ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਅਧਿਆਪਕਾਂ ਲਈ ਵੱਡਾ ਫ਼ੈਸਲਾ

Sunday, May 21, 2023 - 06:39 PM (IST)

ਪੰਜਾਬ ਸਕੂਲ ਸਿੱਖਿਆ ਵਿਭਾਗ ਦਾ ਅਧਿਆਪਕਾਂ ਲਈ ਵੱਡਾ ਫ਼ੈਸਲਾ

ਚੰਡੀਗੜ੍ਹ : ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਜ਼ਿਲ੍ਹਾ ਪੱਧਰ ’ਤੇ ਅਧਿਆਪਕਾਂ ਦੇ ਟ੍ਰਾਂਸਫਰ ਆਰਡਰ ਆਨਲਾਈਨ ਜਾਰੀ ਕਰ ਦਿੱਤੇ ਹਨ। ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਸ਼ਲ ਮੀਡੀਆ ’ਤੇ ਇਸ ਦੀ ਜਾਣਕਾਰੀ ਦਿੱਤੀ ਹੈ। ਸੂਬੇ ਵਿਚ 17 ਤੋਂ 19 ਮਈ ਤਕ ਕੁੱਲ 5172 ਅਧਿਆਪਕਾਂ ਨੇ ਜ਼ਿਲ੍ਹੇ ਦੇ ਅੰਦਰ ਹੀ ਟ੍ਰਾਂਸਫਰ ਕਰਵਾਉਣ ਲਈ ਆਨਲਾਈਨ ਅਰਜ਼ੀ ਲਗਾਈ ਸੀ। ਬੇਨਤੀ ਕਰਨ ਵਾਲੇ ਕੁੱਲ 5172 ਅਧਿਆਪਕਾਂ ਵਿਚੋਂ 2651 ਅਧਿਆਪਕਾਂ ਦੇ ਟ੍ਰਾਂਸਫਰ ਆਰਡਰ ਜਾਰੀ ਕਰ ਦਿੱਤੇ ਗਏ ਹਨ। ਇਹ ਸਾਰੇ ਅਧਿਆਪਕ ਉਹ ਹਨ, ਜਿਹੜੇ ਜ਼ਿਲ੍ਹੇ ਦੇ ਅਧੀਨ ਸਕੂਲਾਂ ਵਿਚ ਖਾਲ੍ਹੀ ਪਏ ਅਹੁਦਿਆਂ ’ਤੇ ਟ੍ਰਾਂਸਫਰ ਕੀਤੇ ਗਏ ਹਨ। 

ਇਹ ਵੀ ਪੜ੍ਹੋ : ਸੂਬੇ ਦੀਆਂ ਆਂਗਣਵਾੜੀ ਵਰਕਰਾਂ ਲਈ ਅਹਿਮ ਖ਼ਬਰ, ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦਾ ਆਇਆ ਵੱਡਾ ਬਿਆਨ

PunjabKesari

ਮਿਲੀ ਜਾਣਕਾਰੀ ਮੁਤਾਬਕ ਸਕੂਲਾਂ ਦੇ 308 ਨਾਨ ਟੀਚਿੰਗ ਮੁਲਾਜ਼ਮਾਂ ਨੇ ਵੀ ਟ੍ਰਾਂਸਫਰ ਲਈ ਬੇਨਤੀ ਕੀਤੀ ਸੀ। ਇਨ੍ਹਾਂ ਵਿਚੋਂ 275 ਕਰਮਚਾਰੀਆਂ ਦਾ ਤਬਾਦਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਦੇ ਦਾਅਵੇ ਅਨੁਸਾਰ ਇਹ ਟ੍ਰਾਂਸਫਰ ਪੂਰੀ ਪਾਰਦਰਸ਼ਤਾ ਨਾਲ ਪ੍ਰਾਪਤ ਮੈਰਿਟ ਅੰਕਾਂ ਦੇ ਆਧਾਰ ’ਤੇ ਆਨਲਾਈਨ ਕੀਤੇ ਗਏ ਹਨ।

ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਤੋਂ ਹੋਣ ਵਾਲੇ ਗੁਰਬਾਣੀ ਦੇ ਪ੍ਰਸਾਰਣ ’ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਬਿਆਨ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani


author

Gurminder Singh

Content Editor

Related News