ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਸਰਕਾਰੀ ਸਕੂਲ ਦੇ ਅਧਿਆਪਕ ''ਤੇ ਵਰ੍ਹਾਈਆਂ ਗੋਲ਼ੀਆਂ, ਹੈਰਾਨ ਕਰੇਗੀ ਵਜ੍ਹਾ
Wednesday, Mar 19, 2025 - 02:06 PM (IST)

ਗੁਰਦਾਸਪੁਰ (ਵਿਨੋਦ): ਕਾਹਨੂੰਵਾਨ ਪੁਲਸ ਨੇ ਬੀਤੇ ਦਿਨੀਂ ਇਕ ਸਰਕਾਰੀ ਸਕੂਲ ਅਧਿਆਪਕ ਨੂੰ ਗੋਲ਼ੀ ਮਾਰ ਕੇ ਜ਼ਖ਼ਮੀ ਕਰਨ ਵਾਲੇ 2 ਮੁਲਜ਼ਮਾਂ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਇਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਲੋਕਾਂ ਨੂੰ ਜਲਦ ਮਿਲਣ ਜਾ ਰਿਹੈ ਵੱਡਾ ਤੋਹਫ਼ਾ! ਅਗਲੇ 2-3 ਮਹੀਨਿਆਂ ਅੰਦਰ...
ਇਸ ਸਬੰਧੀ ਕਾਨੂੰਵਾਨ ਪੁਲਸ ਸਟੇਸ਼ਨ ਮੁਖੀ ਕੁਲਵਿੰਦਰ ਜੀਤ ਸਿੰਘ ਨੇ ਦੱਸਿਆ ਕਿ ਇਕਬਾਲ ਸਿੰਘ ਪੁੱਤਰ ਜਵੰਦ ਸਿੰਘ ਵਾਸੀ ਨੈਨੇਕੋਟ ਨੇ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਉਹ ਸਰਕਾਰੀ ਮਿਡਲ ਸਕੂਲ ਹੰਬੋਵੈਲ ਵਿਚ ਅਧਿਆਪਕ ਵਜੋਂ ਕੰਮ ਕਰਦਾ ਹੈ। ਸਠਿਆਲੀ ਪੁਲ਼ ਦੇ ਕੋਲ ਉਨ੍ਹਾਂ ਦਾ ਪੰਜਾਬ ਇਲੈਕਟਰੋ ਵਰਲਡ ਦੇ ਨਾਂ ਤੋਂ ਸ਼ੋਅਰੂਮ ਹੈ। ਕੁਝ ਦਿਨ ਪਹਿਲਾਂ ਮੁਲਜ਼ਮ ਸਾਹਿਬ ਸਿੰਘ ਤੇ ਬਲਦੇਵ ਸਿੰਘ ਉਸ ਦੀ ਦੁਕਾਨ 'ਤੇ ਫਰਿੱਜ ਤੇ ਐੱਲ.ਈ.ਡੀ. ਖਰੀਦਣ ਲਈ ਆਏ ਤੇ ਕੁਝ ਪੈਸੇ ਬਾਅਦ ਵਿਚ ਦੇਣ ਦੀ ਗੱਲ ਕਹੀ, ਜਿਸ ਤੋਂ ਉਸ ਨੇ ਇਨਕਾਰ ਕਰ ਦਿੱਤਾ।
ਦੂਜੇ ਦਿਨ ਉਹ ਆਪਣੀ ਦੁਕਾਨ 'ਤੇ ਬੈਠਾ ਸੀ, ਇੰਨੇ ਨੂੰ ਮੋਟਰਸਾਈਕਲ 'ਤੇ ਸਵਾਰ ਹੋ ਕੇ 2 ਨੌਜਵਾਨ ਆਏ। ਇਕ ਨੌਜਵਾਨ ਦੇ ਹੱਥ ਵਿਚ ਪਿਸਤੌਲ ਸੀ, ਜੋ ਸ਼ੋਅਰੂਮ ਦੇ ਦਰਵਾਜ਼ੇ 'ਤੇ ਖੜ੍ਹਾ ਹੋ ਗਿਆ ਤੇ ਦੂਜਾ ਨੌਜਵਾਨ ਉਸ ਤੋਂ ਨਕਦੀ ਮੰਗਣ ਲੱਗ ਪਿਆ। ਜਦੋਂ ਉਸ ਨੇ ਮਨ੍ਹਾਂ ਕਰ ਦਿੱਤਾ ਤਾਂ ਉਕਤ ਨੌਜਵਾਨ ਨੇ ਉਸ ਨਾਲਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਤੇ ਦੂਜੇ ਵਿਅਕਤੀ ਨੇ ਉਸ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਉਸ 'ਤੇ ਸਿੱਧਾ ਫਾਇਰ ਕਰ ਦਿੱਤਾ, ਜੋ ਉਸ ਦੀ ਬਾਂਹ ਵਿਚ ਲੱਗਿਆ। ਗੋਲ਼ੀਆਂ ਦੀ ਆਵਾਜ਼ ਸੁਣ ਕੇ ਉਸ ਦਾ ਭਰਾ ਸਤਨਾਮ ਸਿੰਘ ਮੌਕੇ 'ਤੇ ਆ ਗਿਆ ਤੇ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਰਜਿਸਟਰੀਆਂ ਕਰਵਾਉਣ ਵਾਲਿਆਂ ਲਈ ਬੇਹੱਦ ਅਹਿਮ ਖ਼ਬਰ, ਵੱਡਾ ਬਦਲਾਅ ਕਰਨ ਜਾ ਰਹੀ ਮਾਨ ਸਰਕਾਰ
ਪੁਲਸ ਅਫ਼ਸਰ ਨੇ ਦੱਸਿਆ ਕਿ ਇਕਬਾਲ ਸਿੰਘ ਦੇ ਬਿਆਨਾਂ 'ਤੇ ਮੁਲਜ਼ਮ ਸਾਹਿਬ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਬੁੱਟਰ ਕਲਾਂ ਤੇ ਬਲਦੇਵ ਸਿੰਘ ਵਾਸੀ ਨੀਸਪੁਰ ਥਾਣਾ ਰੰਗੜ ਨੰਗਲ ਦੇ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਤੇ ਮੁਲਜ਼ਮ ਸਾਹਿਬ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜਦਕਿ ਬਲਦੇਵ ਸਿੰਘ ਅਜੇ ਫ਼ਰਾਰ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8