ਪੰਜਾਬ ਦੇ ਸਕੂਲਾਂ ''ਚ ਵਧਣਗੀਆਂ ਛੁੱਟੀਆਂ? ਪੜ੍ਹੋ ਨਵੀਂ ਅਪਡੇਟ

Friday, Aug 29, 2025 - 03:17 PM (IST)

ਪੰਜਾਬ ਦੇ ਸਕੂਲਾਂ ''ਚ ਵਧਣਗੀਆਂ ਛੁੱਟੀਆਂ? ਪੜ੍ਹੋ ਨਵੀਂ ਅਪਡੇਟ

ਚੰਡੀਗੜ੍ਹ : ਭਾਰੀ ਬਰਸਾਤ ਅਤੇ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਹੜ੍ਹ ਦੀ ਸਥਿਤੀ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਸਕੂਲਾਂ ਵਿਚ 30 ਅਗਸਤ ਤੱਕ ਛੁੱਟੀਆਂ ਕੀਤੀਆਂ ਗਈਆਂ ਹਨ। ਇਸ ਵਿਚਾਲੇ ਕਈ ਖਬਰਾਂ ਸਾਹਮਣੇ ਆ ਰਹੀਆਂ ਹਨ ਕਿ ਸਕੂਲਾਂ ਨੂੰ ਛੁੱਟੀਆਂ ਵੱਧ ਸਕਦੀਆਂ ਹਨ। ਹਾਲਾਂਕਿ ਵਿਭਾਗ ਵੱਲੋਂ ਅਜੇ ਤਕ ਛੁੱਟੀਆਂ ਵਿਚ ਵਾਧੇ ਦਾ ਕੋਈ ਫ਼ੈਸਲਾ ਨਹੀਂ ਲਿਆ ਗਿਆ ਹੈ ਪਰ ਸੂਤਰ ਦੱਸਦੇ ਹਨ ਕਿ ਜੇਕਰ ਮੌਸਮ ਖਰਾਬ ਰਹਿੰਦਾ ਹੈ ਤੇ ਆਉਂਦੇ ਦਿਨਾਂ ਵਿਚ ਮੁੜ ਮੀਂਹ ਜ਼ੋਰ ਫੜਦਾ ਹੈ ਤਾਂ ਸਰਕਾਰ ਵੱਲੋਂ ਬੱਚਿਆਂ ਦੀ ਸਹੂਲਤ ਨੂੰ ਦੇਖਦੇ ਹੋਏ ਕੋਈ ਫ਼ੈਸਲਾ ਲਿਆ ਜਾ ਸਕਦਾ ਹੈ। ਦੂਜੇ ਪਾਸੇ ਪੰਜਾਬ ਦੇ 7 ਜ਼ਿਲ੍ਹਿਆਂ ਵਿਚ ਹੜ੍ਹਾਂ ਕਾਰਣ ਹਾਲਾਤ ਬੇਹੱਦ ਗੰਭੀਰ ਬਣੇ ਹੋਏ ਹਨ। ਹੁਸ਼ਿਆਰਪੁਰ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਫਾਜ਼ਿਲਕਾ, ਕਪੂਰਥਲਾ ਅਤੇ ਫਿਰੋਜ਼ਪੁਰ ਹੜ੍ਹ ਨਾਲ ਸਭ ਤੋਂ ਵੱਧ ਪ੍ਰਭਾਵਿਤ ਜਦਕਿ ਤਰਨਤਾਰਨ ਅਤੇ ਅੰਮ੍ਰਿਤਸਰ ਦੇ ਕੁਝ ਇਲਾਕਿਆਂ 'ਚ ਵੀ ਹਾਲਾਤ ਵਿਗੜ ਰਹੇ ਹਨ। 

ਇਹ ਵੀ ਪੜ੍ਹੋ : ਪੰਜਾਬ ਸਰਕਾਰ ਨੇ ਵੱਡੇ ਪੱਧਰ 'ਤੇ ਕੀਤੇ ਤਬਾਦਲੇ, ਦੇਖੋ ਬਦਲੀਆਂ ਦੀ ਸੂਚੀ

ਕੀ ਕਹਿਣਾ ਹੈ ਮੌਸਮ ਵਿਭਾਗ ਦਾ 

ਮੌਸਮ ਵਿਭਾਗ ਨੇ ਫਿਰ ਤੋਂ ਪੰਜਾਬ ਵਿਚ ਭਾਰੀ ਮੀਂਹ ਪੈਣ ਦਾ ਅਲਰਟ ਜਾਰੀ ਕਰ ਦਿੱਤਾ ਹੈ। ਵਿਭਾਗ ਵੱਲੋਂ ਜਾਰੀ ਅਲਰਟ ਅਨੁਸਾਰ 29 ਅਗਸਤ ਤੋਂ 1 ਸਤੰਬਰ ਤੱਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਦਰਮਿਆਨੇ ਤੋਂ ਭਾਰੀ ਮੀਂਹ ਪਵੇਗਾ, ਜਿਸ ਲਈ ‘ਯੈਲੋ ਅਲਰਟ’ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ 29 ਅਗਸਤ ਨੂੰ ਮੀਂਹ ਦੇ ਹਾਲਾਤ ਗੰਭੀਰ ਹੋ ਸਕਦੇ ਹਨ, ਕਿਉਂਕਿ ਇਸ ਸਮੇਂ ਦੌਰਾਨ ਪੰਜਾਬ ਦੇ ਕਈ ਹਿੱਸਿਆਂ ਵਿਚ ਦਰਮਿਆਨੀ ਤੋਂ ਭਾਰੀ ਬਰਸਾਤ ਹੋ ਸਕਦੀ ਹੈ। 

ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਚੱਲ ਰਹੀਆਂ ਛੁੱਟੀਆਂ ਵਿਚਾਲੇ ਵੱਡੀ ਖ਼ਬਰ, ਹੁਣ ਆਨਲਾਈਨ ਕਲਾਸਾਂ...

ਇਥੇ ਇਹ ਵੀ ਦੱਸਣਯੋਗ ਹੈ ਕਿ ਭਾਖੜਾ ਡੈਮ ਵਿਚ ਪਾਣੀ ਦਾ ਪੱਧਰ 1671.80 ਫੁੱਟ ਦਰਜ ਕੀਤਾ ਗਿਆ, ਜਦਕਿ ਪੌਂਗ ਡੈਮ ਦਾ ਜਲ ਪੱਧਰ ਖਤਰੇ ਦੇ ਨਿਸ਼ਾਨ ਨੂੰ ਪਾਰ ਕਰ ਗਿਆ ਹੈ, ਜਿਸ ਕਾਰਨ ਬੀ. ਬੀ. ਐੱਮ. ਬੀ. ਪ੍ਰਬੰਧਕਾਂ ਨੇ ਪੌਂਗ ਡੈਮ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ ਪੌਂਗ ਡੈਮ ਵਿਚੋਂ 1,04,989 ਕਿਊਸਿਕ ਪਾਣੀ ਬਿਆਸ ਦਰਿਆ ਵਿਚ ਛੱਡਿਆ ਹੈ। ਇਸ ਤੋਂ ਇਲਾਵਾ ਭਾਖੜਾ ਡੈਮ, ਪੌਂਗ ਡੈਮ ਅਤੇ ਪਠਾਨਕੋਟ ਵਿਚ ਮਾਧੋਪੁਰ ਹੈੱਡਵਰਕਸ ਤੋਂ ਲਗਾਤਾਰ ਪਾਣੀ ਛੱਡਣ ਕਾਰਨ ਫਿਰੋਜ਼ਪੁਰ, ਫਾਜ਼ਿਲਕਾ, ਕਪੂਰਥਲਾ, ਸੁਲਤਾਨਪੁਰ ਲੋਧੀ, ਤਰਨਤਾਰਨ, ਗੁਰਦਾਸਪੁਰ ਅਤੇ ਡੇਰਾ ਬਾਬਾ ਨਾਨਕ ਖੇਤਰਾਂ ਦੇ ਸੈਂਕੜੇ ਪਿੰਡਾਂ ਵਿਚ 7 ਫੁੱਟ ਤੱਕ ਪਾਣੀ ਭਰ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News