ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਹੁਣ ਇਸ ਸਮੇਂ ਮੁਤਾਬਕ ਖੁੱਲ੍ਹਣਗੇ ਸਕੂਲ
Monday, Feb 10, 2025 - 04:20 PM (IST)
![ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਹੁਣ ਇਸ ਸਮੇਂ ਮੁਤਾਬਕ ਖੁੱਲ੍ਹਣਗੇ ਸਕੂਲ](https://static.jagbani.com/multimedia/2025_2image_16_20_201542573punjabschooltimingchang.jpg)
ਚੰਡੀਗੜ੍ਹ : ਪੰਜਾਬ ਦੇ ਮੌਸਮ ਵਿਚ ਬਦਲਾਅ ਆਉਣ ਕਾਰਣ ਸੂਬੇ ਦੇ ਕਈ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਪੰਜਾਬ ਭਰ ਦੇ ਕਈ ਪ੍ਰਾਈਵੇਟ ਸਕੂਲਾਂ ਨੇ ਠੰਡ ਘਟਣ ਕਾਰਣ ਸਮੇਂ ਵਿਚ ਬਦਲਾਅ ਕੀਤਾ ਹੈ। ਜਿਹੜੇ ਸਕੂਲ ਪਹਿਲਾਂ 10 ਵਜੇ ਖੁੱਲ੍ਹਦੇ ਸਨ, ਹੁਣ ਉਹ 9 ਵਜੇ ਖੋਲ੍ਹੇ ਜਾਣਗੇ ਅਤੇ 2.30 ਵਜੇ ਛੁੱਟੀ ਹੋਵੇਗੀ। ਮੌਸਮ ਬਦਲਣ ਕਾਰਣ ਜਿੱਥੇ ਲੋਕਾਂ ਨੂੰ ਠੰਡ ਤੋਂ ਨਿਜ਼ਾਤ ਮਿਲੀ ਹੈ ਉਥੇ ਹੀ ਬੱਚਿਆਂ ਦੇ ਮਾਪਿਆਂ ਨੂੰ ਸਕੂਲਾਂ ਦਾ ਸਮਾਂ ਬਦਲਣ ਨਾਲ ਵੀ ਰਾਹਤ ਮਿਲੀ ਹੈ। ਬੱਚਿਆਂ ਦੇ ਮਾਪਿਆਂ ਦਾ ਆਖਣਾ ਹੈ ਕਿ ਪਹਿਲਾਂ ਸਕੂਲ 10 ਵਜੇ ਖੁੱਲ੍ਹਦੇ ਸਨ ਅਤੇ 3.30 ਵਜੇ ਛੁੱਟੀ ਹੁੰਦੀ ਸੀ, ਬੱਚਿਆਂ ਨੂੰ ਘਰ ਪਹੁੰਚਦੇ-ਪਹੁੰਚਦੇ 4.30 ਵੱਜ ਜਾਂਦੇ ਸਨ, ਇਸ ਮਗਰੋਂ ਟਿਊਸ਼ਨ, ਲਿਹਾਜ਼ਾ ਬੱਚਿਆਂ ਕੋਲ ਖੇਡਣ ਲਈ ਸਮਾਂ ਨਹੀਂ ਸੀ ਬਚਦਾ। ਹੁਣ ਸਕੂਲਾਂ ਦਾ ਸਮਾਂ ਬਦਲਣ ਨਾਲ ਬੱਚਿਆਂ ਨੂੰ ਵੀ ਰਾਹਤ ਮਿਲੇਗੀ।
ਇਹ ਵੀ ਪੜ੍ਹੋ : ਪੰਜਾਬ ਵਿਚ ਅੱਜ ਐਲਾਨੀ ਗਈ ਅੱਧੇ ਦਿਨ ਦੀ ਛੁੱਟੀ, ਸਕੂਲ, ਕਾਲਜ ਸਭ ਬੰਦ
ਅੱਗੇ ਕਿਹੋ ਜਿਹਾ ਰਹੇਗਾ ਮੌਸਮ
ਪੰਜਾਬ ਦੇ ਮੌਸਮ 'ਚ ਲਗਾਤਾਰ ਬਦਲਾਅ ਹੋ ਰਿਹਾ ਹੈ। ਇਸ ਦੇ ਨਾਲ ਹੀ ਤਾਪਮਾਨ ਵੀ ਲਗਾਤਾਰ ਵੱਧ ਰਿਹਾ ਹੈ। ਇਸ ਕਾਰਨ ਸੂਬੇ 'ਚ ਜਲਦੀ ਹੀ ਠੰਡ ਖ਼ਤਮ ਹੋ ਜਵੇਗੀ ਅਤੇ ਗਰਮੀ ਦਾ ਮੌਸਮ ਆ ਜਾਵੇਗਾ। ਇਸ ਸਮੇਂ ਦਿਨ ਵੇਲੇ ਲੋਕਾਂ ਨੂੰ ਧੁੱਪ ਚੁੱਭਣ ਲੱਗੀ ਹੈ, ਹਾਲਾਂਕਿ ਸੂਬੇ 'ਚ ਚੱਲ ਰਹੀਆਂ ਠੰਡੀਆਂ ਹਵਾਵਾਂ ਕਾਰਨ ਦਿਨ ਅਤੇ ਰਾਤ ਵੇਲੇ ਹਲਕੀ ਠੰਡ ਦਾ ਅਹਿਸਾਸ ਹੁੰਦਾ ਹੈ। ਮੌਸਮ ਵਿਭਾਗ ਦੇ ਮੁਤਾਬਕ ਆਉਣ ਵਾਲੇ ਦਿਨਾਂ 'ਚ ਸੂਬੇ 'ਚ ਤਾਪਮਾਨ ਵੱਧਣ ਦੀ ਸੰਭਾਵਨਾ ਹੈ। ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦਾ ਤਾਪਮਾਨ 20 ਡਿਗਰੀ ਨੂੰ ਪਾਰ ਕਰ ਸਕਦਾ ਹੈ। ਸੂਬੇ ਦਾ ਸਭ ਤੋਂ ਵੱਧ ਤਾਪਮਾਨ ਬਠਿੰਡਾ 'ਚ 25.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਦੇ ਮੁਤਾਬਕ ਤਿੱਖੀ ਧੁੱਪ ਚੜ੍ਹਨ ਕਾਰਨ ਤਾਪਮਾਨ 'ਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਆਉਣ ਵਾਲੇ 5 ਦਿਨਾਂ 'ਚ ਤਾਪਮਾਨ ਹੋਰ ਵੀ ਵੱਧ ਸਕਦਾ ਹੈ।
ਇਹ ਵੀ ਪੜ੍ਹੋ : ਲੁਧਿਆਣਾ 'ਚ ਚੱਲ ਰਹੇ ਜਿਸਮਫਰੋਸ਼ੀ ਦੇ ਧੰਦੇ ਨੂੰ ਲੈ ਕੇ ਵੱਡੀ ਖ਼ਬਰ, ਕਈ ਕੁੜੀਆਂ ਨੇ...
ਜਾਣੋ ਆਉਣ ਵਾਲੇ ਦਿਨਾਂ 'ਚ ਜ਼ਿਲ੍ਹਿਆਂ ਦਾ ਤਾਪਮਾਨ
ਅੰਮ੍ਰਿਤਸਰ ਦਾ ਤਾਪਮਾਨ-ਅੰਮ੍ਰਿਤਸਰ 'ਚ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਤੇ ਘੱਟ ਤੋਂ ਘੱਟ ਤਾਪਮਾਨ 9 ਡਿਗਰੀ ਰਹਿ ਸਕਦਾ ਹੈ। ਐਤਵਾਰ ਨੂੰ ਮੀਂਹ ਦੀ ਸੰਭਾਵਨਾ। ਚੰਡੀਗੜ੍ਹ ਦਾ ਤਾਪਮਾਨ-ਚੰਡੀਗੜ੍ਹ 'ਚ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 9 ਡਿਗਰੀ ਰਹਿ ਸਕਦਾ ਹੈ। ਮੌਸਮ ਸਾਫ਼ ਰਹੇਗਾ। ਲੁਧਿਆਣਾ ਦਾ ਤਾਪਮਾਨ- ਲੁਧਿਆਣਾ 'ਚ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 10 ਡਿਗਰੀ ਰਹਿ ਸਕਦਾ ਹੈ। ਸ਼ੁੱਕਰਵਾਰ ਸਵੇਰੇ ਮੀਂਹ ਪੈਣ ਦੀ ਸੰਭਾਵਨਾ। ਜਲੰਧਰ ਦਾ ਤਾਪਮਾਨ- ਜਲੰਧਰ 'ਚ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 9 ਡਿਗਰੀ ਰਹਿ ਸਕਦਾ ਹੈ। ਸ਼ੁੱਕਰਵਾਰ ਨੂੰ ਮੀਂਹ ਪੈਣ ਦੀ ਭੱਵਿਖਬਾਣੀ ਹੈ। ਪਟਿਆਲਾ ਦਾ ਤਾਪਮਾਨ-ਪਟਿਆਲਾ 'ਚ ਵੱਧ ਤੋਂ ਵੱਧ ਤਾਪਮਾਨ 27 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 8 ਡਿਗਰੀ ਰਹਿਣ ਦੀ ਸੰਭਾਵਨਾ ਹੈ। ਬਠਿੰਡਾ ਦਾ ਤਾਪਮਾਨ- ਬਠਿੰਡਾ 'ਚ ਵੱਧ ਤੋਂ ਵੱਧ ਤਾਪਮਾਨ 26 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 10 ਡਿਗਰੀ ਰਹਿ ਸਕਦਾ ਹੈ।
ਇਹ ਵੀ ਪੜ੍ਹੋ : ਰੇਲ ਵਿਚ ਸਫਰ ਕਰਨ ਵਾਲਿਆਂ ਲਈ ਵੱਡੀ ਖ਼ਬਰ, ਰੇਲਵੇ ਨੇ ਲਿਆ ਵੱਡਾ ਫ਼ੈਸਲਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e