ਪੰਜਾਬ ਦੇ ਸਕੂਲਾਂ ਦਾ ਬਦਲੇਗਾ ਸਮਾਂ? ਸਵੇਰੇ 10 ਵਜੇ ਤੋਂ ਸਕੂਲ ਖੋਲ੍ਹਣ ਦੀ ਮੰਗ
Tuesday, Jan 07, 2025 - 10:50 AM (IST)
ਹੰਬੜਾਂ (ਸਤਨਾਮ)- ਇਸ ਵੇਲੇ ਪੰਜਾਬ ਦੇ ਸਕੂਲਾਂ ਵਿਚ ਸਰਦੀ ਦੀਆਂ ਛੁੱਟੀਆਂ ਚੱਲ ਰਹੀਆਂ ਹਨ, ਜੋ ਅੱਜ ਖ਼ਤਮ ਹੋ ਜਾਣਗੀਆਂ। ਫ਼ਿਲਹਾਲ ਸੂਬੇ ਵਿਚ ਕੜਾਕੇ ਦੀ ਠੰਡ ਦਾ ਦੌਰ ਜਾਰੀ ਹੈ। ਇਸ ਵਿਚਾਲੇ ਹੁਣ ਸਿੱਖਿਆ ਵਿਭਾਗ ਦੇ ਫ਼ੈਸਲੇ 'ਤੇ ਨਜ਼ਰਾਂ ਟਿਕੀਆਂ ਹੋਈਆਂ ਹਨ ਕਿ ਕੀ ਸਕੂਲਾਂ ਵਿਚ ਛੁੱਟੀਆਂ ਵਿਚ ਵਾਧਾ ਕੀਤਾ ਜਾਂਦਾ ਹੈ ਜਾਂ ਸਮਾਂ ਬਦਲਿਆ ਜਾਂਦਾ ਹੈ। ਅਧਿਆਪਕਾਂ ਵੱਲੋਂ ਸਕੂਲਾਂ ਦਾ ਸਮਾਂ 10 ਤੋਂ 3 ਵਜੇ ਤਕ ਕਰਨ ਦੀ ਮੰਗ ਕੀਤੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਮੀਂਹ ਨਾਲ ਹੋਰ ਵਧੇਗੀ ਠੰਡ! ਹੁਣ 13 ਜਨਵਰੀ ਨੂੰ ਖੁਲ੍ਹਣਗੇ ਸਕੂਲ
ਲੈਕਚਰਾਰ ਕੇਡਰ ਯੂਨੀਅਨ ਪੰਜਾਬ ਦੇ ਸੂਬਾ ਵਿੱਤ ਸਕੱਤਰ ਅਤੇ ਜ਼ਿਲ੍ਹਾ ਲੁਧਿਆਣਾ ਦੇ ਪ੍ਰਧਾਨ ਧਰਮਜੀਤ ਸਿੰਘ ਢਿੱਲੋਂ ਨੇ ਸੂਬੇ ’ਚ ਵੱਧ ਰਹੀ ਸੀਤ ਲਹਿਰ ਅਤੇ ਧੁੰਦ ਕਾਰਨ ਸਕੂਲਾਂ ਦੇ ਸਮੇਂ ’ਚ ਤਬਦੀਲੀ ਦੀ ਮੰਗ ਕਰਦਿਆਂ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੂੰ ਅਪੀਲ ਕੀਤੀ ਕਿ ਸਕੂਲਾਂ ਦਾ ਸਮਾਂ 10 ਵਜੇ ਤੋਂ 3 ਵਜੇ ਤੱਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਕੋਲ ਸਰਦੀ ਤੋਂ ਬਚਣ ਲਈ ਪੂਰੇ ਪ੍ਰਬੰਧ ਨਹੀਂ ਹਨ। ਯੂਨੀਅਨ ਆਗੂਆਂ ਦਵਿੰਦਰ ਸਿੰਘ ਗੁਰੂ, ਜਗਦੀਪ ਸਿੰਘ ਸਾਹਨੇਵਾਲ ਅਤੇ ਜਸਪਾਲ ਸਿੰਘ, ਗੁਰਜੇਪਾਲ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਅਪੀਲ ਕੀਤੀ ਕਿ ਇਸ ਸਬੰਧੀ ਜਲਦ ਫੈਸਲਾ ਲੈਣ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8