ਪੰਜਾਬ ''ਚ ਦਰਦਨਾਕ ਹਾਦਸਾ! ਆਪਣੀ ਹੀ ਸਕੂਲ ਵੈਨ ਹੇਠਾਂ ਆਉਣ ਨਾਲ ਮਾਸੂਮ ਦੀ ਮੌਤ

Tuesday, Oct 22, 2024 - 10:32 AM (IST)

ਪੰਜਾਬ ''ਚ ਦਰਦਨਾਕ ਹਾਦਸਾ! ਆਪਣੀ ਹੀ ਸਕੂਲ ਵੈਨ ਹੇਠਾਂ ਆਉਣ ਨਾਲ ਮਾਸੂਮ ਦੀ ਮੌਤ

ਜਲਾਲਾਬਾਦ (ਸੁਨੀਲ ਨਾਗਪਾਲ): ਜਲਾਲਾਬਾਦ ਵਿਚ ਨਿੱਜੀ ਸਕੂਲ ਦੀ ਵੈਨ ਤੋਂ ਡਿੱਗਣ ਨਾਲ 3 ਸਾਲਾ ਬੱਚੇ ਦੀ ਮੌਤ ਹੋ ਗਈ। ਹਾਦਸਾ ਉਸ ਵੇਲੇ ਵਾਪਰਿਆ ਜਦੋਂ ਉਹ ਸਕੂਲ ਵੈਨ ਵਿਚ ਸਵਾਰ ਹੋ ਕੇ ਘਰ ਆ ਰਿਹਾ ਸੀ। ਰਾਹ ਵਿਚ ਵੈਨ ਦਾ ਦਰਵਾਜ਼ਾ ਖੁੱਲ੍ਹਣ ਨਾਲ ਬੱਚਾ ਅਚਾਨਕ ਹੇਠਾਂ ਡਿੱਗ ਗਿਆ ਤੇ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ। ਇਸ ਨੂੰ ਨਿੱਜੀ ਹਸਤਾਲ ਵਿਚ ਇਲਾਜ ਲਈ ਦਾਖ਼ਲ ਕਰਵਾਇਆ ਗਿਆ, ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਵੱਲੋਂ ਇਸ ਮਾਮਲੇ ਵਿਚ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ। 

ਇਹ ਖ਼ਬਰ ਵੀ ਪੜ੍ਹੋ - MP ਅੰਮ੍ਰਿਤਪਾਲ ਸਿੰਘ ਦੇ ਸਾਥੀ ਦਾ ਚੋਣ ਲੜਣ ਤੋਂ ਇਨਕਾਰ, ਕਿਹਾ- ਲੋਕਾਂ ਨੂੰ ਵਰਤਣਾ ਜ਼ਮੀਰ ਨੂੰ ਮਨਜ਼ੂਰ ਨਹੀਂ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਤਵਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ 3 ਸਾਲਾ ਬੱਚਾ ਜਲਾਲਾਬਾਦ ਦੇ ਨਿਜੀ ਸਕੂਲ ਵਿਚ ਪੜ੍ਹਦਾ ਸੀ। ਵੈਨ ਚਾਲਕ ਉਸ ਨੂੰ ਸਕੂਲ ਤੋਂ ਘਰ ਛੱਡਣ ਲਈ ਜਾ ਰਿਹਾ ਸੀ। ਰਾਹ ਵਿਚ ਉਸ ਨੇ ਬੱਚਿਆਂ ਨੂੰ ਉਤਾਰਿਆ ਤੇ ਵੈਨ ਚਾਲਕ ਨੇ ਵੈਨ ਦਾ ਦਰਵਾਜ਼ਾ ਸਹੀ ਤਰ੍ਹਾਂ ਬੰਦ ਨਹੀਂ ਕੀਤਾ। ਰਾਹ ਵਿਚ ਮੋੜ ਆਉਣ 'ਤੇ ਵੈਨ ਦਾ ਦਰਵਾਜ਼ਾ ਅਚਾਨਕ ਖੁੱਲ੍ਹ ਗਿਆ ਤੇ ਉਨ੍ਹਾਂ ਦਾ ਬੱਚਾ ਬਾਹਰ ਡਿੱਗ ਗਿਆ। ਵੈਨ ਦਾ ਟਾਇਰ ਉਸ ਦੇ ਉੱਪਰੋਂ ਗੁਜ਼ਰ ਗਿਆ। ਬੱਚੇ ਨੂੰ ਤੁਰੰਤ ਨੇੜਲੇ ਹਸਪਤਾਲ ਦਾਖ਼ਲ ਕਰਵਾਇਆ ਗਿਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਵੈਨ ਚਾਲਕ ਫ਼ਰਾਰ ਹੈ। ਉਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਕਦੋਂ ਹੋਵੇਗੀ ਦੀਵਾਲੀ ਦੀ ਛੁੱਟੀ, 31 ਅਕਤੂਬਰ ਜਾਂ 1 ਨਵੰਬਰ? ਪੜ੍ਹੋ ਸਰਕਾਰ ਦੀ Notification

 

ਮੌਕੇ 'ਤੇ ਮੌਜੂਦ ਪੁਲਸ ਅਧਿਕਾਰੀ ਸਤਪਾਲ ਸਿੰਘ ਨੇ ਦੱਸਿਆ ਕਿ ਤਾਣੇ ਵਿਚ ਸੂਚਨਾ ਦਿੱਤੀ ਗਈ ਸੀ ਕਿ ਸਕੂਲ ਵੈਨ ਤੋਂ ਡਿੱਗਣ ਨਾਲ ਪ੍ਰਭਜੋਤ ਨਾਂ ਦੇ ਬੱਚੇ ਦੀ ਮੌਤ ਹੋ ਗਈ ਹੈ, ਇਸ ਮਾਮਲੇ ਵਿਚ ਕਾਰਵਾਈ ਕਰਨ ਲਈ ਉਹ ਮੌਕੇ 'ਤੇ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ 'ਤੇ ਬਣਦੀ ਕਾਰਵਾਈ ਕੀਤੀ ਜਾਵੇਗੀ। ਮ੍ਰਿਤਕ ਬੱਚੇ ਦੀ ਲਾਸ਼ ਨੂੰ ਪੋਸਟਮਾਰਟਮ ਲਈ ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਦੀ ਮੋਰਚਰੀ ਵਿਚ ਰਖਵਾਇਆ ਜਾ ਰਿਹਾ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News