ਪੰਜਾਬ ਦੇ ਸਕੂਲਾਂ ਲਈ ਨਵੇਂ ਹੁਕਮ ਜਾਰੀ! ਰੋਜ਼ ਕਰਨਾ ਪਵੇਗਾ ਇਹ ਕੰਮ

Monday, Sep 23, 2024 - 01:42 PM (IST)

ਲੁਧਿਆਣਾ (ਵਿੱਕੀ): ਪੰਜਾਬ ਮਿਡ-ਡੇ-ਮੀਲ ਸੁਸਾਇਟੀ ਨੇ ਸਾਰੇ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਐਲੀਮੈਂਟਰੀ ਅਤੇ ਸੈਕੰਡਰੀ) ਨੂੰ ਇਕ ਪੱਤਰ ਜਾਰੀ ਕਰਕੇ ਮਿਡ-ਡੇ-ਮੀਲ ਸਕੀਮ (ਹੁਣ ਪ੍ਰਧਾਨ ਮੰਤਰੀ ਪੋਸ਼ਣ) ਦੇ ਤਹਿਤ ਰੋਜ਼ਾਨਾ ਈ-ਪੰਜਾਬ ਐਪ 'ਤੇ ਸਮੇਂ ਸਿਰ ਡਾਟਾ ਫੀਡ ਕਰਨ ਦੀ ਹਦਾਇਤ ਕੀਤੀ ਹੈ। ਪੱਤਰ ਵਿਚ ਦੱਸਿਆ ਗਿਆ ਹੈ ਕਿ ਈ-ਪੰਜਾਬ ਪੋਰਟਲ ਅਤੇ ਐਪ ਦੀ ਹੋਰ ਕੰਮਾਂ ਲਈ ਲਗਾਤਾਰ ਵਰਤੋਂ ਹੋਣ ਕਾਰਨ ਸਰਵਰ ਬੇਹੱਦ ਵਿਅਸਤ ਹੋ ਜਾਂਦਾ ਹੈ, ਜਿਸ ਕਾਰਨ ਕਈ ਸਕੂਲਾਂ ਦਾ ਡਾਟਾ ਰਿਪੋਰਟ ਵਿਚ ‘ਜ਼ੀਰੋ’ ਦਿਖਾਈ ਦਿੰਦਾ ਹੈ। ਇਸ ਨੂੰ ਧਿਆਨ ਵਿਚ ਰੱਖਦੇ ਹੋਏ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਈ-ਪੰਜਾਬ ਪੋਰਟਲ 'ਤੇ ਹਰ ਰੋਜ਼ ਦੁਪਹਿਰ 12 ਤੋਂ 2 ਵਜੇ ਤੱਕ ਮਿਡ-ਡੇ-ਮੀਲ ਦੇ ਕੰਮ ਨੂੰ ਪਹਿਲ ਦਿੱਤੀ ਜਾਵੇਗੀ ਤਾਂ ਜੋ 100 ਫ਼ੀਸਦੀ ਡਾਟਾ ਯਕੀਨੀ ਬਣਾਇਆ ਜਾ ਸਕੇ।

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਨੈਸ਼ਨਲ ਹਾਈਵੇਅ ਜਾਮ! ਲੱਗ ਗਿਆ ਲੰਮਾ ਜਾਮ

ਸਾਰੇ ਸਕੂਲਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਉਹ ਰੋਜ਼ਾਨਾ ਈ-ਪੰਜਾਬ ਐਪ 'ਤੇ ਮਿਡ-ਡੇ-ਮੀਲ ਦਾ ਡਾਟਾ ਫੀਡ ਕਰਨਾ ਯਕੀਨੀ ਬਣਾਉਣ। ਜੇਕਰ ਕਿਸੇ ਸਕੂਲ ਵੱਲੋਂ ਇਨ੍ਹਾਂ ਹੁਕਮਾਂ ਦੀ ਉਲੰਘਣਾ ਕੀਤੀ ਜਾਂਦੀ ਹੈ ਤਾਂ ਉਸ ਸਕੂਲ ਦੇ ਪ੍ਰਿੰਸੀਪਲ ਅਤੇ ਮਿਡ-ਡੇ-ਮੀਲ ਇੰਚਾਰਜ ਵਿਰੁੱਧ ਨਿਯਮਾਂ ਅਨੁਸਾਰ ਵਿਭਾਗੀ ਕਾਰਵਾਈ ਕੀਤੀ ਜਾਵੇਗੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News