ਪੰਜਾਬ 'ਚ ਛੁੱਟੀਆਂ ਦਾ ਐਲਾਨ, 4 ਦਿਨ ਬੰਦ ਰਹਿਣਗੇ ਸਕੂਲ-ਕਾਲਜ
Tuesday, Oct 14, 2025 - 08:24 AM (IST)

ਜਲੰਧਰ (ਵੈੱਬ ਡੈਸਕ) : ਅਕਤੂਬਰ ਦਾ ਮਹੀਨਾ ਤਿਉਹਾਰਾਂ ਵਾਲਾ ਹੁੰਦਾ ਹੈ। ਇਸ ਦੌਰਾਨ ਪੰਜਾਬ ਸਣੇ ਬਹੁਤ ਸਾਰੇ ਸੂਬਿਆਂ ਵਿਚ ਤਿਉਹਾਰਾਂ ਨੂੰ ਲੈ ਕੇ ਛੁੱਟੀਆਂ ਦਾ ਐਲਾਨ ਕੀਤਾ ਜਾਂਦਾ ਹੈ। ਪੰਜਾਬ ਸਰਕਾਰ ਨੇ ਸੂਬੇ ਦੇ ਮੁਲਾਜ਼ਮਾਂ ਲਈ ਇਕ ਹੋਰ ਸਰਕਾਰੀ ਛੁੱਟੀ ਦਾ ਐਲਾਨ ਕਰ ਦਿੱਤਾ ਹੈ। ਦਰਅਸਲ ਸੂਬਾ ਸਰਕਾਰ ਦੇ ਸਾਲ 2025 ਦੇ ਛੁੱਟੀਆਂ ਦੇ ਕੈਲੰਡਰ ਮੁਤਾਬਕ 16 ਅਕਤੂਬਰ (ਵੀਰਵਾਰ) ਨੂੰ ਬਾਬਾ ਬੰਦਾ ਸਿੰਘ ਬਹਾਦਰ ਜੀ ਦੇ ਜਨਮ ਦਿਵਸ ਮੌਕੇ ਸਰਕਾਰੀ ਮੁਲਾਜ਼ਮਾਂ ਲਈ ਰਾਖਵੀਂ ਛੁੱਟੀ ਐਲਾਨੀ ਗਈ ਹੈ। ਇਸ ਦਿਨ ਕਈ ਸਕੂਲ ਵੀ ਬੰਦ ਰਹਿ ਸਕਦੇ ਹਨ।
ਪੜ੍ਹੋ ਇਹ ਵੀ : ਦੀਵਾਲੀ ਤੋਂ ਪਹਿਲਾਂ ਇਨ੍ਹਾਂ ਅਧਿਆਪਕਾਂ ਨੂੰ ਨਹੀਂ ਮਿਲੇਗੀ ਤਨਖਾਹ!
ਦੀਵਾਲੀ ਦੇ ਤਿਉਹਾਰ ਮੌਕੇ ਛੁੱਟੀ
ਪੰਜਾਬ ਵਿਚ ਦੀਵਾਲੀ ਦਾ ਤਿਉਹਾਰ ਬੜੀ ਸ਼ਰਧਾ-ਭਾਵਨਾ ਅਤੇ ਧੂਮਧਾਮ ਨਾਲ ਮਨਾਇਆ ਜਾਂਦਾ ਹੈ। ਇਸ ਵਾਰ ਪੰਜਾਬ ਵਿਚ 20 ਅਕਤੂਬਰ ਨੂੰ ਦੀਵਾਲੀ ਦਾ ਤਿਉਹਾਰ ਮਨਾਇਆ ਜਾ ਰਿਹਾ ਹੈ, ਜਿਸ ਨੂੰ ਲੈ ਕੇ ਸਰਕਾਰੀ ਛੁੱਟੀ ਹੋਵੇਗੀ। ਇਸ ਮੌਕੇ ਸਾਰੇ ਸਕੂਲ, ਕਾਲਜ, ਦਫ਼ਤਰ, ਬੈਂਕ ਅਤੇ ਹੋਰ ਅਦਾਰੇ ਬੰਦ ਰਹਿਣਗੇ। ਇਸ ਤੋਂ ਇਲਾਵਾ 22 ਅਕਤੂਬਰ ਨੂੰ ਵਿਸ਼ਵਕਰਮਾ ਦਿਵਸ ਅਤੇ ਗੋਵਰਧਨ ਪੂਜਾ, ਜਦੋਂ ਕਿ 23 ਅਕਤੂਬਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਗੱਦੀ ਦਿਵਸ 'ਤੇ ਰਾਖਵੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਹਨਾਂ ਦਿਨਾਂ ਦੌਰਾਨ ਸਕੂਲੀ ਬੱਚਿਆਂ ਅਤੇ ਸਰਕਾਰੀ ਮੁਲਾਜ਼ਮਾਂ ਨੂੰ ਸਰਕਾਰੀ ਛੁੱਟੀ ਮਿਲੇਗੀ।
ਪੜ੍ਹੋ ਇਹ ਵੀ : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ-ਕਾਲਜ ਬੰਦ ਰੱਖਣ ਦੇ ਹੁਕਮ, ਜਾਣੋ ਕਾਰਨ ਤੇ ਪੜ੍ਹੋ ਪੂਰੀ LIST
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।