ਪੰਜਾਬ 'ਚ ਸਕੂਲ ਫੀਸਾਂ ਦੇ ਮਾਮਲੇ 'ਤੇ ਅਦਾਲਤ 'ਚ ਸੁਣਵਾਈ ਮੁਲਤਵੀ
Wednesday, Jul 15, 2020 - 02:43 PM (IST)
ਚੰਡੀਗੜ੍ਹ : ਪੰਜਾਬ 'ਚ ਨਿੱਜੀ ਸਕੂਲਾਂ ਦੀਆਂ ਫੀਸ ਸਬੰਧੀ ਸਿੰਗਲ ਬੈਂਚ ਦੇ ਫ਼ੈਸਲੇ ਖ਼ਿਲਾਫ਼ ਡਬਲ ਬੈਂਚ 'ਚ ਹੋਣ ਵਾਲੀ ਸੁਣਵਾਈ 17 ਜੁਲਾਈ ਮਤਲਬ ਕਿ ਸ਼ੁੱਕਰਵਾਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਇਸ ਮਾਮਲੇ ਸਬੰਧੀ ਹਾਈਕੋਰਟ ਦਾ ਫੈਸਲਾ ਨਿੱਜੀ ਸਕੂਲਾਂ ਦੇ ਹੱਕ 'ਚ ਆਉਣ ਤੋਂ ਬਾਅਦ ਮਾਪਿਆਂ ਵੱਲੋਂ ਮਾਣਯੋਗ ਹਾਈਕੋਰਟ ਦੇ ਡਬਲ ਬੈਂਚ ਦਾ ਰੁਖ ਇਖ਼ਤਿਆਰ ਕੀਤਾ ਗਿਆ ਸੀ
ਇਹ ਵੀ ਪੜ੍ਹੋ : ਕੋਰੋਨਾ ਦੇ 'ਕਮਿਊਨਿਟੀ ਟ੍ਰਾਂਸਮਿਸ਼ਨ' ਵੱਲ ਵਧ ਰਿਹਾ ਚੰਡੀਗੜ੍ਹ, ਮੌਤ ਦਰ ਵਧਣ ਦਾ ਖ਼ਦਸ਼ਾ
ਜ਼ਿਕਰਯੋਗ ਹੈ ਕਿ 30 ਜੂਨ ਦੇ ਫੈਸਲੇ 'ਚ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਇਕਹਿਰੇ ਜੱਜ ਨੇ ਨਿੱਜੀ ਸਕੂਲਾਂ ਨੂੰ ਹਰੇਕ ਤਰ੍ਹਾਂ ਦੀ ਫੀਸ ਇਕੱਤਰ ਕਰਨ ਦੀ ਰਾਹਤ ਦਿੱਤੀ ਸੀ, ਭਾਵੇਂ ਕਿ ਇਨ੍ਹਾਂ ਸਕੂਲਾਂ ਨੇ ਆਨਲਾਈਨ ਸਿੱਖਿਆ/ਕਲਾਸਾਂ ਦੀ ਪੇਸ਼ਕਸ਼ ਕੀਤੀ ਜਾਂ ਨਹੀ।
ਇਹ ਵੀ ਪੜ੍ਹੋ : ਪੰਜਾਬ 'ਚ ਬਦਲੇਗਾ 'ਮੌਸਮ' ਦਾ ਮਿਜਾਜ਼, ਜਾਰੀ ਹੋਇਆ ਵਿਸ਼ੇਸ਼ ਬੁਲੇਟਿਨ
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੀ ਨਿੱਜੀ ਸਕੂਲਾਂ ਵੱਲੋਂ ਕੋਵਿਡ ਦੌਰਾਨ ਬੰਦ ਦੇ ਮੱਦੇਨਜ਼ਰ ਆਨਲਾਈਨ ਜਾਂ ਆਫਲਾਈਨ ਕਲਾਸਾਂ ਨਾ ਲਾਉਣ ਦੇ ਬਾਵਜੂਦ ਫੀਸਾਂ ਵਸੂਲਣ ’ਤੇ ਚਿੰਤਾ ਜ਼ਾਹਰ ਕਰ ਚੁੱਕੇ ਹਨ। ਇਹ ਮਸਲਾ ਬੁੱਧਵਾਰ ਨੂੰ ਮੰਤਰੀ ਮੰਡਲ ਦੀ ਮੀਟਿੰਗ ਦੌਰਾਨ ਵੀ ਵਿਚਾਰਿਆ ਗਿਆ ਸੀ।
ਇਹ ਵੀ ਪੜ੍ਹੋ : ਨਿਗਮ ਮੁਲਾਜ਼ਮਾਂ ਨੂੰ ਕੋਰੋਨਾ ਤੋਂ ਬਚਾਉਣ ਲਈ ਪਬਲਿਕ ਡੀਲਿੰਗ ਬੰਦ