ਕੋਰੋਨਾ : ਪੰਜਾਬ ਦੇ ਸਕੂਲਾਂ ਨੂੰ ਨਾਨ-ਬੋਰਡ ਜਮਾਤਾਂ ਦੇ ਨਤੀਜੇ ਐਲਾਨਣ ਦੇ ਨਿਰਦੇਸ਼

Wednesday, Mar 25, 2020 - 02:52 PM (IST)

ਲੁਧਿਆਣਾ (ਵਿੱਕੀ ਸ਼ਰਮਾ) : ਪੰਜਾਬ 'ਚ ਕੋਰੋਨਾ ਵਾਇਰਸ ਦੇ ਖਤਰੇ ਨੂੰ ਦੇਖਦੇ ਹੋਏ ਪੂਰੇ ਸੂਬੇ 'ਚ ਕਰਫਿਊ ਲਾਇਆ ਗਿਆ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਪਹਿਲਾਂ ਹੀ ਪ੍ਰੀਖਿਆਵਾਂ ਨੂੰ ਰੱਦ ਕਰ ਦਿੱਤਾ ਗਿਆ ਸੀ। ਹੁਣ ਸਕੱਤਰ ਸਕੂਲ ਸਿੱਖਿਆ, ਪੰਜਾਬ ਕਿ੍ਸ਼ਨ ਕੁਮਾਰ ਨੇ ਨਾਨ-ਬੋਰਡ ਜਮਾਤਾਂ ਦੇ ਨਤੀਜੇ ਐਲਾਨਣ ਦੀ ਪ੍ਰਵਾਨਗੀ ਸਕੂਲਾਂ ਨੂੰ ਦੇ ਦਿੱਤੀ ਹੈ। ਇਸ ਬਾਰੇ ਸਮੂਹ ਜ਼ਿਲ੍ਹਾ ਸਿੱਖਿਆ ਅਫ਼ਸਰ, ਐਲੀਮੈਂਟਰੀ ਸਿੱਖਿਆ ਅਤੇ ਸੈਕੰਡਰੀ ਸਿੱਖਿਆ, ਸਕੂਲ ਪਿ੍ੰਸੀਪਲਾਂ, ਮੁੱਖ ਅਧਿਆਪਕਾਂ, ਬਲਾਕ ਪਾ੍ਇਮਰੀ ਸਿੱਖਿਆ ਅਫ਼ਸਰਾਂ, ਸੈਂਟਰ ਹੈੱਡ ਟੀਚਰਾਂ, ਹੈੱਡ ਟੀਚਰਾਂ ਅਤੇ ਸਕੂਲ ਇੰਚਾਰਜਾਂ ਨੂੰ ਵਟਸਐਪ ਗਰੁੱਪਾਂ ਰਾਹੀਂ ਜਾਣਕਾਰੀ ਦੇ ਦਿੱਤੀ ਗਈ ਹੈ। 

ਇਹ ਵੀ ਪੜ੍ਹੋ : PSEB ਵਲੋਂ ਰੱਦ 5ਵੀਂ, 10ਵੀਂ ਤੇ 12ਵੀਂ ਦੀਆਂ ਪ੍ਰੀਖਿਆਵਾਂ ਅਪ੍ਰੈਲ ਮਹੀਨੇ ਤੋਂ ਹੋਣਗੀਆਂ ਸ਼ੁਰੂ

PunjabKesari
ਸਿੱਖਿਆ ਸਕੱਤਰ ਨੇ ਆਪਣੇ ਸੰਦੇਸ਼ 'ਚ ਕਿਹਾ ਹੈ ਕਿ ਉਨ੍ਹਾਂ ਨੂੰ ਸਕੂਲ ਮੁਖੀਆਂ ਵੱਲੋਂ ਸੁਨੇਹੇ ਪਾ੍ਪਤ ਹੋ ਰਹੇ ਸਨ ਕਿ ਪਹਿਲੀ ਤੋਂ ਚੌਥੀ, ਛੇਵੀਂ, ਸੱਤਵੀਂ, ਨੌਵੀਂ ਅਤੇ ਗਿਆਰਵੀਂ ਜਮਾਤਾਂ ਦੇ ਜਿਨ੍ਹਾਂ ਸਕੂਲਾਂ 'ਚ ਇਮਤਿਹਾਨ ਹੋ ਚੁੱਕੇ ਸਨ ਅਤੇ ਅਧਿਆਪਕਾਂ ਨੇ ਉਨ੍ਹਾਂ ਵਿਦਿਆਰਥੀਆਂ ਦਾ ਨਤੀਜਾ ਤਿਆਰ ਕਰ ਦਿੱਤਾ ਹੈ, ਉਨ੍ਹਾਂ ਨੂੰ ਨਤੀਜਾ ਘੋਸ਼ਿਤ ਕਰਨ ਦੀ ਇਜਾਜ਼ਤ ਦਿੱਤੀ ਜਾਵੇ ਤਾਂ ਜੋ ਵਿਦਿਆਰਥੀਆਂ ਨੂੰ ਅਗਲੀ ਜਮਾਤ 'ਚ ਪ੍ਮੋਟ ਕਰ ਦਿੱਤਾ ਜਾਵੇ| ਉਨ੍ਹਾਂ ਕਿਹਾ ਕਿ ਮਾਮਲੇ ਨੂੰ ਮੌਜੂਦਾ ਹਾਲਾਤ ਦੇ ਚੱਲਦਿਆਂ ਅਤੇ ਸੁਝਾਵਾਂ 'ਤੇ ਅਮਲ ਕਰਦਿਆਂ ਵਿਭਾਗ ਨੇ ਫ਼ੈਸਲਾ ਲਿਆ ਹੈ ਕਿ ਨਾਨ-ਬੋਰਡ ਕਲਾਸਾਂ ਦਾ ਨਤੀਜਾ ਜਿਹੜੇ ਸਕੂਲਾਂ ਦਾ ਤਿਆਰ ਹੈ, ਉਹ ਨਤੀਜਾ ਘੋਸ਼ਿਤ ਕਰ ਦੇਣ ਅਤੇ ਸੋਸ਼ਲ ਮੀਡੀਆ ਜਾਂ ਸਕੂਲ ਦੀ ਵੈੱਬਸਾਈਟ ਰਾਹੀਂ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਤੱਕ ਨਤੀਜਾ ਪੁੱਜਦਾ ਕਰਨ| ਉਨ੍ਹਾਂ ਨੇ ਵਿਸ਼ੇਸ਼ ਤੌਰ 'ਤੇ ਹਦਾਇਤ ਕੀਤੀ ਕਿ ਸਰਕਾਰ ਵੱਲੋਂ ਪਹਿਲਾਂ ਜਾਰੀ ਹੁਕਮਾਂ ਨੂੰ ਧਿਆਨ 'ਚ ਰੱਖਦਿਆਂ ਕਿਸੇ ਵੀ ਵਿਦਿਆਰਥੀ ਅਤੇ ਸਕੂਲ ਅਧਿਆਪਕ ਨੂੰ ਸਕੂਲ 'ਚ ਨਾ ਬੁਲਾਇਆ ਜਾਵੇ|
ਇਹ ਵੀ ਪੜ੍ਹੋ : ਪ੍ਰੀਖਿਆਵਾਂ 'ਤੇ ਵੀ ਹੋਵੇਗਾ 21 ਦਿਨ ਦੇ ਲਾਕਡਾਊਨ ਦਾ ਅਸਰ
 


Babita

Content Editor

Related News