ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਵਿਚਾਲੇ ਅਹਿਮ ਖ਼ਬਰ, 20 ਜਨਵਰੀ ਤੱਕ ਰਜਿਸਟ੍ਰੇਸ਼ਨ ਰਹੇਗੀ ਜਾਰੀ

Tuesday, Jan 06, 2026 - 02:04 PM (IST)

ਪੰਜਾਬ ਦੇ ਸਕੂਲਾਂ ਵਿਚ ਛੁੱਟੀਆਂ ਵਿਚਾਲੇ ਅਹਿਮ ਖ਼ਬਰ, 20 ਜਨਵਰੀ ਤੱਕ ਰਜਿਸਟ੍ਰੇਸ਼ਨ ਰਹੇਗੀ ਜਾਰੀ

ਮਾਨਸਾ (ਜੱਸਲ) : ਰਾਜ ਵਿੱਦਿਅਕ ਖੋਜ ਅਤੇ ਸਿਖਲਾਈ ਪ੍ਰੀਸ਼ਦ, ਪੰਜਾਬ ਵੱਲੋਂ ਸੈਸ਼ਨ 2026–27 ਲਈ ਸਕੂਲ ਆਫ ਐਮਿਨੈਂਸ ਅਤੇ ਮੈਰੀਟੋਰੀਅਸ ਸਕੂਲਾਂ ਵਿਚ 9ਵੀਂ ਅਤੇ 11ਵੀਂ ਜਮਾਤ ਦੇ ਦਾਖਲਿਆਂ ਲਈ ਸਾਂਝੀ ਪ੍ਰਵੇਸ਼ ਪ੍ਰੀਖਿਆ ਮਾਰਚ 2026 ਵਿਚ ਆਯੋਜਿਤ ਕੀਤੀ ਜਾਵੇਗੀ। ਇਸ ਪ੍ਰੀਖਿਆ ਲਈ ਆਨਲਾਈਨ ਰਜਿਸਟਰੇਸ਼ਨ ਪ੍ਰਕਿਰਿਆ 3 ਜਨਵਰੀ ਤੋਂ 20 ਜਨਵਰੀ 2026 ਤੱਕ ਜਾਰੀ ਰਹੇਗੀ। ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਨੀਲਮ ਰਾਣੀ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿਚ ਤਿੰਨ ਸਕੂਲ ਆਫ ਐਮੀਨੈਂਸ ਮਾਨਸਾ, ਬੋਹਾ ਅਤੇ ਸਰਦੂਲਗੜ੍ਹ ਵਿਖੇ ਸਥਿਤ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ, ਅਰਧ-ਸਰਕਾਰੀ ਅਤੇ ਨਿੱਜੀ ਸਕੂਲਾਂ ਵਿਚ ਵਰਤਮਾਨ ਸਮੇਂ ਕਲਾਸ 8ਵੀਂ ਤੇ 10ਵੀਂ ਵਿਚ ਅਧਿਐਨ ਕਰ ਰਹੇ ਵਿਦਿਆਰਥੀ ਇਸ ਪ੍ਰੀਖਿਆ ਲਈ ਯੋਗ ਹਨ। ਸਫਲ ਉਮੀਦਵਾਰਾਂ ਨੂੰ ਸੈਸ਼ਨ 2026–27 ਵਿਚ 9ਵੀਂ ਅਤੇ 11ਵੀਂ ਵਿਚ ਦਾਖਲਾ ਮਿਲੇਗਾ।

ਇਹ ਵੀ ਪੜ੍ਹੋ : ਸਕੂਲਾਂ ਵਿਚ ਛੁੱਟੀਆਂ ਦਰਮਿਆਨ ਵੱਡੀ ਖ਼ਬਰ, ਜਾਰੀ ਹੋਏ ਗਏ ਨਵੇਂ ਹੁਕਮ

ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਡਾ. ਪਰਮਜੀਤ ਸਿੰਘ ਭੋਗਲ ਨੇ ਦੱਸਿਆ ਕਿ ਰਜਿਸਟਰੇਸ਼ਨ ਪ੍ਰਕਿਰਿਆ ਆਨਲਾਈਨ ਪੋਰਟਲ ਰਾਹੀਂ ਕੀਤੀ ਜਾਵੇਗੀ। ਅਰਜ਼ੀ ਭਰਨ ਸਮੇਂ ਵਰਤਮਾਨ ਕਲਾਸ ਦਾ ਵੇਰਵਾ ਦੇਣਾ ਲਾਜ਼ਮੀ ਹੋਵੇਗਾ। ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸੰਬੰਧਤ ਵਿਦਿਆਰਥੀ ਆਨਲਾਈਨ ਰੋਲ ਨੰਬਰ ਅਤੇ ਸਟੂਡੈਂਟ ਆਈਡੀ ਦਰਜ ਕਰਨਗੇ, ਜਿਸ ਨਾਲ ਉਨ੍ਹਾਂ ਦਾ ਡਾਟਾ ਆਪਣੇ-ਆਪ ਭਰ ਜਾਵੇਗਾ। ਹੋਰ ਬੋਰਡਾਂ ਦੇ ਵਿਦਿਆਰਥੀਆਂ ਨੂੰ ਆਪਣੀ ਜਾਣਕਾਰੀ ਖੁਦ ਭਰਨੀ ਹੋਵੇਗੀ। ਲੋੜੀਂਦੇ ਵੇਰਵਿਆਂ ਦੀ ਪੁਸ਼ਟੀ ਤੋਂ ਬਾਅਦ ਰਜਿਸਟਰੇਸ਼ਨ ਸਲਿੱਪ ਡਾਊਨਲੋਡ ਕੀਤੀ ਜਾ ਸਕਦੀ ਹੈ। ਓ.ਟੀ.ਵੀ ਨੰਬਰ ਤੋਂ ਬਿਨਾਂ ਅਰਜ਼ੀ ਅਧੂਰੀ ਮੰਨੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਲੋਕਾਂ ਦੇ ਬਿਜਲੀ ਕੁਨੈਕਸ਼ਨ ਕੱਟਣ ਦੇ ਹੁਕਮ, ਹੋਣ ਜਾ ਰਹੀ ਸਖ਼ਤ ਕਾਰਵਾਈ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News