ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਬਦਲਿਆ ਸਕੂਲਾਂ ਦਾ ਸਮਾਂ

03/27/2019 1:49:59 PM

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਸੂਬੇ ਦੇ ਸਕੂਲਾਂ ਦਾ ਸਮਾਂ ਤਬਦੀਲ ਕਰਨ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਡੀ. ਪੀ. ਆਈ. (ਸ. ਸ.) ਸੁਖਜੀਤ ਪਾਲ ਸਿੰਘ ਵੱਲੋਂ ਜਾਰੀ ਤਾਜ਼ਾ ਹੁਕਮਾਂ ਮੁਤਾਬਕ ਸੂਬੇ ਦੇ ਸਮੂਹ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਸਕੂਲਾਂ ਦਾ ਸਮਾਂ 1 ਅਪ੍ਰੈਲ ਤੋਂ ਤਬਦੀਲ ਕਰ ਦਿੱਤਾ ਗਿਆ ਹੈ। ਜਾਰੀ ਹੁਕਮਾਂ ਮੁਤਾਬਕ 1 ਅਪ੍ਰੈਲ ਤੋਂ ਸਮੂਹ ਪ੍ਰਾਇਮਰੀ, ਮਿਡਲ, ਹਾਈ, ਸੀਨੀਅਰ ਸੈਕੰਡਰੀ ਸਕੂਲ ਸਵੇਰੇ 8 ਵਜੇ ਤੋਂ ਦੁਪਹਿਰ 2 ਵਜੇ ਤੱਕ ਲੱਗਣਗੇ।


Gurminder Singh

Content Editor

Related News