ਪੰਜਾਬ ਸਕੂਲ ਸਿੱਖਿਆ ਮਹਿਕਮੇ ਵੱਲੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਦੀ ਟ੍ਰੇਨਿੰਗ ਲਈ ਗ੍ਰਾਂਟ ਜਾਰੀ

Thursday, Apr 22, 2021 - 06:39 PM (IST)

ਪੰਜਾਬ ਸਕੂਲ ਸਿੱਖਿਆ ਮਹਿਕਮੇ ਵੱਲੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਦੀ ਟ੍ਰੇਨਿੰਗ ਲਈ ਗ੍ਰਾਂਟ ਜਾਰੀ

ਚੰਡੀਗੜ੍ਹ- ਪੰਜਾਬ ਸਕੂਲ ਸਿੱਖਿਆ ਮਹਿਕਮੇ ਨੇ 12ਵੀਂ ਜਮਾਤ ਦੇ ਦੋ ਸੌ ਵਿਦਿਆਰਥੀਆਂ ਨੂੰ ਟ੍ਰੇਨਿੰਗ ਕਰਵਾਉਣ ਵਾਸਤੇ ਪੰਜ ਲੱਖ ਦੀ ਗ੍ਰਾਂਟ ਜਾਰੀ ਕਰ ਦਿੱਤੀ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਮਹਿਕਮੇ ਦੇ ਇਕ ਬੁਲਾਰੇ ਨੇ ਦੱਸਿਆ ਕਿ ਇਸ ਸਾਲ 12ਵੀਂ ਜਮਾਤ ਦੇ ਇਮਤਿਹਾਨ ਦੇਣ ਵਾਲੇ ਵਿਦਿਆਰਥੀਆਂ ਨੂੰ ਉਨਾਂ ਦੀ ਦਿਲਚਸਪੀ ਅਨੁਸਾਰ ਵੱਖ-ਵੱਖ ਕੰਪਨੀਆਂ ਵਿੱਚ ਅਪਰੇਂਟਿਸਸ਼ਿਪ ਟ੍ਰੇਨਿੰਗ ਦਿੱਤੀ ਜਾਣੀ ਹੈ। ਇਹ ਟ੍ਰੇਨਿੰਗ ਦੋ ਮਹੀਨੇ ਦੀ ਹੋਵੇਗੀ।

ਇਹ ਵੀ ਪੜ੍ਹੋ : ਜਲੰਧਰ ਤੋਂ ਦੁਖਦਾਇਕ ਖ਼ਬਰ: ਪਤਨੀ ਦੀ ਲਾਸ਼ ਨੂੰ ਵੇਖ ਪਤੀ ਨੇ ਖ਼ੁਦ ਨੂੰ ਗੋਲੀ ਮਾਰ ਕੀਤੀ ਖ਼ੁਦਕੁਸ਼ੀ

ਟ੍ਰੇਨਿੰਗ ਦੌਰਾਨ ਮਹਿਕਮੇ ਵੱਲੋਂ ਪ੍ਰਤੀ ਮਹੀਨਾ ਪ੍ਰਤੀ ਵਿਦਿਆਰਥੀ 1250 ਰੁਪਏ ਸਟਾਈਪੇਂਡ ਦਿੱਤਾ ਜਾਵੇਗਾ। ਇਸ ਦੌਰਾਨ ਕੰਪਨੀ ਵੱਲੋਂ ਵੀ ਪ੍ਰਤੀ ਵਿਦਿਆਰਥੀ 1250 ਰੁਪਏ ਦਿੱਤੇ ਜਾਣਗੇ। ਇਸ ਤਰਾਂ ਹਰੇਕ ਵਿਦਿਆਰਥੀ ਨੂੰ ਪ੍ਰਤੀ ਮਹੀਨਾ 2500 ਰੁਪਏ ਮਿਲਣਗੇ। ਬੁਲਾਰੇ ਅਨੁਸਾਰ ਵਿਦਿਆਰਥੀਆਂ ਨੂੰ ਇਹ ਸਿਖਲਾਈ ਉਨਾਂ ਦੀ ਸਲਾਨਾ ਪ੍ਰੀਖਿਆ ਮੁਕੰਮਲ ਹੋਣ ਤੋਂ ਬਾਅਦ ਦਿੱਤੀ ਜਾਵੇਗੀ। ਇਸ ਵਾਸਤੇ ਸਕੂਲ ਮੁਖੀਆਂ ਨੂੰ ਵਿਦਿਆਰਥੀਆਂ ਕੋਲੋਂ ਸਹਿਮਤੀ ਫਾਰਮ ਭਰਵਾਉਣ ਲਈ ਆਖਿਆ ਗਿਆ ਹੈ।

ਇਹ ਵੀ ਪੜ੍ਹੋ : ਕੋਰੋਨਾ ਦੇ ਵੱਧਦੇ ਕੇਸਾਂ ਨੂੰ ਵੇਖਦਿਆਂ ਜਲੰਧਰ ਦੇ ਡੀ. ਸੀ. ਨੇ ਇਹ ਇਲਾਕੇ ਐਲਾਨੇ ਮਾਈਕ੍ਰੋ ਕੰਟੇਨਮੈਂਟ ਜ਼ੋਨ

ਬੁਲਾਰੇ ਅਨੁਸਾਰ ਅਪਰੇਂਟਿਸਸ਼ਿਪ ਦੇ ਦੋ ਮਹੀਨੇ ਪੂਰੇ ਹੋਣ ਤੋਂ ਬਾਅਦ ਵੀ ਕੰਪਨੀ ਅਤੇ ਵਿਦਿਆਰਥੀ ਦੀ ਆਪਸੀ ਤਾਲਮੇਲ ਦੇ ਆਧਾਰ ’ਤੇ ਇਹ ਅਪਰੇਂਟਿਸਸ਼ਿਪ ਅੱਗੇ ਹੋਰ ਵਧਾਈ ਜਾ ਸਕਦੀ ਹੈ ਪਰ ਇਸ ਵਾਸਤੇ ਕੰਪਨੀ ਨੂੰ ਹੀ ਵਿਦਿਆਰਥੀ ਨੂੰ 2500 ਰੁਪਏ ਪ੍ਰਤੀ ਮਹੀਨਾ ਸਟਾਈਪੇਂਡ ਦੇਣਾ ਪਵੇਗਾ।

ਇਹ ਵੀ ਪੜ੍ਹੋ : ਟਾਂਡਾ 'ਚ ਵੱਡੀ ਵਾਰਦਾਤ, ਔਰਤ ਦਾ ਗੋਲੀ ਮਾਰ ਕੇ ਕੀਤਾ ਕਤਲ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ? 


author

shivani attri

Content Editor

Related News