਿਆਰਥੀਆਂ ਤੋਂ ਸ਼ੁਰੂ ਹੋਵੇਗੀ। ਇਸ ਤੋਂ ਬਾਅਦ ਮਿਡਲ, ਫਿਰ ਹਾਈ ਅਤੇ ਉਸ ਤੋਂ ਬਾਅਦ ਸੀਨੀਅਰ ਸਕੈਂਡਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਆਧਾਰ ਕਾਰਡ ਬਣਨਗੇ। ਵਿਦਿਆਰਥੀਆਂ ਦਾ ਰੋਸਟਰ ਤਿਆਰ ਕਰਦੇ ਸਮੇਂ ਸਕੂਲ ਸਿੱਖਿਆ ਬੋਰਡ ਦੀ ਡੇਟਸ਼ੀਟ ਨੂੰ ਧਿਆਨ ਵਿਚ ਰੱਖਣ ਲਈ ਵੀ ਅਧਿਕਾਰੀਆਂ ਨੂੰ ਆਖਿਆ ਗਿਆ ਹੈ।

ਇਹ ਵੀ ਪੜ੍ਹੋ : ਮਾਲਵਾ ਖਿੱਤੇ ’ਤੇ ਆਮ ਆਦਮੀ ਪਾਰਟੀ ਦੀ ਵੱਡੀ ਟੇਕ, 2022 ਚੋਣਾਂ ਲਈ ਰਣਨੀਤੀ ਘੜਨੀ ਸ਼ੁਰੂ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ? 


Gurminder Singh

Content Editor

Related News