ਪੰਜਾਬ ਦੇ ਸਕੂਲਾਂ 'ਚ ਛੁੱਟੀਆਂ 'ਚ ਵਾਧੇ ਬਾਰੇ ਵੱਡੀ ਅਪਡਟੇ, ਪੜ੍ਹੋ ਪੂਰੀ ਖਬਰ

Monday, Jun 29, 2026 - 05:24 PM (IST)

ਪੰਜਾਬ ਦੇ ਸਕੂਲਾਂ 'ਚ ਛੁੱਟੀਆਂ 'ਚ ਵਾਧੇ ਬਾਰੇ ਵੱਡੀ ਅਪਡਟੇ, ਪੜ੍ਹੋ ਪੂਰੀ ਖਬਰ

ਬੁਢਲਾਡਾ (ਮਨਜੀਤ) : ਪੰਜਾਬ ਵਿਚ ਪੈ ਰਹੀ ਅੱਤ ਦੀ ਗਰਮੀ, ਵੱਧਦੇ ਤਾਪਮਾਨ ਅਤੇ ਲਗਾਤਾਰ ਲੱਗ ਰਹੇ ਬਿਜਲੀ ਕੱਟਾਂ ਵਿਚਾਲੇ 1 ਜੁਲਾਈ ਤੋਂ ਸੂਬੇ ਭਰ ਦੇ ਸਕੂਲ ਖੁੱਲ੍ਹ ਰਹੇ ਹਨ। ਇਸ ਦਰਮਿਆਨ ਸਭ ਦੀਆਂ ਨਜ਼ਰਾਂ ਸਕੂਲਾਂ ਵਿਚ ਛੁੱਟੀਆਂ ਵਧਾਉਣ ਦੇ ਐਲਾਨ 'ਤੇ ਟਿਕੀਆਂ ਹੋਈਆਂ ਹਨ। ਦੂਜੇ ਪਾਸੇ ਸਰਕਾਰ ਅਤੇ ਸਿੱਖਿਆ ਵਿਭਾਗ ਨੂੰ ਛੁੱਟੀਆਂ ਵਿਚ ਹੋਰ 10 ਦਿਨਾਂ ਦਾ ਵਾਧਾ ਕਰਨ ਦੀ ਮੰਗ ਉਠ ਰਹੀ ਹੈ ਤਾਂ ਜੋ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਯਕੀਨੀ ਬਣਾਇਆ ਜਾ ਸਕੇ। ਇਹ ਮੰਗ ਉੱਘੇ ਸਮਾਜ ਸੇਵੀ ਗੁਰਲਾਭ ਸਿੰਘ ਮਾਹਲ ਅਤੇ ਭਾਜਪਾ ਆਗੂ ਕਾਕਾ ਅਮਰਿੰਦਰ ਸਿੰਘ ਦਾਤੇਵਾਸ ਤੋਂ ਇਲਾਵਾ ਵੱਡੀ ਗਿਣਤੀ ਲੋਕਾਂ ਵੱਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਪਹਿਲਾਂ ਹੀ 1 ਜੂਨ ਤੋਂ 30 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੋਇਆ ਹੈ ਪਰ ਮੌਜੂਦਾ ਸਮੇਂ ਵਿਚ ਗਰਮੀ ਦਾ ਪ੍ਰਕੋਪ ਲਗਾਤਾਰ ਵੱਧ ਰਿਹਾ ਹੈ। ਮੌਸਮ ਵਿਭਾਗ ਵੱਲੋਂ ਵੀ ਆਉਣ ਵਾਲੇ ਦਿਨਾਂ ਵਿਚ ਤਾਪਮਾਨ ਹੋਰ ਵਧਣ ਦੀ ਸੰਭਾਵਨਾ ਜਤਾਈ ਗਈ ਹੈ। ਅਜਿਹੇ ਹਾਲਾਤ ਵਿਚ ਸਕੂਲ ਖੋਲ੍ਹਣਾ ਬੱਚਿਆਂ ਦੀ ਸਿਹਤ ਲਈ ਖਤਰਨਾਕ ਸਾਬਤ ਹੋ ਸਕਦਾ ਹੈ।

ਇਹ ਵੀ ਪੜ੍ਹੋ : ਬਿਜਲੀ ਵਿਭਾਗ ਦੇ 19 ਲੱਖ ਡਿਫਾਲਟਰਾਂ ਲਈ ਵੱਡੀ ਖ਼ਬਰ, ਚੁੱਕਿਆ ਜਾ ਰਿਹਾ ਇਹ ਅਹਿਮ ਕਦਮ

ਉਨ੍ਹਾਂ ਕਿਹਾ ਕਿ ਭਿਆਨਕ ਗਰਮੀ ਕਾਰਨ ਲੂ ਲੱਗਣ ਕਾਰਨ ਦਸਤ, ਉਲਟੀਆਂ, ਪੇਟ ਸੰਬੰਧੀ ਬਿਮਾਰੀਆਂ ਅਤੇ ਹੋਰ ਮੌਸਮੀ ਰੋਗਾਂ ਦਾ ਖਤਰਾ ਕਾਫ਼ੀ ਵੱਧ ਜਾਂਦਾ ਹੈ। ਛੋਟੇ ਬੱਚੇ ਇਨ੍ਹਾਂ ਬਿਮਾਰੀਆਂ ਦਾ ਸਭ ਤੋਂ ਵੱਧ ਸ਼ਿਕਾਰ ਹੁੰਦੇ ਹਨ, ਇਸ ਲਈ ਸਰਕਾਰ ਨੂੰ ਵਿਦਿਆਰਥੀਆਂ ਦੀ ਸਿਹਤ ਨੂੰ ਪਹਿਲ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਹਰ ਸਾਲ ਮੌਸਮ ਦੀ ਸਥਿਤੀ ਨੂੰ ਧਿਆਨ ਵਿਚ ਰੱਖਦਿਆਂ ਛੁੱਟੀਆਂ ਵਿਚ ਵਾਧਾ ਕੀਤਾ ਜਾਂਦਾ ਰਿਹਾ ਹੈ। ਇਸ ਸਾਲ ਗਰਮੀ ਦੇ ਨਾਲ-ਨਾਲ ਬਿਜਲੀ ਸੰਕਟ ਵੀ ਲੋਕਾਂ ਲਈ ਮੁਸ਼ਕਲਾਂ ਪੈਦਾ ਕਰ ਰਿਹਾ ਹੈ। 

ਇਹ ਵੀ ਪੜ੍ਹੋ : ਬਿਜਲੀ ਖਪਤਕਾਰਾਂ ਨੂੰ ਖ਼ੁਸ਼ਖ਼ਬਰੀ, ਲਿਆ ਗਿਆ ਇਹ ਵੱਡਾ ਫ਼ੈਸਲਾ

ਉਨ੍ਹਾਂ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਮੌਜੂਦਾ ਹਾਲਾਤ ਨੂੰ ਗੰਭੀਰਤਾ ਨਾਲ ਲੈਂਦਿਆਂ ਸਕੂਲਾਂ ਦੀਆਂ ਗਰਮੀਆਂ ਦੀਆਂ ਛੁੱਟੀਆਂ ਵਿਚ ਘੱਟੋ-ਘੱਟ 10 ਦਿਨਾਂ ਦਾ ਹੋਰ ਵਾਧਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਹ ਫੈਸਲਾ ਵਿਦਿਆਰਥੀਆਂ ਦੀ ਸਿਹਤ ਅਤੇ ਸੁਰੱਖਿਆ ਦੇ ਹਿੱਤ ਵਿਚ ਹੋਵੇਗਾ। ਇਸ ਮੌਕੇ ਮਾਪਿਆਂ ਅਤੇ ਸਮਾਜ ਸੇਵੀਆਂ ਨੇ ਵੀ ਸਰਕਾਰ ਤੋਂ ਇਸ ਮੰਗ 'ਤੇ ਜਲਦ ਸਕਾਰਾਤਮਕ ਫੈਸਲਾ ਲੈਣ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ : ਮੁੰਡੇ ਨੂੰ ਕੈਨੇਡਾ ਭੇਜਣ ਲਈ ਏਅਰਪੋਰਟ ਛੱਡ ਆਇਆ ਪਰਿਵਾਰ, ਫਿਰ ਜੋ ਹੋਇਆ ਸੁਣ ਉਡ ਗਏ ਹੋਸ਼

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

 


author

Gurminder Singh

Content Editor

Related News