ਪੰਜਾਬ ਦੇ ਸਕੂਲਾਂ ਦਾ ਅੱਜ ਤੋਂ ਬਦਲਿਆ ਸਮਾਂ, ਜਾਣੋ ਹੁਣ ਕਿੰਨੇ ਵਜੇ ਖੁੱਲ੍ਹਣਗੇ

Monday, Jan 23, 2023 - 10:03 AM (IST)

ਪੰਜਾਬ ਦੇ ਸਕੂਲਾਂ ਦਾ ਅੱਜ ਤੋਂ ਬਦਲਿਆ ਸਮਾਂ, ਜਾਣੋ ਹੁਣ ਕਿੰਨੇ ਵਜੇ ਖੁੱਲ੍ਹਣਗੇ

ਮੋਹਾਲੀ (ਵੈੱਬ ਡੈਸਕ, ਨਿਆਮੀਆਂ) : ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਮੁਤਾਬਕ ਸੂਬੇ ਦੇ ਸਾਰੇ ਸਕੂਲਾਂ ਦਾ ਸਮਾਂ ਅੱਜ ਮਤਲਬ ਕਿ 23 ਜਨਵਰੀ ਤੋਂ ਬਦਲ ਦਿੱਤਾ ਗਿਆ ਹੈ।  ਅੱਜ ਤੋਂ ਪ੍ਰਾਇਮਰੀ ਸਕੂਲ ਸਵੇਰੇ 9 ਵਜੇ ਖੁੱਲ੍ਹਣਗੇ ਅਤੇ ਦੁਪਹਿਰ 3 ਵਜੇ ਛੁੱਟੀ ਹੋਵੇਗੀ।

ਇਹ ਵੀ ਪੜ੍ਹੋ : ਰੋਜ਼ੀ-ਰੋਟੀ ਖ਼ਾਤਰ ਪਰਦੇਸ ਗਏ ਪੁੱਤ ਦੀ ਬਕਸੇ 'ਚ ਬੰਦ ਹੋ ਕੇ ਆਈ ਲਾਸ਼, ਧਾਹਾਂ ਮਾਰ-ਮਾਰ ਰੋਇਆ ਪਰਿਵਾਰ

ਇਸੇ ਤਰ੍ਹਾਂ ਸਾਰੇ ਸੈਕੰਡਰੀ ਸਕੂਲ ਸਵੇਰੇ 9 ਵਜੇ ਖੁੱਲ੍ਹਣਗੇ ਅਤੇ ਦੁਪਹਿਰ 3.20 ਵਜੇ ਛੁੱਟੀ ਹੋਵੇਗੀ। ਦੱਸਣਯੋਗ ਹੈ ਕਿ ਪੰਜਾਬ 'ਚ ਪੈ ਰਹੀ ਹੱਡ ਚੀਰਵੀਂ ਠੰਡ ਦੇ ਮੱਦੇਨਜ਼ਰ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰ 3.20 ਵਜੇ ਤੱਕ ਕਰ ਦਿੱਤਾ ਗਿਆ ਸੀ, ਹਾਲਾਂਕਿ ਇਹ ਹੁਕਮ 21 ਜਨਵਰੀ ਤੱਕ ਲਾਗੂ ਸਨ।

ਇਹ ਵੀ ਪੜ੍ਹੋ : ਪੰਜਾਬ ਦੇ ਆਬਕਾਰੀ ਇੰਸਪੈਕਟਰਾਂ ਤੇ ਅਧਿਕਾਰੀਆਂ ਨੂੰ ਮਿਲੀਆਂ ਵਿਸ਼ੇਸ਼ ਜੈਕਟਾਂ, ਛਾਪੇਮਾਰੀ ਦੌਰਾਨ ਕਰਨਗੇ ਇਸਤੇਮਾਲ

ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਟਵੀਟ ਕਰਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਅਤੇ ਜਾਨੀ ਸੁਰੱਖਿਆ ਦੇ ਮੱਦੇਨਜ਼ਰ 21 ਜਨਵਰੀ ਤੱਕ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਕੀਤਾ ਸੀ, ਜੋ ਕਿ ਅੱਜ ਤੋਂ ਹੁਣ ਬਦਲ ਦਿੱਤਾ ਗਿਆ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News