PSEB ਵਲੋਂ ਸਾਰੇ ਸਕੂਲਾਂ ਨੂੰ ਹੁਕਮ, ਮਹੀਨੇ ਦੇ ਇਕ ਦਿਨ ਬੱਚੇ ਨਾ ਲੈ ਕੇ ਆਉਣ ਬੈਗ-ਕਿਤਾਬਾਂ

Monday, Nov 18, 2024 - 07:19 PM (IST)

PSEB ਵਲੋਂ ਸਾਰੇ ਸਕੂਲਾਂ ਨੂੰ ਹੁਕਮ, ਮਹੀਨੇ ਦੇ ਇਕ ਦਿਨ ਬੱਚੇ ਨਾ ਲੈ ਕੇ ਆਉਣ ਬੈਗ-ਕਿਤਾਬਾਂ

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਬੋਰਡ (ਪੀ. ਐੱਸ. ਈ. ਬੀ) ਨੇ ਸੂਬੇ ਦੇ ਸਾਰੇ ਸਕੂਲਾਂ ਵਿਚ 6ਵੀਂ ਤੋਂ 8ਵੀਂ ਜਮਾਤਾਂ ਲਈ 'ਬੈਗਲੈੱਸ ਡੇਅ' ਕਰਵਾਉਣ ਦੇ ਹੁਕਮ ਜਾਰੀ ਕੀਤੇ ਹਨ। ਇਨ੍ਹਾਂ ਦਿਨਾਂ ਦੌਰਾਨ ਵਿਦਿਆਰਥੀਆਂ ਨੂੰ ਕਿਤਾਬਾਂ ਲੈ ਕੇ ਸਕੂਲ ਨਹੀਂ ਆਉਣਾ ਪਵੇਗਾ। ਇਸ ਸੰਬੰਧੀ ਜਾਰੀ ਨੋਟੀਫਿਕੇਸ਼ਨ ਮੁਤਾਬਕ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਹਰ ਮਹੀਨੇ ਦੇ ਆਖਰੀ ਸ਼ਨੀਵਾਰ ਨੂੰ 'ਬੈਗਲੈੱਸ ਡੇਅ' ਮਨਾਉਣ ਦੇ ਹੁਕਮ ਜਾਰੀ ਕੀਤੇ ਹਨ। ਇਸ ਦਿਨ ਵਿਦਿਆਰਥੀਆਂ ਨੂੰ ਸਕੂਲ ਕਿਤਾਬਾਂ ਨਹੀਂ ਲੈ ਕੇ ਆਉਣਗੇ ਜਦਕਿ ਵਿਦਿਆਰਥੀਆਂ ਨੂੰ ਸਕੂਲ ਵਿਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾਣਗੀਆਂ। 

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲ ਬੰਦ ਕਰਨ ਨੂੰ ਲੈ ਕੇ ਵੱਡੀ ਖ਼ਬਰ, ਆ ਗਿਆ ਵੱਡਾ ਫ਼ੈਸਲਾ

ਕਿਹੜੀਆਂ ਗਤੀਵਿਧੀਆਂ ਕਰਵਾਈਆਂ ਜਾਣਗੀਆਂ?

'ਬੈਗਲੈੱਸ ਡੇਅ' ਦੌਰਾਨ ਵਿਦਿਆਰਥੀਆਂ ਨੂੰ ਸੱਭਿਆਚਾਰਕ ਗਤੀਵਿਧੀਆਂ, ਖੇਡਾਂ, ਸਿਖਲਾਈ ਗਤੀਵਿਧੀਆਂ, ਸਮਾਜਿਕ ਸੇਵਾ ਗਤੀਵਿਧੀਆਂ, ਕਲਾ ਅਤੇ ਸ਼ਿਲਪਕਾਰੀ, ਸਾਇੰਸ ਪ੍ਰਯੋਗ, ਬਾਗਬਾਨੀ ਅਤੇ ਵਾਤਾਵਰਣ ਸੰਭਾਲ ਸਬੰਧੀ ਗਤੀਵਿਧੀਆਂ ਵਿਚ ਸ਼ਾਮਲ ਕੀਤਾ ਜਾਵੇਗਾ। ਦਰਅਸਲ ਸਿੱਖਿਆ ਵਿਭਾਗ ਦਾ ਮਕਸਦ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਤੋਂ ਇਲਾਵਾ ਹੋਰ ਕਈ ਖੇਤਰਾਂ ਵਿਚ ਨਿਪੁੰਨ ਬਣਾਉਣਾ ਹੈ। ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਸਮਾਜਿਕ ਮੁੱਦਿਆਂ ਬਾਰੇ ਜਾਗਰੂਕ ਬਣਾਉਣਾ ਵੀ ਹੈ। ਜਿਸ ਦੇ ਚੱਲਦੇ ਇਹ ਫ਼ੈਸਲਾ ਲਿਆ ਗਿਆ ਹੈ। ਇਸ ਨਾਲ ਨਾ ਸਿਰਫ ਵਿਦਿਆਰਥੀਆਂ ਦੀ ਕਲਾ ਸਾਹਮਣੇ ਆਵੇਗੀ ਸਗੋਂ ਵਿਦਿਆਰਥੀ ਖੇਡਾਂ ਵਿਚ ਵੀ ਰੂਚੀ ਦਿਖਾਉਣਗੇ। 

ਇਹ ਵੀ ਪੜ੍ਹੋ : ਪੰਜਾਬ ਵਿਚ ਵੱਡਾ ਹਾਦਸਾ, ਦੋ ਸਕੂਲੀ ਵਿਦਿਆਰਥੀਆਂ ਦੀ ਮੌਤ

ਸਰਕਾਰ ਦਾ ਕੀ ਕਹਿਣਾ ਹੈ?

ਪੰਜਾਬ ਸਰਕਾਰ ਨੇ ਕਿਹਾ ਹੈ ਕਿ ਇਸ ਕਦਮ ਨਾਲ ਵਿਦਿਆਰਥੀਆਂ ਦਾ ਸਰਵਪੱਖੀ ਵਿਕਾਸ ਹੋਵੇਗਾ ਅਤੇ ਉਨ੍ਹਾਂ ਦੀ ਰਚਨਾਤਮਕਤਾ ਵੀ ਵਧੇਗੀ। ਸਰਕਾਰ ਨੇ ਸਾਰੇ ਸਕੂਲ ਮੁਖੀਆਂ ਨੂੰ ਇਨ੍ਹਾਂ ਹਦਾਇਤਾਂ ਦੀ ਪਾਲਣਾ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਜਿਸ ਵਿਚ ਸਾਫ਼ ਆਖਿਆ ਗਿਆ ਹੈ ਕਿ ਇਨ੍ਹਾਂ ਹੁਕਮਾਂ ਦੀ ਇਨ-ਬਿਨ ਪਾਲਣਾ ਕੀਤੀ ਜਾਣੀ ਚਾਹੀਦੀ ਹੈ।

ਇਹ ਵੀ ਪੜ੍ਹੋ : ਵਿਦਿਆਰਥੀਆਂ ਲਈ ਖ਼ੁਸ਼ਖ਼ਬਰੀ, ਪੰਜਾਬ ਸਰਕਾਰ ਨੇ ਲਿਆ ਇਹ ਵੱਡਾ ਫ਼ੈਸਲਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News