ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਨਹੀਂ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ, ਸਿਰਫ ਸਮਾਂ ਬਦਲਿਆ
Monday, Jan 01, 2024 - 04:12 AM (IST)
ਲੁਧਿਆਣਾ (ਵਿੱਕੀ) : ਪੰਜਾਬ ਵਿਚ ਇਨ੍ਹੀਂ ਦਿਨੀਂ ਜਿੱਥੇ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਡ ਪੈ ਰਹੀ ਹੈ ਅਤੇ ਲੋਕ ਠੰਡ ਤੋਂ ਬਚਾਅ ਲਈ ਘਰਾਂ ’ਚ ਬੈਠੇ ਹੋਏ ਹਨ, ਉਥੇ ਹੀ ਪੰਜਾਬ ਦੇ ਸਕੂਲ ਸਿੱਖਿਆ ਵਿਭਾਗ ਨੇ ਇਕ ਹੈਰਾਨੀਜਨਕ ਫ਼ੈਸਲਾ ਲਿਆ ਹੈ। ਅਧਿਆਪਕਾਂ ਅਤੇ ਮਾਪਿਆਂ ਦੀਆਂ ਉਮੀਦਾਂ ਦੇ ਉਲਟ ਸਿੱਖਿਆ ਵਿਭਾਗ ਨੇ ਸਰਦੀਆਂ ਦੀਆਂ ਛੁੱਟੀਆਂ ਵਧਾਉਣ ਦੀ ਬਜਾਏ ਸਕੂਲਾਂ ਦੇ ਖੁੱਲ੍ਹਣ ਅਤੇ ਬੰਦ ਕਰਨ ਦਾ ਸਮਾਂ ਬਦਲ ਦਿੱਤਾ ਹੈ। ਇਹ ਸਮਾਂ ਸਿਰਫ ਅੱਧਾ ਘੰਟਾ ਵਧਾਇਆ ਗਿਆ ਹੈ। ਵਿਭਾਗ ਦੇ ਹੁਕਮਾਂ ਅਨੁਸਾਰ ਹੁਣ 1 ਜਨਵਰੀ ਤੋਂ ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ ਅਤੇ ਦੁਪਹਿਰ 3 ਵਜੇ ਬੰਦ ਹੋਣਗੇ।
ਇਹ ਵੀ ਪੜ੍ਹੋ : ਪੰਜਾਬ ’ਚ ਪੈ ਰਹੀ ਸੰਘਣੀ ਧੁੰਦ ਤੇ ਠੰਡ ਕਾਰਨ ਸੇਵਾ ਕੇਂਦਰਾਂ ਦਾ ਸਮਾਂ ਬਦਲਿਆ
ਅਧਿਆਪਕਾਂ ਅਤੇ ਮਾਪਿਆਂ ਨੇ ਵਿਭਾਗ ਦੇ ਇਸ ਹੁਕਮ ਨੂੰ ਗਲ਼ਤ ਫ਼ੈਸਲਾ ਕਰਾਰ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਿੱਥੇ ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਲਈ ਅਲਰਟ ਜਾਰੀ ਕੀਤਾ ਜਾ ਰਿਹਾ ਹੈ, ਉੱਥੇ ਹੀ ਬੱਚਿਆਂ ਦੀਆਂ ਛੁੱਟੀਆਂ ਵਧਾਉਣ ਦੀ ਬਜਾਏ ਸਿਰਫ਼ ਸਕੂਲਾਂ ਦਾ ਸਮਾਂ ਹੀ ਬਦਲਿਆ ਗਿਆ ਹੈ। ਕਈਆਂ ਦਾ ਕਹਿਣਾ ਹੈ ਕਿ ਸ਼ਾਇਦ ਵਿਭਾਗ ਧੁੰਦ ਕਾਰਨ ਕਿਸੇ ਅਣਸੁਖਾਵੀਂ ਘਟਨਾ ਦੀ ਉਡੀਕ ਕਰ ਰਿਹਾ ਹੈ ਅਤੇ ਬਾਅਦ ਵਿਚ ਛੁੱਟੀਆਂ ਦਾ ਐਲਾਨ ਕੀਤਾ ਜਾਵੇਗਾ।
ਇਹ ਵੀ ਪੜ੍ਹੋ : ਪੰਜਾਬ ਦੇ ਡੀ. ਜੀ. ਪੀ. ਵਲੋਂ ਸਖ਼ਤ ਹਦਾਇਤ, ਪੁਲਸ ਕਮਿਸ਼ਨਰਾਂ ਤੇ ਐੱਸ. ਐੱਸ. ਪੀਜ਼ ਨੂੰ ਜਾਰੀ ਕੀਤੇ ਹੁਕਮ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8