ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਜਾਣੋ ਹੁਣ ਕਿੰਨੇ ਵਜੇ ਖੁੱਲ੍ਹਣਗੇ

Saturday, Feb 28, 2026 - 10:54 AM (IST)

ਪੰਜਾਬ ਦੇ ਸਕੂਲਾਂ ਦਾ ਸਮਾਂ ਬਦਲਿਆ, ਜਾਣੋ ਹੁਣ ਕਿੰਨੇ ਵਜੇ ਖੁੱਲ੍ਹਣਗੇ

ਚੰਡੀਗੜ੍ਹ : ਪੰਜਾਬ 'ਚ ਮੌਸਮ ਬਦਲ ਗਿਆ ਹੈ। ਇਸ ਦੇ ਮੱਦੇਨਜ਼ਰ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਤਾਜ਼ਾ ਹੁਕਮਾਂ ਮੁਤਾਬਕ ਸੂਬੇ ਦੇ ਪ੍ਰਾਇਮਰੀ ਸਕੂਲ ਸਵੇਰੇ 8.30 ਵਜੇ ਤੋਂ ਦੁਪਹਿਰ 2.30 ਵਜੇ ਤੱਕ ਖੁੱਲ੍ਹਣਗੇ, ਜਦੋਂ ਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰ ਸਕੂਲ ਸਵੇਰੇ 8.30 ਵਜੇ ਤੋਂ ਦੁਪਹਿਰ 2.50 ਵਜੇ ਤੱਕ ਖੁੱਲ੍ਹਣਗੇ।

ਇਹ ਵੀ ਪੜ੍ਹੋ : ਰਾਹੁਲ ਗਾਂਧੀ ਦੀ ਬਰਨਾਲਾ 'ਚ ਵਿਸ਼ਾਲ ਰੈਲੀ ਅੱਜ, ਪੰਜਾਬ ਦੀ ਸਿਆਸਤ 'ਚ ਆ ਸਕਦੈ ਨਵਾਂ ਮੋੜ

ਸਿੱਖਿਆ ਵਿਭਾਗ ਨੇ ਸਪੱਸ਼ਟ ਕੀਤਾ ਹੈ ਕਿ ਇਹ ਫ਼ੈਸਲਾ ਵਿਦਿਆਰਥੀਆਂ ਦੀ ਸਹੂਲਤ ਅਤੇ ਮੌਸਮ 'ਚ ਆ ਰਹੇ ਬਦਲਾਅ ਨੂੰ ਧਿਆਨ 'ਚ ਰੱਖਦੇ ਹੋਏ ਲਿਆ ਗਿਆ ਹੈ। ਸਾਰੇ ਸਰਕਾਰੀ ਸਕੂਲਾਂ ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਤੈਅ ਸਮੇਂ ਅਨੁਸਾਰ ਹੀ ਕਲਾਸਾਂ ਲਗਾਉਣ ਅਤੇ ਵਿਦਿਆਰਥੀਆਂ ਦੀ ਰੈਗੂਲਰ ਹਾਜ਼ਰੀ ਯਕੀਨੀ ਬਣਾਉਣ।

ਇਹ ਵੀ ਪੜ੍ਹੋ : ਵਿਦਿਆਰਥੀਆਂ ਲਈ ਰਾਹਤ ਭਰੀ ਖ਼ਬਰ, ਚੰਡੀਗੜ੍ਹ ਸਿੱਖਿਆ ਵਿਭਾਗ ਨੇ ਸਕੂਲਾਂ ਨੂੰ ਜਾਰੀ ਕੀਤੀਆਂ ਨਵੀਆਂ ਹਦਾਇਤਾਂ

ਵਿਭਾਗ ਨੇ ਕਿਹਾ ਹੈ ਕਿ ਹੁਕਮਾਂ ਦੀ ਪਾਲਣਾ 'ਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਦੱਸਣਯੋਗ ਹੈ ਕਿ ਇਹ ਹੁਕਮ ਇਕ ਮਾਰਚ ਤੋਂ 31 ਮਾਰਚ ਤੱਕ ਲਾਗੂ ਰਹਿਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
 


author

Babita

Content Editor

Related News