ਵਿਦਿਆਰਥੀਆਂ ਲਈ ਅਹਿਮ ਖ਼ਬਰ, ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਜਾਰੀ ਕੀਤੇ ਨਵੇਂ ਹੁਕਮ
Thursday, Jul 11, 2024 - 06:27 PM (IST)
ਲੁਧਿਆਣਾ (ਵਿੱਕੀ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਕਾਦਮਿਕ ਸਾਲ 2024-25 ਲਈ ਓਪਨ ਸਕੂਲ ਪ੍ਰਣਾਲੀ ਅਧੀਨ ਮੈਟ੍ਰੀਕੁਲੇਸ਼ਨ ਅਤੇ ਸੀਨੀਅਰ ਸੈਕੰਡਰੀ ਕੋਰਸਾਂ ਵਿਚ ਬਿਨਾਂ ਲੇਟ ਫ਼ੀਸ ਦਾਖਲਾ ਲੈਣ ਦੀ ਅੰਤਿਮ ਮਿਤੀ 15 ਸਤੰਬਰ 2024 ਰੱਖੀ ਗਈ ਹੈ। ਇਸ ਤੋਂ ਬਾਅਦ ਮਿਤੀ 16 ਸਤੰਬਰ, 2024 ਤੋਂ 31 ਅਕਤੂਬਰ 2024 ਤੱਕ 1500 ਰੁਪਏ ਪ੍ਰਤੀ ਵਿਦਿਆਰਥੀ ਲੇਟ ਫੀਸ ਨਾਲ ਦਾਖਲਾ ਲਿਆ ਜਾ ਸਕਦਾ ਹੈ। ਵਿਭਾਗ ਵਲੋਂ ਜਾਰੀ ਨੋਟੀਫਿਕੇਸ਼ਨ ਮੁਤਾਬਕ ਇਨ੍ਹਾਂ ਮਿਤੀਆਂ ਤੋਂ ਬਾਅਦ ਓਪਨ ਸਕੂਲ ਦਾਖਲਾ ਮਿਤੀਆਂ ਵਿਚ ਕੋਈ ਵਾਧਾ ਨਹੀਂ ਕੀਤਾ ਜਾਵੇਗਾ। ਦਾਖਲਾ ਲੈਣ ਦੇ ਚਾਹਵਾਨ ਵਿਦਿਆਰਥੀ ਆਪਣੀ ਸਹੂਲਤ ਅਨੁਸਾਰ ਐਕਰੀਡਿਟਿਡ ਸਕੂਲਾਂ ਰਾਹੀ (ਐਕਰੀਡਿਟਿਡ ਸਕੂਲਾਂ ਦੀ ਸੂਚੀ ਬੋਰਡ ਦੀ ਵੈੱਬਸਾਈਟ www.pseb.ac.in 'ਤੇ ਉਪਲੱਬਧ ਹੈ), ਬੋਰਡ ਦੇ ਖੇਤਰੀ ਦਫਤਰਾਂ ਰਾਹੀਂ ਜਾਂ ਵਿਦਿਆਰਥੀਆਂ ਵੱਲੋਂ ਸਿੱਧੇ ਤੌਰ 'ਤੇ ਵੀ ਬੋਰਡ ਦੀ ਵੈਬਸਾਈਟ ਤੋਂ ਆਨਲਾਈਨ ਪ੍ਰਕਿਰਆ ਰਾਹੀਂ ਦਾਖਲਾ ਫਾਰਮ ਭਰ ਸਕਣਗੇ।
ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਵੱਡੀ ਵਾਰਦਾਤ, ਵਿਆਹ ਤੋਂ ਕੁਝ ਦਿਨ ਪਹਿਲਾਂ 21 ਸਾਲਾ ਨੌਜਵਾਨ ਦਾ ਕਤਲ
ਫ਼ੀਸਾਂ ਜਮ੍ਹਾਂ ਕਰਵਾਉਣ ਦੀ ਵਿਧੀ ਆਨਲਾਈਨ ਹੋਵੇਗੀ। ਪੰਜਾਬ ਓਪਨ ਸਕੂਲ ਦੇ ਮੈਟ੍ਰੀਕੁਲੇਸ਼ਨ ਅਤੇ ਸੀਨੀਅਰ ਸੈਕੰਡਰੀ ਕੋਰਸਾਂ ਲਈ ਵਿਦਿਆਰਥੀ ਦੁਆਰਾ ਬੋਰਡ ਵੱਲੋਂ ਨਿਰਧਾਰਿਤ ਦਾਖਲਾ ਅਤੇ ਪ੍ਰੀਖਿਆ ਫ਼ੀਸ ਹੋਰ ਕਿਸੇ ਕਿਸਮ ਦੀ ਵਾਧੂ ਫੀਸ ਅਦਾ ਨਹੀਂ ਕਰਨੀ ਹੋਵੇਗੀ। ਪ੍ਰਾਸਪੈਕਟਸ ਅਤੇ ਪਾਠਕ੍ਰਮ ਬੋਰਡ ਦੀ ਵੈਬ ਸਾਈਟ www.pseb.ac.in 'ਤੇ ਉਪਲੱਬਧ ਹਨ।
ਇਹ ਵੀ ਪੜ੍ਹੋ : ਪੰਜਾਬ ਵਿਚ ਮੀਂਹ ਨੂੰ ਲੈ ਕੇ ਨਵੀਂ ਅਪਡੇਟ, ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8