ਪੰਜਾਬ ਦੇ ਸਰਕਾਰੀ ਸਕੂਲਾਂ ਦਾ ''ਸਮਾਂ ਬਦਲਿਆ'', 22 ਫਰਵਰੀ ਤੋਂ ਲਾਗੂ ਹੋਵੇਗਾ ਨਵਾਂ ਸਮਾਂ
Saturday, Feb 20, 2021 - 08:44 AM (IST)
ਲੁਧਿਆਣਾ (ਵਿੱਕੀ) : ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਸਿੱਖਿਆ ਮਹਿਕਮੇ ਵੱਲੋਂ ਸੂਬੇ ਦੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਨਿੱਜੀ ਸਕੂਲਾਂ ਦਾ ਸਮਾਂ ਬਦਲਿਆ ਗਿਆ ਹੈ, ਜੋ ਕਿ 22 ਫਰਵਰੀ, 2021 ਤੋਂ ਲਾਗੂ ਹੋਵੇਗਾ। ਸਿੰਗਲਾ ਨੇ ਦੱਸਿਆ ਕਿ ਸੋਮਵਾਰ ਤੋਂ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9 ਵਜੇ ਤੋਂ ਸ਼ਾਮ 3 ਵਜੇ ਤੱਕ ਹੋਵੇਗਾ, ਜਦੋਂ ਕਿ ਮਿਡਲ/ਹਾਈ/ਸੀਨੀਅਰ ਸੈਕੰਡਰੀ ਸਕੂਲ ਸਵੇਰੇ 9 ਵਜੇ ਤੋਂ 3.20 ਤੱਕ ਖੁੱਲ੍ਹਣਗੇ।
ਇਹ ਵੀ ਪੜ੍ਹੋ : ਪੰਜਾਬ ਵਾਸੀਆਂ ਲਈ ਚੰਗੀ ਖ਼ਬਰ, ਹੁਣ ਡਿਜੀਟਲ ਡਰਾਈਵਿੰਗ ਲਾਈਸੈਂਸ ਤੇ RC ਵੀ ਮੰਨੇ ਜਾਣਗੇ 'ਵੈਧ'
ਕੈਬਨਿਟ ਮੰਤਰੀ ਨੇ ਦੱਸਿਆ ਕਿ ਮਾਪਿਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਫਿਰ ਤੋਂ ਸਕੂਲ ਖੋਲ੍ਹਣ ਦੇ ਫ਼ੈਸਲੇ ਦਾ ਸਮਰਥਨ ਕੀਤਾ ਕਿਉਂਕਿ ਉਨ੍ਹਾਂ ਦੀ ਸਰਕਾਰ ਨੇ ਮਹਾਮਾਰੀ ਦੌਰਾਨ ਸੁਰੱਖਿਆ ਉਪਾਵਾਂ ਦਾ ਪੂਰੀ ਤਰ੍ਹਾਂ ਪਾਲਣ ਕਰਦੇ ਹੋਏ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਸੀ।
ਇਹ ਵੀ ਪੜ੍ਹੋ : ਪੰਜਾਬ 'ਚ 'ਮੌਸਮ' ਨੂੰ ਲੈ ਕੇ ਜਾਰੀ ਹੋਈ ਭਵਿੱਖਬਾਣੀ, ਜਾਣੋ ਅਗਲੇ 3 ਦਿਨਾਂ ਦਾ ਹਾਲ
ਉਨ੍ਹਾਂ ਕਿਹਾ ਕਿ ਇਹ ਸਲਾਨਾ ਪ੍ਰੀਖਿਆਵਾਂ ਤੋਂ ਪਹਿਲਾਂ ਫਾਈਨਲ ਰਵੀਜ਼ਨ ਦਾ ਸਮਾਂ ਹੈ ਅਤੇ ਇਸ ਲਈ ਮਾਤਾ-ਪਿਤਾ ਅਤੇ ਅਧਿਆਪਕਾਂ ਵੱਲੋਂ ਲਗਾਤਾਰ ਕੀਤੀ ਜਾ ਰਹੀ ਮੰਗ ਨੂੰ ਮਨਜ਼ੂਰ ਕਰਦੇ ਹੋਏ ਮਹਿਕਮੇ ਨੇ ਸਕੂਲਾਂ ਦੇ ਸਮੇਂ ਨੂੰ ਬਦਲਣ ਦਾ ਫ਼ੈਸਲਾ ਕੀਤਾ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ