ਪੰਜਾਬ ਦੇ ਸਕੂਲੀ ਵਿਦਿਆਰਥੀਆਂ ਲਈ ਅਹਿਮ ਖ਼ਬਰ, ਸੂਬੇ ਭਰ ਦੇ ਸਕੂਲਾਂ ''ਚ ਕੀਤਾ ਜਾਵੇਗਾ ਇਹ ਕੰਮ

Thursday, Nov 28, 2024 - 07:05 PM (IST)

ਪੰਜਾਬ ਦੇ ਸਕੂਲੀ ਵਿਦਿਆਰਥੀਆਂ ਲਈ ਅਹਿਮ ਖ਼ਬਰ, ਸੂਬੇ ਭਰ ਦੇ ਸਕੂਲਾਂ ''ਚ ਕੀਤਾ ਜਾਵੇਗਾ ਇਹ ਕੰਮ

ਚੰਡੀਗੜ੍ਹ/ਪਟਿਆਲਾ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਐਲਾਨ ਕੀਤਾ ਹੈ ਕਿ ਸੂਬੇ ਦੇ ਸਾਰੇ ਸਰਕਾਰੀ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਵਿਚ ਵਿਦਿਆਰਥੀਆਂ ਦੀ ਸਿਹਤ ਦੀ ਜਾਂਚ ਕਰਵਾਈ ਜਾਵੇਗੀ। ਸਿਹਤ ਮੰਤਰੀ ਅੱਜ 'ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ' ਸਬੰਧੀ ਸਿਹਤ ਵਿਭਾਗ ਵੱਲੋਂ ਪਟਿਆਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਤ੍ਰਿਪੜੀ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ਮੌਕੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰ ਰਹੇ ਸਨ। ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿਉਂਕਿ ਬੱਚਿਆਂ ਵਿਚ ਸਿਹਤ ਬਹੁਤ ਜ਼ਰੂਰੀ ਹੈ ਜਿਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਹੁਕਮਾਂ 'ਤੇ ਹਰ ਬੱਚੇ ਨੂੰ ਤੰਦਰੁਸਤ ਰੱਖਣ ਲਈ, ਬੱਚਿਆਂ 'ਚ ਕਿੰਨਾ ਖ਼ੂਨ ਹੈ, ਉਸਦਾ ਕੱਦ ਅਤੇ ਭਾਰ ਕਿੰਨਾ ਹੈ ਸਮੇਤ ਉਸਦੀ ਨਜ਼ਰ ਘੱਟ ਨਾ ਹੋਵੇ, ਪਤਾ ਲਾਉਣ ਲਈ ਇਹ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜਿੱਥੇ ਵੀ ਕਿਤੇ ਬੱਚਿਆਂ ਵਿਚ ਕੋਈ ਮੁਸ਼ਕਿਲ ਸਾਹਮਣੇ ਆਵੇਗੀ, ਉਸਨੂੰ ਠੀਕ ਕਰਨ ਲਈ ਯੋਗ ਕਦਮ ਉਠਾਏ ਜਾਣਗੇ ਕਿਉਂਕਿ ਬੱਚਿਆਂ ਦੇ ਸਿਹਤਮੰਦ ਹੋਣ ਨਾਲ ਹੀ ਰੰਗਲਾ ਪੰਜਾਬ ਬਣੇਗਾ।

ਇਹ ਵੀ ਪੜ੍ਹੋ : ਸ਼ੂਗਰ ਜਾਂ ਵੱਧ ਰਹੀ ਉਮਰ ਕਾਰਨ ਆਈ ਮਰਦਾਨਾ ਕਮਜ਼ੋਰੀ ਨਾ ਛੁਪਾਓ- ਇਹ ਕਾਰਗਰ ਦੇਸੀ ਨੁਸਖ਼ਾ ਅਜਮਾਓ

PunjabKesari

ਮੀਡੀਆ ਨਾਲ ਗ਼ੈਰਰਸਮੀ ਗੱਲਬਾਤ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਕੂਲੀ ਵਿਦਿਆਰਥੀਆਂ ਦੇ ਸਿਹਤ ਚੈਕਅੱਪ ਸਮੇਤ ਸਕੂਲਾਂ 'ਚ ਗਿਆਰਵੀਂ ਤੇ ਬਾਰਵੀਂ ਜਮਾਤਾਂ ਅਤੇ ਕਾਲਜਾਂ 'ਚ ਪੜ੍ਹਦੇ ਦੇ ਵਿਦਿਆਰਥੀਆਂ ਨੂੰ ਲਾਈਫ ਸਕਿੱਲ ਤੇ ਮੁੱਢਲੀ ਸਹਾਇਤਾ ਦੀ ਟ੍ਰੇਨਿੰਗ ਵੀ ਪ੍ਰਦਾਨ ਕਰਵਾਈ ਜਾਵੇਗੀ। ਇਸ ਤੋਂ ਬਿਨਾਂ ਡੇਂਗੂ ਅਤੇ ਵੈਕਟਰ ਬੋਰਨ ਬਿਮਾਰੀਆਂ ਤੋਂ ਬਚਾਅ ਲਈ ਵੀ ਨਰਸਿੰਗ ਵਿਦਿਆਰਥੀਆਂ, ਮੈਡੀਕਲ ਇੰਟਰਨ ਵਿਦਿਆਰਥੀਆਂ ਅਤੇ ਡਿਗਰੀ ਕਾਲਜਾਂ ਦੇ ਵਿਦਿਆਰਥੀਆਂ ਨੂੰ ਵੀ ਮਾਸਟਰ ਟ੍ਰੇਨਰ ਬਣਾਇਆ ਜਾਵੇਗਾ, ਇਸ ਨਾਲ ਲੋਕਾਂ ਨੂੰ ਤੰਦਰੁਸਤ ਰੱਖਣ 'ਚ ਮਦਦ ਮਿਲੇਗੀ। ਇਸ ਵਾਰ ਸ਼ੁੱਕਰਵਾਰ ਡੇਂਗੂ 'ਤੇ ਵਾਰ ਮੁਹਿੰਮ ਦੀ ਸਫ਼ਲਤਾ ਕਰਕੇ ਡੇਂਗੂ ਦੇ ਮਾਮਲੇ 50 ਫੀਸਦੀ ਤੱਕ ਘਟੇ ਹਨ।

ਇਹ ਵੀ ਪੜ੍ਹੋ : ਪੰਜਾਬ ਵਿਚ ਸਥਿਤ ਐੱਚ. ਡੀ. ਐੱਫ. ਸੀ ਬੈਂਕ 'ਚ ਲੱਗੀ ਭਿਆਨਕ ਅੱਗ

ਉਨ੍ਹਾਂ ਕਿਹਾ ਕਿ 1 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਕਰਕੇ ਬਹੁਤ ਬਿਮਾਰੀਆਂ ਲੱਗਦੀਆਂ ਹਨ ਤੇ ਸਿਹਤ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ, ਇਸ ਲਈ ਪੇਟ ਦੇ ਕੀੜਿਆਂ ਬਾਰੇ ਜਾਗਰੂਕਤਾ ਅਤੇ ਇਲਾਜ ਲਈ ਸਾਲ ਵਿਚ ਦੋ ਵਾਰ ਅਲਬੈਂਡਾਂਜੋਲ ਦੀ ਗੋਲੀ ਖੁਆਈ ਜਾਂਦੀ ਹੈ। ਸਿਹਤ ਮੰਤਰੀ ਨੇ ਸਾਰੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਮੁਕਤ ਕਰਨ ਦੇ ਪੰਜਾਬ ਸਰਕਾਰ ਦੇ ਟੀਚੇ ਤਹਿਤ ਅੱਜ ਕੌਮੀ ਡੀ ਵਾਰਮਿੰਗ ਦਿਵਸ ਮਨਾ ਕੇ ਇਹ ਦਵਾਈ ਬੱਚਿਆਂ ਨੂੰ ਖਵਾਈ ਜਾ ਰਹੀ ਹੈ ਅਤੇ 5 ਦਸੰਬਰ ਨੂੰ ਮੋਪ-ਅੱਪ ਦਿਵਸ ਵੀ ਮਨਾਇਆ ਜਾਵੇਗਾ। ਇਸ ਲਈ ਸੂਬੇ ਦੇ ਸਾਰੇ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਇਹ ਗੋਲੀ ਖੁਆਉਣ ਲਈ ਕਰੀਬ 72 ਲੱਖ ਗੋਲੀਆਂ ਦੀ ਵੰਡ ਕੀਤੀ ਗਈ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ ਇਸ ਜ਼ਿਲ੍ਹੇ ਦੇ ਲੋਕਾਂ ਲਈ ਖ਼ੁਸ਼ਖ਼ਬਰੀ, ਸੂਬਾ ਸਰਕਾਰ ਨੇ ਕੀਤਾ ਵੱਡਾ ਐਲਾਨ

ਸਿਹਤ ਮੰਤਰੀ ਨੇ ਦੱਸਿਆ ਕਿ ਵਿਸ਼ਵ ਸਿਹਤ ਸੰਗਠਨ ਦੇ ਸਰਵੇਖਣ ਅਨੁਸਾਰ ਤਕਰੀਬਨ 241 ਮਿਲੀਅਨ ਬੱਚੇ ਪੇਟ ਦੇ ਕੀੜਿਆਂ ਤੋਂ ਪ੍ਰਭਾਵਿਤ ਹਨ ਅਤੇ ਭਾਰਤ ਸਰਕਾਰ ਦੇ ਸਰਵੇਖਣ ਅਨੁਸਾਰ ਪੰਜਾਬ ਵਿਚ ਇਨ੍ਹਾਂ ਬੱਚਿਆਂ ਦੀ ਗਿਣਤੀ ਲਗਭਗ 39 ਪ੍ਰਤੀਸ਼ਤ ਹੈ। ਉਨ੍ਹਾਂ ਕਿਹਾ ਕਿ ਪੇਟ ਦੇ ਕੀੜੇ ਆਪਣੇ ਸਰੀਰ ਦੀਆਂ ਆਂਤੜੀਆਂ ਵਿਚ ਰਹਿੰਦੇ ਹਨ ਅਤੇ ਹਜ਼ਾਰਾਂ ਦੀ ਗਿਣਤੀ ਵਿਚ ਹਰ ਰੋਜ਼ ਅੰਡੇ ਦਿੰਦੇ ਹਨ। ਇਹ ਅੰਡੇ ਜਦੋਂ ਖੁੱਲ੍ਹੇ ਵਿਚ ਸ਼ੌਚ ਜਾਣ ਨਾਲ ਮਿੱਟੀ ਵਿਚ ਰਲ ਜਾਂਦੇ ਹਨ ਤਾਂ ਹੋਰਾਂ ਨੂੰ ਵੀ ਪ੍ਰਭਾਵਿਤ ਕਰਦੇ ਹਨ।

ਇਹ ਵੀ ਪੜ੍ਹੋ : ਸੂਬੇ ਦੇ ਕਰਮਚਾਰੀਆਂ ਲਈ ਖ਼ੁਸ਼ਖ਼ਬਰੀ, ਸਰਕਾਰ ਨੇ ਦਿੱਤਾ ਤੋਹਫ਼ਾ

ਉਨ੍ਹਾਂ ਕਿਹਾ ਕਿ ਗੰਦੇ ਹੱਥ, ਨੰਗੇ ਪੈਰ ਤੁਰਨ ਨਾਲ, ਸਬਜ਼ੀਆਂ, ਪਾਣੀ ਆਦਿ ਨੂੰ ਵੀ ਪ੍ਰਭਾਵਿਤ ਕਰਦੇ ਹਨ ਅਤੇ ਦੂਜੇ ਬੱਚਿਆਂ ਤੱਕ ਪਹੁੰਚ ਜਾਂਦੇ ਹਨ ਤੇ ਇਸ ਨਾਲ ਖ਼ੂਨ ਦੀ ਕਮੀ, ਪੇਟ ਵਿਚ ਦਰਦ, ਕੁਪੋਸ਼ਣ, ਸਰੀਰਕ ਅਤੇ ਮਾਨਸਿਕ ਕਮਜ਼ੋਰੀ, ਵਿਕਾਸ ਵਿਚ ਰੁਕਾਵਟ, ਸਕੂਲ ਜਾਣਾ ਭਾਰ ਘਟਣਾ ਆਦਿ ਹੋ ਸਕਦਾ ਹੈ। ਇਸ ਲਈ ਹਰ ਬੱਚਾ ਆਪਣੇ ਨਹੁੰ ਕੱਟ ਕੇ ਰੱਖੇ, ਹੱਥਾਂ ਨੂੰ ਸਾਫ਼ ਰੱਖੇ ਅਤੇ ਖੁੱਲ੍ਹੇ 'ਚ ਸ਼ੌਚ ਨਾ ਜਾਵੇ ਅਤੇ ਨੰਗੇ ਪੈਰ ਨਾ ਤੁਰੇ ਅਤੇ ਪਾਣੀ ਉਬਾਲ ਕੇ ਪੀਤਾ ਜਾਵੇ ਅਤੇ ਫ਼ਲ ਸਬਜ਼ੀਆਂ ਹਮੇਸ਼ਾ ਧੋਅ ਕੇ ਹੀ ਖਾਓ। ਇਸ ਮੌਕੇ ਜਸਬੀਰ ਸਿੰਘ ਗਾਂਧੀ, ਸੁਰੇਸ਼ ਰਾਏ, ਡਾਇਰੈਕਟਰ ਪਰਿਵਾਰ ਭਲਾਈ ਡਾ. ਜਸਮਿੰਦਰ, ਡਾਇਰੈਕਟਰ ਐੱਨ.ਐੱਚ.ਐੱਮ ਡਾ. ਬਲਵਿੰਦਰ ਸਿੰਘ, ਸਟੇਟ ਪ੍ਰੋਗਰਾਮ ਅਫ਼ਸਰ ਡਾਕਟਰ ਜਸਲੀਨ ਵਿਰਕ, ਸਿਵਲ ਸਰਜਨ ਡਾ. ਜਤਿੰਦਰ ਕਾਂਸਲ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਕੁਸ਼ਲਦੀਪ ਕੌਰ, ਜ਼ਿਲ੍ਹਾ ਸਿਹਤ ਅਫ਼ਸਰ ਡਾ. ਗੁਰਪ੍ਰੀਤ ਕੌਰ, ਏ.ਸੀ.ਐੱਸ. ਡਾ. ਰਚਨਾ, ਐੱਸ.ਐੱਮ.ਓ. ਤ੍ਰਿਪੜੀ ਡਾ. ਮੋਨਿਕਾ ਤੇ ਡਾ. ਲਵਕੇਸ਼ ਕੁਮਾਰ, ਸਕੂਲ ਪ੍ਰਿੰਸੀਪਲ ਡਾ. ਨਰਿੰਦਰ ਕੁਮਾਰ, ਜ਼ਿਲ੍ਹਾ ਸਕੂਲ ਸਿਹਤ ਅਫ਼ਸਰ ਡਾ. ਅਸ਼ੀਸ਼ ਸ਼ਰਮਾ ਅਤੇ ਟੀਮ ਸਮੇਤ ਮਾਸ ਮੀਡੀਆ ਵਿੰਗ ਦੇ ਅਧਿਕਾਰੀ ਵੀ ਮੌਜੂਦ ਸਨ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News