ਪੰਜਾਬ ਦੇ ਸਾਰੇ ਸਕੂਲਾਂ ਦਾ ਸਮਾਂ ਬਦਲਿਆ
Thursday, Oct 30, 2025 - 03:59 PM (IST)
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਮੌਸਮ 'ਚ ਤਬਦੀਲੀ ਨੂੰ ਦੇਖਦਿਆਂ ਅਤੇ ਵਿਦਿਆਰਥੀਆਂ ਦੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਸੂਬੇ ਦੇ ਸਾਰੇ ਸਕੂਲਾਂ ਦੇ ਸਮੇਂ ਵਿਚ ਬਦਲਾਅ ਕੀਤਾ ਗਿਆ ਹੈ। ਤਾਜ਼ਾ ਜਾਣਕਾਰੀ ਮੁਤਾਬਕ ਸਕੂਲਾਂ ਦਾ ਸਮਾਂ ਬਦਲਣ ਸੰਬੰਧੀ ਪੰਜਾਬ ਸਰਕਾਰ ਦੇ ਹੁਕਮ 1 ਨਵੰਬਰ ਤੋਂ ਲਾਗੂ ਹੋਣਗੇ।
ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਸਕੂਲ, ਕਾਲਜ ਰਹਿਣਗੇ ਬੰਦ
ਸਰਕਾਰ ਦੇ ਨਵੇਂ ਹੁਕਮਾਂ ਅਨੁਸਾਰ ਪ੍ਰਾਇਮਰੀ ਸਕੂਲ ਸਵੇਰੇ 9:00 ਵਜੇ ਤੋਂ 3:00 ਵਜੇ ਤੱਕ ਲੱਗਣਗੇ। ਮਿਡਲ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਚ ਕਲਾਸਾਂ 9:00 ਵਜੇ ਤੋਂ ਦੁਪਹਿਰ 3:20 ਵਜੇ ਤੱਕ ਲੱਗਣਗੀਆਂ। ਮਿਲੀ ਜਾਣਕਾਰੀ ਮੁਤਾਬਕ ਇਹ ਹੁਕਮ 20 ਫਰਵਰੀ 2026 ਤੱਕ ਲਾਗੂ ਰਹਿਣਗੇ।
ਇਹ ਵੀ ਪੜ੍ਹੋ : ਮੁਲਾਜ਼ਮਾਂ ਲਈ ਰਾਹਤ ਭਰੀ ਖ਼ਬਰ, ਪੰਜਾਬ ਸਰਕਾਰ ਨੇ ਜਾਰੀ ਕੀਤੇ ਨਵੇਂ ਹੁਕਮ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
