ਪੰਜਾਬ ਅਚੀਵਮੈਂਟ ਸਰਵੇ ਦਾ ਆਖਰੀ ਪੜਾਅ ਸ਼ੁਰੂ, ਵਿਦਿਆਰਥੀਆਂ ''ਚ ਭਾਰੀ ਉਤਸ਼ਾਹ

11/11/2020 4:39:37 PM

ਚੰਡੀਗੜ੍ਹ— ਪੰਜਾਬ ਸਕੂਲ ਸਿੱਖਿਆ ਮਹਿਕਮੇ ਨੇ ਅੱਜ ਪੰਜਾਬ ਅਚੀਵਮੈਂਟ ਸਰਵੇ (ਪੀ. ਏ. ਐੱਸ.) ਦੇ ਆਖਰੀ ਪੜਾਅ ਦਾ ਕੰਮ ਸ਼ੁਰੂ ਕਰ ਦਿੱਤਾ ਹੈ, ਜਿਸ 'ਚ ਵਿਦਿਆਰਥੀਆਂ ਵੱਲੋਂ ਭਾਰੀ ਉਤਸ਼ਾਹ ਦਿਖਾਇਆ ਜਾ ਰਿਹਾ ਹੈ। ਇਸ ਸਰਵੇ ਦਾ ਆਯੋਜਨ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਦੇ ਵਿਦਿਆਰਥੀਆਂ ਦੇ ਸਿੱਖਣ ਦੇ ਨਤੀਜਿਆਂ ਦਾ ਮੁਲਾਂਕਣ ਕਰਵਾਉਣ ਲਈ ਕੀਤਾ ਗਿਆ ਹੈ।
ਬੁਲਾਰੇ ਅਨੁਸਾਰ ਪ੍ਰਾਇਮਰੀ ਤੋਂ ਲੈ ਕੇ ਸੀਨੀਅਰ ਸੈਕੰਡਰੀ ਕਲਾਸਾਂ ਦੇ ਵਿਦਿਆਰਥੀਆਂ ਦਾ ਸਰਵੇ ਅੱਜ 11 ਨਵੰਬਰ ਨੂੰ ਸ਼ੁਰੂ ਹੋਇਆ ਅਤੇ ਪ੍ਰਾਇਮਰੀ ਕਲਾਸਾਂ ਦਾ ਸਰਵੇ 17 ਨਵੰਬਰ ਤੱਕ ਚੱਲੇਗਾ। ਹਾਈ ਸਕੂਲ ਦੇ ਵਿਦਿਆਰਥੀਆਂ ਦਾ ਸਰਵੇ ਇਮਤਿਹਾਨ 20 ਨਵੰਬਰ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਅਰਥੀਆਂ ਦਾ ਸਰਵੇ 24 ਨਵੰਬਰ ਨੂੰ ਖ਼ਤਮ ਹੋਵੇਗਾ। ਪ੍ਰੀ-ਪ੍ਰਾਇਮਰੀ ਕਲਾਸਾਂ ਦੇ ਵਿਦਿਆਰਥੀਆਂ ਦਾ ਸਰਵੇਖਣ 18 ਨਵੰਬਰ ਤੋਂ ਸ਼ੁਰੂ ਹੋ ਕੇ 21 ਨਵੰਬਰ ਤੱਕ ਚੱਲੇਗਾ।

ਇਹ ਵੀ ਪੜ੍ਹੋ: ਜਲੰਧਰ ਦੀ 'ਪਰੌਠਿਆਂ ਵਾਲੀ ਬੇਬੇ' ਨੂੰ ਹੁਣ ਕੈਪਟਨ ਵੱਲੋਂ ਦਿੱਤਾ ਗਿਆ ਇਕ ਲੱਖ ਦਾ ਚੈੱਕ

ਬੁਲਾਰੇ ਅਨੁਸਾਰ ਆਖਰੀ ਗੇੜ ਦੇ ਸਰਵੇ 'ਚ ਵਿਦਿਆਰਥੀਆਂ 'ਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ। ਬੱਡੀ ਗਰੁੱਪਾਂ ਵੱਲੋਂ ਉਨ੍ਹਾਂ ਵਿਦਿਆਰਥੀਆਂ ਦੀ ਖਾਸ ਤੌਰ 'ਤੇ ਮਦਦ ਕੀਤੀ ਜਾ ਰਹੀ ਹੈ, ਜਿਨ੍ਹਾਂ ਦੇ ਕੋਲ ਮੋਬਾਇਲ ਨਹੀਂ ਹਨ। ਇਸ ਪੜਾਅ ਲਈ ਅਧਿਆਪਕਾਂ ਨੇ ਵੀ ਘਰ-ਘਰ ਜਾ ਕੇ ਵਿਦਿਆਰਥੀਆਂ ਨੂੰ ਸਰਵੇ 'ਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ। ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਸ ਸਰਵੇ ਦਾ ਪਹਿਲਾ ਪੜਾ 21 ਸਤੰਬਰ ਤੋਂ ਸ਼ੁਰੂ ਹੋਇਆ ਸੀ।

ਇਹ ਵੀ ਪੜ੍ਹੋ: ਜਲੰਧਰ: ਨਿੱਜੀ ਹਸਪਤਾਲ 'ਚ ਮਰੀਜ਼ ਦੀ ਮੌਤ, ਪਰਿਵਾਰ ਨੇ ਡਾਕਟਰਾਂ 'ਤੇ ਲਗਾਏ ਗੰਭੀਰ ਦੋਸ਼

ਬੁਲਾਰੇ ਦੇ ਅਨੁਸਾਰ ਇਸ ਸਰਵੇ ਨਾਲ ਵਿਦਿਆਰਥੀਆਂ 'ਚ ਮੁਕਾਬਲੇ ਵਾਲੇ ਇਮਤਿਹਾਨਾਂ ਬਾਰੇ ਸਮਝ ਵਧੇਗੀ ਅਤੇ ਇਸ ਨਾਲ ਸਿੱਖਿਆ 'ਚ ਗੁਣਾਤਮਿਕ ਤਬਦੀਲੀ ਆਵੇਗੀ। ਉਨ੍ਹਾਂ ਕਿਹਾ ਕਿ ਇਸ ਦੌਰਾਨ ਜ਼ਿਆਦਾਤਰ ਸਵਾਲ ਅਜੈਕਟਿਵ ਟਾਈਪ ਪੁੱਛੇ ਜਾ ਰਹੇ ਹਨ, ਜਿਨ੍ਹਾਂ ਦੇ ਨਾਲ ਵਿਦਿਆਰਥੀਆਂ 'ਚ ਇਕ ਦਮ ਸੋਚਣ ਦੀ ਕਾਬਲੀਅਤ ਪੈਦਾ ਹੋਵਗੀ। ਇਸ ਦੇ ਨਾਲ ਹੀ ਵਿਦਿਆਰਥੀਆਂ ਦੀ ਕੁਸ਼ਲਤਾ 'ਚ ਵਾਧਾ ਹੋਣ ਦੇ ਕਾਰਨ ਇਹ ਸਰਵੇ ਭਵਿੱਖ 'ਚ ਉਨ੍ਹਾਂ ਲਈ ਬਹੁਤ ਜ਼ਿਆਦਾ ਲਾਹੇਬੰਦ ਹੋਵੇਗਾ।

ਇਹ ਵੀ ਪੜ੍ਹੋ: ਕੋਰੋਨਾ ਦੀ ਦੂਜੀ ਲਹਿਰ ਦੀ ਸੰਭਾਵਨਾ ਦੇ ਮੱਦੇਨਜ਼ਰ ਕੈਪਟਨ ਵੱਲੋਂ ਦਿਸ਼ਾ-ਨਿਰਦੇਸ਼ ਜਾਰੀ

shivani attri

This news is Content Editor shivani attri