Punjab : ਇਨ੍ਹਾਂ ਸਕੂਲਾਂ 'ਤੇ ਹੋ ਗਈ ਕਾਰਵਾਈ, ਜਾਰੀ ਕੀਤੇ ਗਏ ਨੋਟਿਸ
Wednesday, Sep 23, 2026 - 06:09 PM (IST)
ਅੰਮ੍ਰਿਤਸਰ (ਦਲਜੀਤ) : ਸ਼ਹਿਰ ਦੇ ਨਾਮਵਰ ਪ੍ਰਾਈਵੇਟ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਦਿੱਤੇ ਜਾਣ ਵਾਲੇ ਖਾਣ-ਪੀਣ ਦੇ ਸਮਾਨ ਦੀ ਗੁਣਵੱਤਾ ਅਤੇ ਕੰਟੀਨਾਂ ਦੀ ਸਫਾਈ ਨੂੰ ਲੈ ਕੇ ਫੂਡ ਸੇਫਟੀ ਵਿਭਾਗ ਨੇ ਬੁੱਧਵਾਰ ਨੂੰ ਵੱਡੀ ਕਾਰਵਾਈ ਕੀਤੀ। ਫੂਡ ਸੇਫਟੀ ਟੀਮਾਂ ਵੱਲੋਂ ਇੱਕੋ ਦਿਨ ਵਿਚ ਕੁੱਲ 5 ਨਾਮਵਰ ਪ੍ਰਾਈਵੇਟ ਸਕੂਲਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਇਕ ਸਕੂਲ ਦੀ ਕੰਟੀਨ ਵਿਚ ਗੰਦਗੀ ਭਰੇ ਹਾਲਾਤ ਅਤੇ ਫੂਡ ਸੇਫਟੀ ਲਾਇਸੰਸ ਨਾ ਹੋਣ ਦਾ ਮਾਮਲਾ ਸਾਹਮਣੇ ਆਉਣ ’ਤੇ ਕੰਟੀਨ ਨੂੰ ਸੀਲ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਲਗਭਗ 10 ਕਿਲੋ ਰੰਗਦਾਰ ਸਨੈਕਸ ਅਤੇ 8 ਕਿਲੋ ਸ਼ੱਕੀ ਸਾਸ ਮੌਕੇ ’ਤੇ ਹੀ ਨਸ਼ਟ ਕਰ ਦਿੱਤੀ ਗਈ। ਇਕ ਹੋਰ ਸਕੂਲ ਦੀ ਕੰਟੀਨ ਨੂੰ ਸਫਾਈ ਦੇ ਮਾਪਦੰਡਾਂ ਦੀ ਪਾਲਣਾ ਨਾ ਕਰਨ ’ਤੇ ਚਲਾਨ ਜਾਰੀ ਕੀਤਾ ਗਿਆ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਲਈ ਡੀ.ਏ. ਵਾਧੇ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਜਾਣਕਾਰੀ ਅਨੁਸਾਰ 3 ਸੀ. ਐੱਫ. ਡੀ. ਏ. ਮੈਡਮ ਆਈ. ਏ. ਐੱਸ. ਕੰਵਲਪ੍ਰੀਤ ਕੌਰ ਬਰਾੜ, ਡਿਪਟੀ ਕਮਿਸ਼ਨਰ ਅਤੇ ਸਿਵਲ ਸਰਜਨ ਦੇ ਹੁਕਮਾਂ ਅਨੁਸਾਰ ਅੰਮ੍ਰਿਤਸਰ ਵਿਚ ਫੂਡ ਸੇਫਟੀ ਟੀਮਾਂ ਵੱਲੋਂ ਪ੍ਰਾਈਵੇਟ ਸਕੂਲਾਂ ਦੀਆਂ ਕੰਟੀਨਾਂ ਅਤੇ ਉੱਥੇ ਵਿਕਣ ਵਾਲੇ ਖਾਣ-ਪੀਣ ਦੇ ਸਮਾਨ ਦੀ ਜਾਂਚ ਕੀਤੀ ਗਈ। ਡੈਜ਼ੀਗਨੇਟਿਡ ਅਫਸਰ-ਕਮ-ਡੀ. ਐੱਚ. ਓ. ਅੰਮ੍ਰਿਤਸਰ ਮਨਜੀਤ ਸਿੰਘ ਰਟੌਲ ਅਤੇ ਫੂਡ ਸੇਫਟੀ ਅਫਸਰ ਸਤਨਾਮ ਸਿੰਘ ਦੀ ਟੀਮ ਵੱਲੋਂ ਦੋ ਸਕੂਲਾਂ ਦੀ ਜਾਂਚ ਕੀਤੀ ਗਈ। ਜਾਂਚ ਦੌਰਾਨ ਦੋਵਾਂ ਸਕੂਲਾਂ ਨੂੰ ਸੁਧਾਰ ਲਈ ਨੋਟਿਸ ਜਾਰੀ ਕੀਤੇ ਗਏ।
ਇਹ ਵੀ ਪੜ੍ਹੋ : ਪੰਜਾਬ : ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਵੱਡੀ ਖ਼ਬਰ, ਐਡਵਾਇਜ਼ਰੀ ਦੇ ਨਾਲ ਚੇਤਾਵਨੀ ਜਾਰੀ
ਗੰਦਗੀ ਮਿਲਣ ’ਤੇ ਕੰਟੀਨ ਨੂੰ ਕੀਤਾ ਸੀਲ
ਡਾ. ਰਟੋਲ ਅਨੁਸਾਰ ਜਾਂਚ ਦੌਰਾਨ ਇਕ ਸਕੂਲ ਦੀ ਕੰਟੀਨ ਵਿਚ ਸਫਾਈ ਦੇ ਮਾਪਦੰਡਾਂ ਦੀ ਉਲੰਘਣਾ ਪਾਈ ਗਈ। ਇਸ ਦੇ ਨਾਲ ਹੀ ਕੰਟੀਨ ਕੋਲ ਫੂਡ ਸੇਫਟੀ ਐਂਡ ਸਟੈਂਡਰਡਜ਼ ਅਥਾਰਟੀ ਆਫ ਇੰਡੀਆ ਦਾ ਲਾਇਸੰਸ ਵੀ ਮੌਜੂਦ ਨਹੀਂ ਸੀ। ਵਿਭਾਗ ਵੱਲੋਂ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਕੰਟੀਨ ਨੂੰ ਸੀਲ ਕਰ ਦਿੱਤਾ ਗਿਆ। ਅਧਿਕਾਰੀਆਂ ਨੇ ਸਪੱਸ਼ਟ ਕੀਤਾ ਕਿ ਸਕੂਲਾਂ ਵਿਚ ਬੱਚਿਆਂ ਨੂੰ ਖਾਣ-ਪੀਣ ਦੀਆਂ ਵਸਤੂਆਂ ਮੁਹੱਈਆ ਕਰਵਾਉਣ ਵਾਲੀਆਂ ਕੰਟੀਨਾਂ ਲਈ ਸਫਾਈ ਅਤੇ ਲਾਇਸੈਸ ਸਬੰਧੀ ਨਿਯਮਾਂ ਦੀ ਪਾਲਣਾ ਕਰਨਾ ਲਾਜ਼ਮੀ ਹੈ।
ਇਹ ਵੀ ਪੜ੍ਹੋ : ਡਿਫਾਲਟਰਾਂ ਖਿਲਾਫ਼ ਵੱਡੀ ਕਾਰਵਾਈ ਦੀ ਤਿਆਰੀ, ਹਜ਼ਾਰਾਂ ਲੋਕਾਂ ਨੂੰ ਨੋਟਿਸ ਜਾਰੀ
ਦੂਜੀ ਟੀਮ ਨੇ 3 ਸਕੂਲ ਖੰਗਾਲੇ
ਇਸ ਦੌਰਾਨ ਫੂਡ ਸੇਫਟੀ ਅਫਸਰ ਸਿਮਰਨਜੀਤ ਸਿੰਘ ਅਤੇ ਅਮਨਦੀਪ ਸਿੰਘ ’ਤੇ ਅਧਾਰਤ ਦੂਜੀ ਫੂਡ ਸੇਫਟੀ ਟੀਮ ਵੱਲੋਂ ਵੀ ਤਿੰਨ ਸਕੂਲਾਂ ਦੀ ਜਾਂਚ ਕੀਤੀ ਗਈ। ਇਸ ਤਰ੍ਹਾਂ ਦੋਵਾਂ ਟੀਮਾਂ ਨੇ ਮਿਲ ਕੇ ਕੁੱਲ 5 ਸਕੂਲਾਂ ਦੀਆਂ ਕੰਟੀਨਾਂ ਅਤੇ ਉੱਥੇ ਮੌਜੂਦ ਖਾਣ-ਪੀਣ ਦੀਆਂ ਵਸਤੂਆਂ ਦੀ ਜਾਂਚ ਕੀਤੀ।
ਬੱਚਿਆਂ ਦੀ ਸਿਹਤ ਨਾਲ ਖਿਲਵਾੜ ਬਰਦਾਸ਼ਤ ਨਹੀਂ
ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਜਾਂਚ ਦੌਰਾਨ ਟੀਮਾਂ ਵੱਲੋਂ ਲਗਭਗ 10 ਕਿਲੋ ਰੰਗਦਾਰ ਸਨੈਕਸ ਅਤੇ ਕਰੀਬ 8 ਕਿਲੋ ਸ਼ੱਕੀ ਸੋਸ ਬਰਾਮਦ ਕਰਕੇ ਨਸ਼ਟ ਕਰ ਦਿੱਤੀ ਗਈ। ਅਧਿਕਾਰੀਆਂ ਵੱਲੋਂ ਸਕੂਲ ਕੰਟੀਨਾਂ ਦੇ ਸੰਚਾਲਕਾਂ ਅਤੇ ਫੂਡ ਬਿਜ਼ਨਸ ਆਪਰੇਟਰਾਂ ਨੂੰ ਸਖ਼ਤ ਹਦਾਇਤ ਕੀਤੀ ਗਈ ਕਿ ਬੱਚਿਆਂ ਨੂੰ ਵੇਚੇ ਜਾਣ ਵਾਲੇ ਖਾਣ-ਪੀਣ ਦੇ ਸਮਾਨ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਾ ਕੀਤਾ ਜਾਵੇ। ਕੰਟੀਨਾਂ ਵਿੱਚ ਸਫਾਈ ਦਾ ਵਿਸ਼ੇਸ਼ ਧਿਆਨ ਰੱਖਣ, ਖਾਣ-ਪੀਣ ਦੀਆਂ ਵਸਤਾਂ ਨੂੰ ਸਹੀ ਢੰਗ ਨਾਲ ਸਟੋਰ ਕਰਨ ਅਤੇ ਸਾਰੇ ਲਾਜ਼ਮੀ ਨਿਯਮਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ।
ਇਹ ਵੀ ਪੜ੍ਹੋ : ਨਿੱਕੀ ਜਿਹੀ ਗੱਲ ਤੋਂ ਹੋਇਆ ਵਿਵਾਦ, ਸ਼ਰੇਆਮ ਨੌਜਵਾਨ ਨੂੰ ਮਾਰ ਦਿੱਤੀ ਗੋਲ਼ੀ
ਫੂਡ ਸੇਫਟੀ ਟੀਮ ਵੱਲੋਂ ਇਕ ਸਕੂਲ ਦੀ ਕੰਟੀਨ ਨੂੰ ਗੈਰ
ਸਫਾਈ ਵਾਲੇ ਹਾਲਾਤ ਕਾਰਨ ਚਲਾਨ ਵੀ ਜਾਰੀ ਕੀਤਾ ਗਿਆ। ਵਿਭਾਗ ਨੇ ਸਪੱਸ਼ਟ ਕੀਤਾ ਕਿ ਸਕੂਲਾਂ ਵਿਚ ਵਿਦਿਆਰਥੀਆਂ ਦੀ ਸਿਹਤ ਨੂੰ ਧਿਆਨ ਵਿਚ ਰੱਖਦਿਆਂ ਕੰਟੀਨਾਂ ਦੀ ਸਫਾਈ ਅਤੇ ਖਾਣ-ਪੀਣ ਦੇ ਸਮਾਨ ਦੀ ਗੁਣਵੱਤਾ ਦੀ ਜਾਂਚ ਅੱਗੇ ਵੀ ਜਾਰੀ ਰਹੇਗੀ। ਫੂਡ ਬਿਜ਼ਨਸ ਆਪਰੇਟਰਾਂ ਨੂੰ ਚਿਤਾਵਨੀ ਦਿੱਤੀ ਗਈ ਕਿ ਨਿਯਮਾਂ ਦੀ ਉਲੰਘਣਾ ਮਿਲਣ ’ਤੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
