ਪੰਜਾਬ ਦੇ ਸਕੂਲਾਂ 'ਚ ਛੁੱਟੀ ਦਾ ਐਲਾਨ

Wednesday, Aug 21, 2024 - 09:41 AM (IST)

ਜਲੰਧਰ: ਦਲਿਤ ਅਤੇ ਆਦਿਵਾਸੀ ਸੰਗਠਨਾਂ ਨੇ ਹਾਸ਼ੀਏ ’ਤੇ ਪਏ ਭਾਈਚਾਰਿਆਂ ਲਈ ਮਜ਼ਬੂਤ ਅਗਵਾਈ ਅਤੇ ਸੁਰੱਖਿਆ ਦੀ ਮੰਗ ਨੂੰ ਲੈ ਕੇ ਅੱਜ ‘ਭਾਰਤ ਬੰਦ’ ਦਾ ਸੱਦਾ ਦਿੱਤਾ ਹੈ। ਇਸ ਵਿਚਾਲੇ ਪੰਜਾਬ ਦੇ ਕਈ ਸਕੂਲਾਂ ਵਿਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਭਿਆਨਕ ਜਹਾਜ਼ ਹਾਦਸਾ! ਮੌਤਾਂ ਦਾ ਖ਼ਦਸ਼ਾ

ਨੈਸ਼ਨਲ ਕਨਫੈਡਰੇਸ਼ਨ ਆਫ਼ ਦਲਿਤ ਐਂਡ ਆਦਿਵਾਸੀ ਆਰਗੇਨਾਈਜ਼ੇਸ਼ਨ (ਐੱਨ. ਏ. ਸੀ. ਡੀ. ਏ. ਓ. ਆਰ.) ਨੇ ਮੰਗਾਂ ਦੀ ਇਕ ਸੂਚੀ ਜਾਰੀ ਕੀਤੀ ਹੈ, ਜਿਸ ਵਿਚ ਅਨੁਸੂਚਿਤ ਜਾਤੀਆਂ (ਐੱਸ. ਸੀ.), ਅਨੁਸੂਚਿਤ ਕਬੀਲਿਆਂ (ਐੱਸ. ਟੀ.) ਅਤੇ ਹੋਰ ਪੱਛੜੀਆਂ ਸ਼੍ਰੇਣੀਆਂ (ਓ. ਬੀ. ਸੀ.) ਲਈ ਨਿਆਂ ਅਤੇ ਸਮਾਨਤਾ ਦੀ ਮੰਗ ਸ਼ਾਮਲ ਹੈ। ਸੰਗਠਨਾਂ ਨੇ ਸੁਪਰੀਮ ਕੋਰਟ ਦੇ 7 ਜੱਜਾਂ ਦੀ ਬੈਂਚ ਵੱਲੋਂ ਦਿੱਤੇ ਹਾਲ ਹੀ ਦੇ ਫ਼ੈਸਲੇ ਦੇ ਉਲਟ ਨਜ਼ਰੀਆ ਅਪਣਾਇਆ ਹੈ, ਜੋ ਉਨ੍ਹਾਂ ਮੁਤਾਬਕ ਇਤਿਹਾਸਕ ਇੰਦਰਾ ਸਾਹਨੀ ਕੇਸ ਵਿਚ 9 ਜੱਜਾਂ ਦੀ ਬੈਂਚ ਵੱਲੋਂ ਦਿੱਤੇ ਗਏ ਫ਼ੈਸਲੇ ਨੂੰ ਕਮਜ਼ੋਰ ਕਰਦਾ ਹੈ, ਜਿਸ ਨੇ ਦੇਸ਼ ਵਿਚ ਰਿਜ਼ਰਵੇਸ਼ਨ ਲਈ ਰੂਪ-ਰੇਖਾ ਤਿਆਰ ਕੀਤੀ ਸੀ। 

ਇਹ ਖ਼ਬਰ ਵੀ ਪੜ੍ਹੋ - ਗਰਮੀਆਂ 'ਚ ਵੀ ਸਰਦੀਆਂ ਜਿਹਾ ਨਜ਼ਾਰਾ! ਧੁੰਦ ਦੀ ਚਾਦਰ 'ਚ ਲਿਪਟਿਆ ਪੰਜਾਬ ਦਾ ਇਹ ਇਲਾਕਾ (ਵੇਖੋ ਤਸਵੀਰਾਂ)

ਐੱਨ. ਏ. ਸੀ. ਡੀ. ਏ. ਓ. ਆਰ. ਨੇ ਸਰਕਾਰ ਨੂੰ ਇਸ ਫੈਸਲੇ ਨੂੰ ਰੱਦ ਕਰਨ ਦੀ ਅਪੀਲ ਕੀਤੀ ਹੈ ਕਿਉਂਕਿ ਇਹ ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਕਬੀਲਿਆਂ ਦੇ ਸੰਵਿਧਾਨਕ ਅਧਿਕਾਰਾਂ ਲਈ ਖ਼ਤਰਾ ਹੈ। ਸੰਗਠਨ ਐੱਸ. ਸੀ., ਐੱਸ. ਟੀ. ਅਤੇ ਓ. ਬੀ. ਸੀ. ਲਈ ਰਾਖਵੇਂਕਰਨ ਬਾਰੇ ਸੰਸਦ ਤੋਂ ਨਵਾਂ ਕਾਨੂੰਨ ਪਾਸ ਕਰਨ ਦੀ ਮੰਗ ਵੀ ਕਰ ਰਿਹਾ ਹੈ, ਜਿਸ ਨੂੰ ਸੰਵਿਧਾਨ ਦੀ ਨੌਵੀਂ ਅਨੁਸੂਚੀ ਵਿਚ ਸ਼ਾਮਲ ਕਰਨ ਦੇ ਨਾਲ ਸੁਰੱਖਿਅਤ ਕੀਤਾ ਜਾਣਾ ਚਾਹੀਦਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News