Punjab: ਵਿਦਿਆਰਥੀਆਂ ਨਾਲ ਭਰੀ ਸਕੂਲ ਵੈਨ ਨਾਲ ਵਾਪਰਿਆ ਭਿਆਨਕ ਹਾਦਸਾ
Monday, Apr 07, 2025 - 09:32 AM (IST)

ਮੋਗਾ (ਸੰਦੀਪ ਸ਼ਰਮਾ)- ਬੀਤੀ ਦੇਰ ਰਾਤ ਲਗਭਗ 10.30 ਵਜੇ ਮੋਗਾ-ਕੋਟਕਪੂਰਾ ਹਾਈਵੇ ’ਤੇ ਸਥਿਤ ਭੋਲੇ ਦੇ ਢਾਬੇ ਦੇ ਸਾਹਮਣੇ ਬੱਚਿਆਂ ਨੂੰ ਜ਼ੀਰਕਪੁਰ ਵਿਚ ਆਯੋਜਿਤ ਖੇਡ ਪ੍ਰਤੀਯੋਗਤਾ ਵਿਚ ਭਾਗ ਲੈਣ ਤੋਂ ਬਾਅਦ ਵਾਪਸ ਕੋਟਕਪੂਰਾ ਲੈ ਕੇ ਆ ਰਹੀ ਇਕ ਜੀਪ ਦੀ ਅੱਗੇ ਜਾ ਰਹੇ ਇਕ ਟਰੱਕ ਨੂੰ ਓਵਰਟੇਕ ਕਰਦੇ ਸਮੇਂ ਸਾਹਮਣਿਓਂ ਆ ਰਹੀ ਤੇਜ਼ ਰਫਤਾਰ ਸਵਿਫਟ ਗੱਡੀ ਨਾਲ ਜ਼ਬਰਦਸਤ ਟੱਕਰ ਹੋ ਗਈ। ਹਾਦਸਾ ਇੰਨਾ ਖ਼ਤਰਨਾਕ ਸੀ ਕਿ ਦੋਵੇਂ ਗੱਡੀਆਂ ਬੁਰੀ ਤਰ੍ਹਾਂ ਨਾਲ ਨੁਕਸਾਨੀਆਂ ਗਈਆਂ। ਇਸ ਹਾਦਸੇ ’ਚ ਦੋਵੇਂ ਗੱਡੀਆਂ ਦੇ ਚਾਲਕਾਂ ਦੇ ਜ਼ਖਮੀ ਹੋਣ ਦੇ ਨਾਲ-ਨਾਲ ਸਕੂਲੀ ਬੱਚਿਆਂ ਦੇ ਵੀ ਸੱਟਾਂ ਲੱਗੀਆਂ। ਇਸ ਘਟਨਾ ਵਿਚ ਜਾਨੀ ਨੁਕਸਾਨ ਤੋਂ ਬਚਾਅ ਰਿਹਾ।
ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਅੱਜ ਤੋਂ ਚੱਲੇਗੀ ਲੂ! ਮੌਸਮ ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ ਨੂੰ ਕੀਤਾ Alert
ਘਟਨਾ ਦੀ ਸੂਚਨਾ ਤੁਰੰਤ 112 ਪੁਲਸ ਪੈਟਰੋਲਿੰਗ ਪਾਰਟੀ ਨੂੰ ਦਿੱਤੀ ਗਈ, ਜਿਸ ’ਤੇ ਪੁਲਸ ਪੈਟਰੋਲਿੰਗ ਪਾਰਟੀ ਤੁਰੰਤ ਮੌਕੇ ’ਤੇ ਪਹੁੰਚੀ। ਪੁਲਸ ਟੀਮ ਨੇ ਬੱਚਿਆਂ ਨੂੰ ਮੁੱਢਲੀ ਸਹਾਇਤਾ ਦਿੱਤੀ। ਪੁਲਸ ਨੇ ਜਦ ਘਟਨਾ ਦੀ ਜਾਂਚ ਕੀਤੀ ਤਾਂ ਸਵਿਫਟ ਗੱਡੀ ਦੇ ਚਾਲਕ ਨੂੰ ਪੂਰੀ ਤਰ੍ਹਾਂ ਸ਼ਰਾਬ ਦੇ ਨਸ਼ੇ ਵਿਚ ਧੁੱਤ ਪਾਇਆ। ਗੱਡੀ ਚਾਲਕ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਿਆ ਸੀ, ਜਿਸ ਨੂੰ 108 ਐਂਬੂਲੈਂਸ ਰਾਹੀਂ ਹਸਪਤਾਲ ਪਹੁੰਚਾਇਆ। ਉੱਥੇ ਹੀ ਪੁਲਸ ਨੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8