ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅਧਿਆਪਕ ਨੂੰ ਕੀਤਾ Suspend! ਕਾਰਾ ਜਾਣ ਰਹਿ ਜਾਓਗੇ ਦੰਗ
Saturday, Jul 25, 2026 - 12:44 PM (IST)
ਚੰਡੀਗੜ੍ਹ/ਜਲੰਧਰ (ਅੰਕੁਰ, ਧਵਨ)- ਵਿਦਿਆਰਥਣਾਂ ਵੱਲੋਂ ਗ਼ਲਤ ਵਿਵਹਾਰ ਅਤੇ ਧਮਕੀਆਂ ਦੇਣ ਦੀ ਸ਼ਿਕਾਇਤ ਮਿਲਣ ’ਤੇ ਤੁਰੰਤ ਕਾਰਵਾਈ ਕਰਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਮੋਗਾ ਜ਼ਿਲੇ ਦੇ ਪਿੰਡ ਮੋਠਾਂਵਾਲੀ ਦੇ ਸਰਕਾਰੀ ਮਿਡਲ ਸਕੂਲ ’ਚ ਤਾਇਨਾਤ ਸਮਾਜਿਕ ਸਿੱਖਿਆ ਦੇ ਅਧਿਆਪਕ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ), ਮੋਗਾ ਵੱਲੋਂ ਪੇਸ਼ ਕੀਤੀ ਗਈ ਮੁੱਢਲੀ ਰਿਪੋਰਟ ਦੇ ਆਧਾਰ ’ਤੇ ਕੀਤੀ ਗਈ ਹੈ।
ਜਾਣਕਾਰੀ ਮੁਤਾਬਕ, ਛੇਵੀਂ ਅਤੇ ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਨੇ ਦੋਸ਼ ਲਾਇਆ ਸੀ ਕਿ ਉਕਤ ਅਧਿਆਪਕ ਨੇ ਉਨ੍ਹਾਂ ਨੂੰ ਗ਼ਲਤ ਤਰੀਕੇ ਨਾਲ ਛੂਹਿਆ ਤੇ ਧਮਕੀ ਦਿੱਤੀ ਕਿ ਜੇ ਉਨ੍ਹਾਂ ਨੇ ਇਸ ਹਰਕਤ ਬਾਰੇ ਕਿਸੇ ਨੂੰ ਦੱਸਿਆ ਤਾਂ ਉਨ੍ਹਾਂ ਨੂੰ ਫ਼ੇਲ੍ਹ ਕਰ ਦਿੱਤਾ ਜਾਵੇਗਾ। ਇਸ ਮਾਮਲੇ ਵਿਚ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਉਕਤ ਅਧਿਆਪਕ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ।
